11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਭਾਕਿਯੂ ਏਕਤਾ ਸਿੱਧੂਪੁਰ ਨੇ ਮੁੱਖ ਮੰਤਰੀ ਦੇ ਨਾਂਅ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 08-04-2026
ਖਮਾਣੋਂ, 7 ਅਪ੍ਰੈਲ (ਜੋਗਿੰਦਰ ਪਾਲ)-ਇਲਾਕਾ ਵਾਸੀਆਂ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਸਰਕਲ ਖਮਾਣੋਂ ਵਲੋਂ ਮੁੱਖ ਮੰਤਰੀ ਨੂੰ ਐਸ.ਡੀ.ਐਮ. ਖਮਾਣੋਂ ਰਾਹੀਂ ਮੈਮੋਰੰਡਮ ਦੇ ਕੇ ਮੰਗ ਕੀਤੀ ਗਈ ਕਿ ਸਾਲ 2025-26 ਦੀ ਕਿਸਾਨਾਂ ਦੀ ਗੰਨੇ ਦੀ ਰਕਮ ਸਰਕਾਰੀ ਅਤੇ ਪ੍ਰਾਈਵੇਟ ਮਿੱਲਾਂ ਵੱਲ ਬਕਾਇਆ ਰਹਿੰਦੀ ਹੈ, ਜੋ ਕਿ ਨੋਟੀਫ਼ਿਕੇਸ਼ਨ ਅਨੁਸਾਰ 15 ਦਿਨਾਂ ਵਿਚ ਕਰਨੀ ਹੁੰਦੀ ਹੈ | ਬਲਾਕ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਨੇ ਦੱਸਿਆ ਕਿ ਸਰਕਾਰੀ ਅਤੇ ਪ੍ਰਾਈਵੇਟ ਮਿੱਲਾਂ ਵਲੋਂ ਉਕਤ ਨੋਟੀਫ਼ਿਕੇਸ਼ਨ ਅਨੁਸਾਰ ਬਕਾਇਆ ਰਕਮਾਂ ਨਹੀਂ ਦਿੱਤੀਆਂ ਗਈਆਂ ਅਤੇ ਉਹ ਨੋਟੀਫ਼ਿਕੇਸ਼ਨ ਦੀਆਂ ਸ਼ਰਤਾਂ ਦੀ ਪਾਲਨਾ ਕਰਨ ਤੋਂ ਇਨਕਾਰੀ ਹਨ | ਉਨ੍ਹਾਂ ਮੰਗ ਕੀਤੀ ਕਿ ਸਰਕਾਰੀ ਅਤੇ ਪ੍ਰਾਈਵੇਟ ਗੰਨਾ ਮਿੱਲਾਂ ਵੱਲ ਰਹਿੰਦੀ ਕਿਸਾਨਾਂ ਦੀ ਰਕਮ ਸਮੇਤ ਵਿਆਜ ਤੁਰੰਤ ਦਿਵਾਈ ਜਾਵੇ ਅਤੇ ਗੰਨੇ ਦਾ ਝਾੜ ਸਾਰੇ ਪੰਜਾਬ ਵਿਚ ਘੱਟਣ ਕਾਰਨ ਜੋ ਪੈਨਲਟੀ ਕੱਟੀ ਗਈ ਹੈ, ਉਹ ਵੀ ਨਾ ਕੱਟੀ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਉਕਤ ਮਸਲੇ ਦਾ ਤੁਰੰਤ ਕੋਈ ਹੱਲ ਨਹੀਂ ਕੀਤਾ ਜਾਂਦਾ ਤਾਂ ਇਲਾਕਾ ਨਿਵਾਸੀ ਅਤੇ ਭਾਕਿਯੂ ਸਖ਼ਤ ਕਦਮ ਚੁੱਕਣ ਲਈ ਮਜਬੂਰ ਹੋਵੇਗੀ | ਇਸ ਮੌਕੇ ਸਰਕਲ ਪ੍ਰਧਾਨ ਕਰਨੈਲ ਸਿੰਘ ਜਟਾਣਾ ਨੀਵਾਂ ਤੋਂ ਇਲਾਵਾ ਮੀਤ ਪ੍ਰਧਾਨ ਮੋਹਣ ਸਿੰਘ ਭੁੱਟਾ, ਕਿਰਪਾਲ ਸਿੰਘ ਬਦੇਸ਼ਾਂ ਜਨਰਲ ਸਕੱਤਰ, ਜੋਧਾ ਸਿੰਘ ਕਕਰਾਲਾ, ਬਲਜਿੰਦਰ ਸਿੰਘ ਜਟਾਣਾ ਨੀਵਾਂ, ਲਖਵੀਰ ਸਿੰਘ ਲਖਣਪੁਰ, ਮਨਜੀਤ ਸਿੰਘ ਲਖਣਪੁਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਬੀ.ਯੂ. ਵਲੋਂ ਚਿਕਿਤਸਾ ਉਪਕਰਨ ਨਿਯਮਾਂ ਸਬੰਧੀ ਦਿਸ਼ਾ-ਨਿਰਦੇਸ਼ਾਂ 'ਤੇ ਜਾਣਕਾਰੀ ਭਰਪੂਰ ਲੈਕਚਰ ਕਰਵਾਇਆ ਅਗਲੀ ਖ਼ਬਰ ਬਿਜਲੀ ਦੇ ਮੁੱਦੇ 'ਤੇ ਗੁੰਮਰਾਹ ਕਰਨ ਵਾਲੇ ਮੁੱਖ ਮੰਤਰੀ ਪੀ.ਐਸ.ਪੀ.ਸੀ.ਐਲ. 'ਤੇ ਵਾਈਟ ਪੇਪਰ ਜਾਰੀ ਕਰਨ-ਸੰਦੀਪ ਬੱਲ
Ad Position 24