ਫ਼ਤਹਿਗੜ੍ਹ ਸਾਹਿਬ, 7 ਅਪ੍ਰੈਲ (ਮਨਪ੍ਰੀਤ ਸਿੰਘ)-ਪੀ.ਐਸ.ਪੀ.ਸੀ.ਐਲ ਡਵੀਜ਼ਨ ਸਰਹਿੰਦ ਦੀ ਅਹਿਮ ਮੀਟਿੰਗ ਇੰਜੀਨੀਅਰ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਫ਼ੀਲਡ ਵਿਚ ਜੂਨੀਅਰ ਇੰਜੀਨੀਅਰਾਂ ਦੀਆਂ ਸਮੱਸਿਆਵਾਂ ਅਤੇ ਠੇਕੇਦਾਰਾਂ ਵਲੋਂ ਕੰਮ ਸਮੇਂ ਸਿਰ ਪੂਰੇ ਨਾ ਕਰਨ ਕਾਰਨ ਜੇ.ਈਜ਼. ਨੂੰ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਵਿਚ ਸ਼ਾਮਿਲ ਕਰਮਚਾਰੀਆਂ ਨੇ ਕਿਹਾ ਕਿ ਠੇਕੇਦਾਰਾਂ ਵਲੋਂ ਕਥਿਤ ਮਨ ਮਰਜ਼ੀ ਕਾਰਨ ਉਨ੍ਹਾਂ ਨੂੰ ਕੰਮ ਕਰਨ 'ਚ ਦੇਰੀ ਹੋ ਰਹੀ ਹੈ ਤੇ ਉਨ੍ਹਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਦੀ ਸਮੱਸਿਆਵਾਂ ਨੂੰ ਫ਼ੌਰੀ ਤੌਰ 'ਤੇ ਹੱਲ ਕੀਤਾ ਜਾਵੇ ਤਾਂ ਜੋ ਜੇ.ਈਜ਼. ਨੂੰ ਆਪਣੇ ਦਫ਼ਤਰੀ ਕੰਮਾਂ, ਖ਼ਾਸ ਕਰਕੇ ਖਾਤਿਆਂ ਦੀ ਪੇਸ਼ਕਾਰੀ ਵਿਚ ਕਿਸੇ ਤਰ੍ਹਾਂ ਦੀ ਰੁਕਾਵਟ ਨਾ ਆਵੇ ਤਾਂ ਜੋ ਫ਼ੀਲਡ ਦੇ ਕੰਮਾਂ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ | ਇਸ ਮੌਕੇ ਡਵੀਜ਼ਨ ਸਕੱਤਰ ਇੰਜ. ਰਾਜਨ ਸਿਆਲ, ਸੰਜੇ ਕਸ਼ਯਪ, ਨਰਸ਼ੁਦ ਅਲੀ, ਗਗਨਦੀਪ ਸਿੰਘ, ਹਰੀ ਭਗਵਾਨ, ਹਰਦੇਵ ਸਿੰਘ, ਦਲਬੀਰ ਸਿੰਘ, ਸੁਰਿੰਦਰ ਸਿੰਘ ਅਤੇ ਸ਼ੈਲੇਂਦਰ ਸਿੰਘ ਆਦਿ ਨੇ ਸੰਬੋਧਨ ਕੀਤਾ ਤੇ ਵੱਡੀ ਗਿਣਤੀ 'ਚ ਹੋਰ ਕਰਮਚਾਰੀ ਵੀ ਹਾਜ਼ਰ ਸਨ |