ਜਖਵਾਲੀ, 8 ਅਪ੍ਰੈਲ (ਨਿਰਭੈ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਪਿੰਡ ਚਣੋਂ ਵਿਖੇ ਸ੍ਰੀ ਸੁਖਮਨੀ ਸਾਹਿਬ ਪਾਠ ਦੇ ਭੋਗ ਉਪਰੰਤ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ | ਇਸ ਮੌਕੇ ਸਕੂਲ ਇੰਚਾਰਜ ਅਨਵਰ ਹੁਸੈਨ, ਅਧਿਆਪਕਾ ਮੀਨਾਕਸ਼ੀ ਗਰਗ ਅਤੇ ਜਸਪ੍ਰੀਤ ਕੌਰ ਨੇ ਦੱਸਿਆ ਕਿ ਸਰਪੰਚ ਜਰਨੈਲ ਸਿੰਘ ਨੇ ਨਜ਼ਦੀਕੀ ਪਿੰਡ ਗੁਣੀਆਂ ਮਾਜਰੇ ਤੋਂ ਆਉਣ ਵਾਲੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਕੂਲ ਆਉਣ ਲਈ ਨਵੇਂ ਸਾਈਕਲ ਦਿੱਤੇ ਹਨ | ਸਰਪੰਚ ਜਰਨੈਲ ਸਿੰਘ ਨੇ ਕਿਹਾ ਕਿ ਬੱਚੇ ਸਾਡੇ ਦੇਸ਼ ਦਾ ਆਉਣ ਵਾਲਾ ਭਵਿੱਖ ਹੁੰਦੇ ਹਨ ਅਤੇ ਸਾਡਾ ਫ਼ਰਜ਼ ਬਣਦਾ ਹੈ ਕਿ ਬੱਚਿਆਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇ | ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ, ਬੱਚਿਆਂ ਦੇ ਮਾਪਿਆਂ ਅਤੇ ਪਿੰਡ ਵਾਸੀਆਂ ਨੇ ਸਰਪੰਚ ਜਰਨੈਲ ਸਿੰਘ ਦਾ ਧੰਨਵਾਦ ਕੀਤਾ |