11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਮੰਡੀਆਂ 'ਚੋਂ ਖ਼ਰੀਦ ਕੀਤਾ ਜਾਵੇਗਾ-ਪ੍ਰਧਾਨ ਮਾਂਗਟ

Ad Position 21
No active advertisement
ਅਜੀਤ ਡੈਸਕ 08-04-2026
ਅਮਲੋਹ, 7 ਅਪ੍ਰੈਲ (ਕੇਵਲ ਸਿੰਘ, ਅੰਮਿ੍ਤ ਸ਼ੇਰਗਿੱਲ)-ਕਣਕ ਦੇ ਸੀਜ਼ਨ ਨੂੰ ਧਿਆਨ ਵਿਚ ਰੱਖਦਿਆਂ ਅੱਜ ਮਾਰਕੀਟ ਕਮੇਟੀ ਅਮਲੋਹ ਵਿਖੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ ਵਲੋਂ ਆੜ੍ਹਤੀਆਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਸਰਕਾਰੀ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੇ ਵੀ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਅਤੇ ਸੀਜ਼ਨ ਦੌਰਾਨ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ 'ਤੇ ਪ੍ਰਧਾਨ ਮਾਂਗਟ ਨੇ ਕਿਹਾ ਕਿ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਕਿਸੇ ਵੀ ਕਿਸਮ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ ਅਤੇ ਮੰਡੀਆਂ ਵਿਚ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ 'ਤੇ ਆੜ੍ਹਤੀਆ ਐਸੋਸੀਏਸ਼ਨ ਅਮਲੋਹ ਦੇ ਸੈਕਟਰੀ ਅਸ਼ੀਸ਼ ਜਿੰਦਲ, ਵੇਅਰ ਹਾਊਸ ਦੇ ਮੈਨੇਜਰ ਮਨਜੋਤ ਸਿੰਘ, ਪਰਮਵੀਰ ਸਿੰਘ ਢਿੱਲੋਂ ਲੇਖਾਕਾਰ, ਇੰਸਪੈਕਟਰ ਸੰਦੀਪ ਕੁਮਾਰ, ਇੰਸਪੈਕਟਰ ਗੁਰਮੇਲ ਸਿੰਘ, ਜਗਵਿੰਦਰ ਸਿੰਘ ਰੈਹਿਲ, ਸਿੰਦਰਮੋਹਨ ਪੁਰੀ, ਵਿੱਕੀ ਅਬਰੋਲ, ਰਾਜ ਵਿਰਕ, ਹਰਪ੍ਰੀਤ ਸਿੰਘ ਸਨੀ ਅਤੇ ਗੰਗਾ ਪੁਰੀ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਫਰੌਰ ਵਿਖੇ ਸਾਹਿਤਕ ਚਰਚਾ 11 ਨੂੰ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਨੇ ਮੁੱਖ ਮੰਤਰੀ ਦੇ ਨਾਂਅ ਡੀ.ਸੀ ਨੂੰ ਸੌਂਪਿਆ ਮੰਗ ਪੱਤਰ
Ad Position 24