11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸਰਕਾਰੀ ਸਕੂਲ ਆਫ਼ ਹੈਪੀਨੈਸ ਲਾਡਪੁਰ ਨੂੰ 15 ਪੱਖੇ ਦਿੱਤੇ

Ad Position 21
No active advertisement
ਅਜੀਤ ਡੈਸਕ 08-04-2026
ਅਮਲੋਹ, 7 ਅਪ੍ਰੈਲ (ਕੇਵਲ ਸਿੰਘ)-ਸਰਕਾਰੀ ਸਕੂਲ ਆਫ਼ ਹੈਪੀਨੈਸ ਲਾਡਪੁਰ ਨੂੰ ਨੌਜਵਾਨ ਆਗੂ ਅਮਨ ਲਾਡਪੁਰ ਵਲੋਂ ਆਪਣੇ ਪਿਤਾ ਸਵ. ਸੰਪੂਰਨ ਸਿੰਘ ਸਾਬਕਾ ਸਰਪੰਚ ਦੀ ਯਾਦ 'ਚ 15 ਪੱਖੇ ਅਤੇ 5100 ਰੁਪਏ ਦੀ ਰਕਮ ਭੇਟ ਕੀਤੀ ਗਈ | ਇਸ ਦੇ ਨਾਲ ਹੀ ਉਨ੍ਹਾਂ ਵਲੋਂ ਆਉਣ ਵਾਲੇ ਸਮੇਂ ਵਿਚ ਸਕੂਲ ਨੂੰ ਇਕ ਏ.ਸੀ. ਦੇਣ ਦਾ ਐਲਾਨ ਵੀ ਕੀਤਾ ਗਿਆ | ਇਸ ਮੌਕੇ ਸਕੂਲ ਦੇ ਸਟਾਫ਼ ਮੈਂਬਰਾਂ ਨੇ ਅਮਨ ਲਾਡਪੁਰ ਦਾ ਧੰਨਵਾਦ ਕਰਦੇ ਹੋਏ ਵਿਸ਼ੇਸ਼ ਸਨਮਾਨ ਵੀ ਕੀਤਾ | ਇਸ ਮੌਕੇ ਅਮਨ ਲਾਡਪੁਰ ਨੇ ਕਿਹਾ ਕਿ ਸਕੂਲ ਸਟਾਫ਼ ਦੀ ਮੰਗ ਅਨੁਸਾਰ ਹੀ ਸਕੂਲ ਨੂੰ ਪੱਖੇ ਭੇਟ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਸਕੂਲ ਨੂੰ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਇਸ ਮੌਕੇ 'ਤੇ ਜਸਵੀਰ ਸਿੰਘ, ਅੰਗਰੇਜ਼ ਸਿੰਘ, ਹਰਪਾਲ ਕੌਰ ਮੁੱਖ ਅਧਿਆਪਕਾ, ਮਨਪ੍ਰੀਤ ਕੌਰ, ਬਲਵੀਰ ਸਿੰਘ, ਹਰਪਾਲ ਸਿੰਘ, ਅਰੁਣ ਸ਼ਰਮਾ, ਸ਼ੈਲੀ ਵਰਮਾ, ਮਿਨਾਲ ਗੋਇਲ, ਹਰਜਿੰਦਰ ਬੈਂਸ ਅਤੇ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਆਗੂ ਕੁਲਦੀਪ ਸਿੰਘ ਸਿੱਧੂਪੁਰ ਦੀ ਅਗਵਾਈ 'ਚ ਭਾਜਪਾ ਦਾ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਦੀ ਫ਼ਤਹਿਗੜ੍ਹ ਸਾਹਿਬ ਸੋਸ਼ਲ ਵੈੱਲਫੇਅਰ ਸੁਸਾਇਟੀ ਨੇ ਲਗਾਇਆ 7ਵਾਂ ਮੁਫ਼ਤ ਸਿਹਤ ਜਾਂਚ ਕੈਂਪ
Ad Position 24