11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਬਸੀ ਪਠਾਣਾਂ 'ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ

Ad Position 21
No active advertisement
ਅਜੀਤ ਡੈਸਕ 08-04-2026
ਬਸੀ ਪਠਾਣਾਂ, 7 ਅਪ੍ਰੈਲ (ਪੱਤਰ ਪ੍ਰੇਰਕ)-ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਲ੍ਹ ਰੋਡ ਬਸੀ ਪਠਾਣਾਂ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਜਿਸ ਦੌਰਾਨ ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਸਨ, ਜਦੋਂਕਿ ਨਗਰ ਕੀਰਤਨ ਦੀ ਸਮੁੱਚੀ ਅਗਵਾਈ ਪੰਜ ਪਿਆਰਿਆਂ ਨੇ ਕੀਤੀ | ਇਸ ਦੇ ਨਾਲ-ਨਾਲ ਪਾਲਕੀ ਸਾਹਿਬ ਅੱਗੇ ਨੰਗੇ ਪੈਰੀਂ ਸਫ਼ਾਈ ਕਰ ਰਹੇ ਬੱਚੇ ਤੇ ਹੋਰ ਸੰਗਤਾਂ ਦੀ ਆਸਥਾ ਵੀ ਦੇਖਦੇ ਹੀ ਬਣਦੀ ਸੀ | ਨਗਰ ਕੀਰਤਨ ਦਾ ਸ਼ਹਿਰਵਾਸੀਆਂ ਵਲੋਂ ਵੱਖ-ਵੱਖ ਥਾਵਾਂ 'ਤੇ ਫੁੱਲਾਂ ਦੀ ਵਰਖਾ ਕਰਕੇ ਭਰਵਾਂ ਸਵਾਗਤ ਕੀਤਾ ਗਿਆ | ਇਸ ਨਗਰ ਕੀਰਤਨ ਵਿਚ ਮੁੱਖ ਗ੍ਰੰਥੀ ਨੈਬ ਸਿੰਘ, ਸੇਵਾਦਾਰ ਸਕੱਤਰ ਚਰਨ ਸਿੰਘ, ਜਤਿੰਦਰ ਪਾਲ ਸਿੰਘ ਕਾਹਲੋਂ, ਗੁਰਮੀਤ ਸਿੰਘ ਧਾਲੀਵਾਲ, ਅਜੀਤ ਸਿੰਘ, ਬਲਵਿੰਦਰ ਸਿੰਘ, ਜਗਦੀਪ ਸਿੰਘ, ਨਰਿੰਦਰ ਸਿੰਘ ਸੂਬੇਦਾਰ, ਮੱਖਣ ਸਿੰਘ, ਸੇਵਾ ਸਿੰਘ, ਜਰਨੈਲ ਸਿੰਘ, ਦੀਪ ਸਿੰਘ ਫ਼ੌਜੀ, ਕਮਲਜੀਤ ਸਿੰਘ, ਕੇਸਰ ਸਿੰਘ, ਸੇਵਾ ਸਿੰਘ, ਸੁਖਦੇਵ ਸਿੰਘ, ਤਰਲੋਚਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਸ਼ਾਮਿਲ ਸਨ |
Ad Position 22
No active advertisement
ਪਿਛਲੀ ਖ਼ਬਰ ਜੀ.ਪੀ.ਸੀ. ਵਿਖੇ 21ਵਾਂ ਸਾਲਾਨਾ ਇਨਾਮ ਵੰਡ ਸਮਾਰੋਹ ਅਗਲੀ ਖ਼ਬਰ ਡੀ.ਬੀ.ਯੂ. ਵਲੋਂ ਚਿਕਿਤਸਾ ਉਪਕਰਨ ਨਿਯਮਾਂ ਸਬੰਧੀ ਦਿਸ਼ਾ-ਨਿਰਦੇਸ਼ਾਂ 'ਤੇ ਜਾਣਕਾਰੀ ਭਰਪੂਰ ਲੈਕਚਰ ਕਰਵਾਇਆ
Ad Position 24