ਫ਼ਤਹਿਗੜ੍ਹ ਸਾਹਿਬ, 8 ਅਪ੍ਰੈਲ (ਬਲਜਿੰਦਰ ਸਿੰਘ)-ਬਲਾਕ ਕਾਂਗਰਸ ਕਮੇਟੀ ਸਰਹਿੰਦ ਦੇ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ ਦੀ ਅਗਵਾਈ ਹੇਠ ਅੱਜ ਬਲਾਕ ਦੇ ਅਹੁਦੇਦਾਰਾਂ ਤੇ ਪਾਰਟੀ ਆਗੂਆਂ ਦੀ ਮਹੀਨਾਵਾਰ ਮੀਟਿੰਗ ਫ਼ਤਹਿਗੜ੍ਹ ਸਾਹਿਬ ਵਿਖੇ ਹੋਈ | ਮੀਟਿੰਗ ਵਿਚ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਦੌਰਾਨ ਸੰਗਠਨ ਨੂੰ ਮਜ਼ਬੂਤ ਕਰਨ ਤੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਸਾਬਕਾ ਵਿਧਾਇਕ ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹੀ ਇਕੋ-ਇਕ ਵਿਕਲਪ ਹੈ, ਜੋ ਲੋਕਾਂ ਦੀਆਂ ਆਸਾਂ 'ਤੇ ਖਰੀ ਉਤਰ ਸਕਦੀ ਹੈ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਵਾਪਸ ਲੈ ਕੇ ਆ ਸਕਦੀ ਹੈ | ਉਨ੍ਹਾਂ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਵਿਚ ਜਾ ਕੇ ਸਰਕਾਰ ਦੀਆਂ ਨਾਕਾਮੀਆਂ ਨੂੰ ਬੇਨਕਾਬ ਕਰਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਪ੍ਰਚਾਰਿਤ ਕਰਨ | ਸ. ਨਾਗਰਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਉਮੀਦਾਂ 'ਤੇ ਖਰੀ ਉੱਤਰੀ ਹੈ ਅਤੇ ਭਵਿੱਖ ਵਿਚ ਵੀ ਲੋਕਾਂ ਦੇ ਹੱਕਾਂ ਲਈ ਡਟ ਕੇ ਲੜਦੀ ਰਹੇਗੀ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਨੇ ਕਿਹਾ ਕਿ ਸਾਡੇ ਵਰਕਰ ਸਾਡੀ ਤਾਕਤ ਹਨ, ਇਸ ਲਈ ਸਾਨੂੰ ਆਪਣੇ ਵਰਕਰ ਸਾਥੀਆਂ ਨੂੰ ਨਾਲ ਲੈ ਕੇ ਚੱਲਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਡੇ ਬਹੁਮਤ ਨਾਲ ਜਿੱਤ ਹਾਸਲ ਕਰੇਗੀ ਕਿਉਂਕਿ ਪੰਜਾਬ ਦਾ ਵਰਕਰ ਅੱਜ ਪੂਰੀ ਤਰ੍ਹਾਂ ਕਾਂਗਰਸ ਪਾਰਟੀ ਲਿਆਉਣ ਲਈ ਪੱਬਾਂ ਭਾਰ ਖੜ੍ਹਾ ਹੈ | ਬਲਾਕ ਪ੍ਰਧਾਨ ਗੁਰਮੁਖ ਸਿੰਘ ਪੰਡਰਾਲੀ ਨੇ ਕਿਹਾ ਕਿ ਬਲਾਕ ਦੀ ਟੀਮ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਪਾਰਟੀ ਦੀ ਮਜ਼ਬੂਤੀ ਲਈ ਨਿਰੰਤਰ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਿਸ਼ੇਸ਼ ਯੋਜਨਾਵਾਂ ਤਿਆਰ ਕੀਤੀਆਂ ਜਾ ਰਹੀਆਂ ਹਨ | ਅਖੀਰ ਵਿਚ ਸਾਰੇ ਆਗੂਆਂ ਨੇ ਇਕਜੁੱਟ ਹੋ ਕੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਦੀ ਸੇਵਾ ਕਰਨ ਦਾ ਸੰਕਲਪ ਲਿਆ | ਇਸ ਮੌਕੇ ਸਰਬਜੀਤ ਸਿੰਘ ਜੀਤੀ ਬਲਾਕ ਪ੍ਰਧਾਨ ਖਮਾਣੋਂ, ਸਾਬਕਾ ਸਰਪੰਚ ਦਵਿੰਦਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ ਬਧੌਛੀ, ਸਾਬਕਾ ਸਰਪੰਚ ਜਗਦੀਪ ਸਿੰਘ ਨੰਬਰਦਾਰ, ਗੁਰਭੇਜ ਸਿੰਘ ਰਾਏ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਪਰਮਿੰਦਰ ਸਿੰਘ ਨੋਨੀ, ਬਲਾਕ ਸੰਮਤੀ ਮੈਂਬਰ ਗੁਰਜੀਤ ਸਿੰਘ ਭੱਲਮਾਜਰਾ, ਗੁਰਲਾਲ ਸਿੰਘ ਲਾਲੀ, ਧਰਮਿੰਦਰ ਸਿੰਘ ਗੋਰਖਾ, ਇੰਦਰਜੀਤ ਸਿੰਘ ਬੀਬੀਪੁਰ, ਦਵਿੰਦਰ ਕੁਮਾਰ ਭੱਟਮਾਜਰਾ, ਹਰਿੰਦਰ ਸਿੰਘ ਮੂਲੇਪੁਰ, ਜਸਵਿੰਦਰ ਸਿੰਘ ਰਿਉਣਾ, ਸੁਖਵਿੰਦਰ ਸਿੰਘ ਕਾਲਾ, ਹਰਵਿੰਦਰ ਸਿੰਘ ਨੰਬਰਦਾਰ, ਹਰਪ੍ਰੀਤ ਸਿੰਘ ਨਲੀਨਾ, ਰਣਧੀਰ ਸਿੰਘ, ਜਗਦੀਪ ਸਿੰਘ, ਪ੍ਰਮੋਦ ਕੁਮਾਰ, ਰਣਬੀਰ ਸਿੰਘ ਹੈਪੀ, ਭੁਪਿੰਦਰ ਸਿੰਘ ਬਾਲਪੁਰ, ਤੀਰਥ ਸਿੰਘ ਸੌਂਢਾ, ਕੁਲਦੀਪ ਸਿੰਘ ਲਾਡੀ, ਰੀਸ਼ਵ ਸੂਦ, ਅਵਤਾਰ ਸਿੰਘ, ਰਵਿੰਦਰ ਸਿੰਘ ਹਰੀਪੁਰ, ਲਖਵਿੰਦਰ ਸਿੰਘ, ਲਾਡੀ ਟਿਵਾਣਾ, ਰਤਿੰਦਰ ਸਿੰਘ ਕਾਕਾ, ਕਰਨ ਸਿੰਘ ਛੰਨਾ, ਗੋਲੂ ਛੰਨਾ, ਨਵਜੋਤ ਸਿੰਘ, ਸ਼ਿੰਦਰਪਾਲ ਸਿੰਘ, ਕੁਲਵਿੰਦਰ ਸਿੰਘ, ਮਨਿੰਦਰ ਸਿੰਘ, ਹੁਸੈਨ ਮੁਹੰਮਦ, ਨਸੀਬ ਸਿੰਘ, ਦਮਨਪ੍ਰੀਤ ਸਿੰਘ, ਸਾਹਿਲ ਖ਼ਾਨ, ਪਰਮਿੰਦਰ ਸਿੰਘ ਕੋਟਲਾ, ਇੰਦਰਜੀਤ ਸਿੰਘ, ਹਰਦੇਵ ਸਿੰਘ ਨੰਬਰਦਾਰ, ਗੁਰਿੰਦਰ ਸਿੰਘ ਪੰਜੋਲੀ, ਗੁਰਮੇਲ ਸਿੰਘ ਅਤਾਪੁਰ, ਜਸਪਾਲ ਸਿੰਘ, ਗੁਰਮੁਖ ਸਿੰਘ ਟੈਣੀ, ਅੰਬੂ ਰਾਮ, ਬੂਟਾ ਸਿੰਘ ਅਤੇ ਪਰਮਜੀਤ ਸਿੰਘ ਵੀ ਸ਼ਾਮਿਲ ਸਨ |