11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੂਬਾ ਸਰਕਾਰ ਦੀ ਕਾਰਗੁਜ਼ਾਰੀ ਤੋਂ ਹਰ ਵਰਗ ਨਾਰਾਜ਼-ਸਾਬਕਾ ਵਿਧਾਇਕ ਨਾਗਰਾ

Ad Position 21
No active advertisement
ਅਜੀਤ ਡੈਸਕ 08-04-2026
ਜਖਵਾਲੀ, 7 ਅਪ੍ਰੈਲ (ਨਿਰਭੈ ਸਿੰਘ)-ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਜਲਵੇੜਾ ਵਿਖੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਸੂਬਾ ਸਰਕਾਰ ਪਿਛਲੇ ਚਾਰ ਸਾਲਾਂ ਦੌਰਾਨ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਨਹੀਂ ਉੱਤਰੀ | ਉਨ੍ਹਾਂ ਦੋਸ਼ ਲਗਾਇਆ ਕਿ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ ਅਤੇ ਮੁਲਾਜ਼ਮ ਵਰਗ ਸਮੇਤ ਹਰ ਵਰਗ ਸਰਕਾਰ ਦੀਆਂ ਨੀਤੀਆਂ ਤੋਂ ਨਾਰਾਜ਼ ਹੈ | ਨਾਗਰਾ ਨੇ ਕਿਹਾ ਕਿ ਮੁੱਖ ਮੰਤਰੀ ਵਲੋਂ ਪਹਿਲਾਂ ਇਹ ਦਾਅਵਾ ਕੀਤਾ ਜਾਂਦਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬੇ ਵਿਚ ਕਿਸੇ ਨੂੰ ਵੀ ਧਰਨਾ ਦੇਣ ਦੀ ਲੋੜ ਨਹੀਂ ਪਵੇਗੀ, ਪਰ ਮੌਜੂਦਾ ਹਾਲਾਤ ਇਸ ਦੇ ਬਿਲਕੁਲ ਉਲਟ ਹਨ | ਅੱਜ ਹਰ ਵਰਗ ਆਪਣੇ ਹੱਕਾਂ ਲਈ ਸੜਕਾਂ 'ਤੇ ਉੱਤਰਨ ਲਈ ਮਜਬੂਰ ਹੈ, ਜੋ ਕਿ ਸਰਕਾਰ ਦੀ ਨਾਕਾਮੀ ਦਾ ਸਾਫ਼ ਸਬੂਤ ਹੈ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ ਸੂਬੇ 'ਚ ਥਾਂ-ਥਾਂ 'ਤੇ ਰੈਲੀਆਂ ਕਰਨਾ ਲੋਕਾਂ ਦੀਆਂ ਅਸਲ ਸਮੱਸਿਆਵਾਂ ਤੋਂ ਧਿਆਨ ਭਟਕਾਉਣਾ ਹੈ | ਰੈਲੀਆਂ 'ਤੇ ਵੱਡੇ ਪੱਧਰ 'ਤੇ ਸਰਕਾਰੀ ਪੈਸਾ ਖ਼ਰਚਿਆ ਜਾ ਰਿਹਾ ਹੈ, ਜਦੋਂਕਿ ਇਹ ਪੈਸਾ ਲੋਕਾਂ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ 'ਤੇ ਖ਼ਰਚਿਆ ਜਾਣਾ ਚਾਹੀਦਾ ਸੀ | ਇਸ ਮੌਕੇ ਬਲਾਕ ਪ੍ਰਧਾਨ ਗੁਰਮੁੱਖ ਸਿੰਘ ਪੰਡਰਾਲੀ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਮੰਡਲ ਪ੍ਰਧਾਨ ਧਰਮਿੰਦਰ ਸਿੰਘ ਨਬੀਪੁਰ, ਸਾਬਕਾ ਸਰਪੰਚ ਬਲਵੰਤ ਸਿੰਘ, ਦੀਦਾਰ ਸਿੰਘ, ਸੁਰਿੰਦਰ ਸਿੰਘ, ਗੁਰਜੀਤ ਸਿੰਘ, ਦਿਲਾਵਰ ਸਿੰਘ, ਨੈਬ ਮੁਹੰਮਦ, ਅਮਨਦੀਪ ਸਿੰਘ, ਨਿਰਮਲ ਸਿੰਘ, ਦਰਸ਼ਨ ਸਿੰਘ, ਰੂਬਲਦੀਪ ਸਿੰਘ, ਖੇਮ ਸਿੰਘ, ਗੁਰਨਾਮ ਸਿੰਘ, ਗੁਰਮੇਲ ਸਿੰਘ, ਗੁਰਪ੍ਰੀਤ ਸਿੰਘ ਗੋਗੀ, ਸੁਖਵੀਰ ਸਿੰਘ, ਗੁਰਸੇਵਕ ਸਿੰਘ, ਕਮਲਜੀਤ ਸਿੰਘ, ਪਰਮਿੰਦਰ ਸਿੰਘ, ਖੁਸ਼ੀਆ ਸਿੰਘ, ਰਣਜੀਤ ਸਿੰਘ, ਗੁਰਪ੍ਰੀਤ ਸਿੰਘ ਅਤੇ ਵਕੀਲ ਮੁਹੰਮਦ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਗੁਜਰਾਤ 'ਚ ਅਰਵਿੰਦ ਕੇਜਰੀਵਾਲ ਪੰਜਾਬ ਦੇ ਹੜ੍ਹ ਮੁਆਵਜ਼ੇ ਬਾਰੇ ਖੁੱਲ੍ਹ ਕੇ ਝੂਠ ਬੋਲ ਰਿਹਾ - ਝਿੰਜਰ ਨੇ ਆਪ ਤੇ ਕੇਜਰੀਵ...
Ad Position 24