ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਬਲਜਿੰਦਰ ਸਿੰਘ)-ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਮੁਹੱਲਾ ਜੱਟਪੁਰਾ ਸਰਹਿੰਦ ਸ਼ਹਿਰ ਵਿਖੇ ਸੱਤਵਾਂ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ | ਜਿਸ ਵਿਚ ਡਾ. ਜਗਤਾਰ ਸਿੰਘ ਦੀ ਟੀਮ ਨੇ ਬਿਨਾਂ ਦਵਾਈ ਲੋਕਾਂ ਦਾ ਇਲਾਜ ਕੀਤਾ | ਇਸ ਕੈਂਪ ਵਿਚ ਉਚੇਚੇ ਤੌਰ 'ਤੇ ਸ਼ਾਮਿਲ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੀ ਸੇਵਾ ਲਈ ਵਚਨਬੱਧ ਹੈ ਅਤੇ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਲੋਕ-ਹਿਤੂ ਕਾਰਜ ਜਾਰੀ ਰੱਖੇ ਜਾਣਗੇ | ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮਕਸਦ ਲੋਕਾਂ ਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਕਰਨਾ ਅਤੇ ਬਿਮਾਰੀਆਂ ਦੀ ਸਮੇਂ-ਸਿਰ ਪਛਾਣ ਕਰਨਾ ਸੀ | ਭੁੱਟਾ ਨੇ ਕਿਹਾ ਕਿ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਦੇ ਵਾਰਡਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਰੋਗਾਂ ਨਾਲ ਪੀੜਿਤ ਲੋਕਾਂ ਦਾ ਬਿਨਾਂ ਦਵਾਈਆਂ ਤੋਂ ਮੈਨੂਅਲ ਤਰੀਕੇ ਨਾਲ ਥੈਰੇਪੀ ਕਰਕੇ ਇਲਾਜ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਡਾ. ਜਗਤਾਰ ਸਿੰਘ ਇਹ ਸੇਵਾਵਾਂ ਲਗਾਤਾਰ ਨਿਭਾਅ ਰਹੇ ਹਨ | ਇਸ ਮੌਕੇ ਗੁਰਦੁਆਰਾ ਸਾਹਿਬ ਵਲੋਂ ਡਾ. ਜਗਤਾਰ ਸਿੰਘ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ | ਇਸ ਮੌਕੇ 'ਤੇ ਸੁਖਵਿੰਦਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਖਾਲਸਾ, ਹਰਮਨ ਸਿੰਘ, ਰਜਿੰਦਰ ਸਿੰਘ ਪ੍ਰਧਾਨ, ਨਿਰਮਲ ਸਿੰਘ ਖ਼ਜ਼ਾਨਚੀ, ਗੁਰਮੁਖ ਸਿੰਘ ਮੈਂਬਰ, ਸਵਰਨਜੀਤ ਸਿੰਘ ਸੋਨੰੂ, ਸੁਖਵਿੰਦਰ ਸਿੰਘ, ਰਵਿੰਦਰ ਕੌਰ ਖਾਲਸਾ, ਬਲਜੀਤ ਸਿੰਘ ਦਿਓਲ, ਮਨਜੀਤ ਸਿੰਘ ਮਾਨ, ਅਮਨਦੀਪ ਸਿੰਘ, ਮੰਗਤ ਰਾਮ, ਤਰੁਣ ਕੁਮਾਰੀ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਹਰਮਨਦੀਪ ਸਿੰਘ, ਕਵਲਨੈਣ ਸਿੰਘ, ਹਿੰਮਤ ਸਿੰਘ, ਗੁਰਪ੍ਰੀਤ ਸਿੰਘ ਕਾਲਾ ਤੇ ਲਖਵਿੰਦਰ ਸਿੰਘ ਲੱਕੀ ਵੀ ਹਾਜ਼ਰ ਸਨ |