ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਨਜ਼ਦੀਕੀ ਪਿੰਡ ਫਰੌਰ ਵਿਖੇ 11 ਅਪ੍ਰੈਲ ਨੂੰ ਵਿਸ਼ੇਸ਼ ਸਾਹਿਤਕ ਚਰਚਾ ਸਬੰਧੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਇਲਾਕੇ ਦੇ ਪ੍ਰਸਿੱਧ ਲੇਖਕ ਅਤੇ ਹੋਰ ਬੁੱਧੀਜੀਵੀ ਆਪਣੀ ਹਾਜ਼ਰੀ ਲਗਾਉਣਗੇ | ਇਸ ਚਰਚਾ ਦੌਰਾਨ ਸਾਹਿਤ ਨਾਲ ਸਬੰਧਿਤ ਵੱਖ-ਵੱਖ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਅਤੇ ਨੌਜਵਾਨਾਂ ਨੂੰ ਪੜ੍ਹਨ-ਲਿਖਣ ਵੱਲ ਪ੍ਰੇਰਿਤ ਕੀਤਾ ਜਾਵੇਗਾ | ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਫਰੌਰ ਤੇ ਪ੍ਰਬੰਧਕਾਂ ਨੇ ਸਾਰੇ ਪਿੰਡ ਵਾਸੀਆਂ ਅਤੇ ਸਾਹਿਤ ਪ੍ਰੇਮੀਆਂ ਨੂੰ ਇਸ ਸਮਾਗਮ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ |