28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਾਈਨ ਗਰੋਵ ਪਬਲਿਕ ਸਕੂਲ 'ਚ ਨਵੇਂ ਸੈਸ਼ਨ ਮੌਕੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 09-04-2026
ਬਸੀ ਪਠਾਣਾਂ, 8 ਅਪ੍ਰੈਲ (ਪੱਤਰ ਪ੍ਰੇਰਕ)-ਪਾਈਨ ਗਰੋਵ ਪਬਲਿਕ ਸਕੂਲ ਵਿਚ ਸੈਸ਼ਨ 2026-27 ਦੀ ਸ਼ੁਰੂਆਤ ਬਹੁਤ ਹੀ ਖ਼ੁਸ਼ੀ ਤੇ ਉਤਸ਼ਾਹ ਨਾਲ ਕੀਤੀ ਗਈ | ਜਿਸ ਦੌਰਾਨ ਸਕੂਲ ਅਧਿਆਪਕਾਂ ਵਲੋਂ ਨਵੇਂ ਅਤੇ ਪੁਰਾਣੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਨੂੰ ਰੰਗ-ਬਿਰੰਗੇ ਸਵਾਗਤੀ ਕਾਰਡ, ਟਾਫ਼ੀਆਂ, ਚਾਕਲੇਟਾਂ ਅਤੇ ਛੋਟੇ-ਛੋਟੇ ਤੋਹਫ਼ੇ ਦੇ ਕੇ ਉਨ੍ਹਾਂ ਦਾ ਹੌਸਲਾ ਵਧਾਇਆ ਗਿਆ ਅਤੇ ਸਾਰਾ ਪ੍ਰਬੰਧ ਇਸ ਤਰ੍ਹਾਂ ਕੀਤਾ ਗਿਆ ਕਿ ਵਿਦਿਆਰਥੀਆਂ ਨੂੰ ਸਕੂਲ ਵਿਚ ਪਹਿਲੇ ਦਿਨ ਤੋਂ ਹੀ ਘਰ ਵਰਗਾ ਅਹਿਸਾਸ ਹੋਵੇ, ਉਹ ਖ਼ੁਸ਼ੀ-ਖ਼ੁਸ਼ੀ ਆਪਣੀ ਪੜ੍ਹਾਈ ਦੀ ਸ਼ੁਰੂਆਤ ਕਰਨ | ਨਵੇਂ ਦਾਖਲ ਹੋਏ ਛੋਟੇ ਬੱਚਿਆਂ ਲਈ ਖ਼ਾਸ ਤੌਰ 'ਤੇ ਅਧਿਆਪਕਾਂ ਵਲੋਂ ਮਿੱਤਰਤਾ ਭਰਿਆ ਮਾਹੌਲ ਤਿਆਰ ਕੀਤਾ ਗਿਆ | ਅਧਿਆਪਕਾਂ ਨੇ ਬੱਚਿਆਂ ਨਾਲ ਪਿਆਰ ਤੇ ਧੀਰਜ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਮਨ 'ਚੋਂ ਡਰ ਅਤੇ ਘਬਰਾਹਟ ਦੂਰ ਕੀਤੀ | ਇਸ ਮੌਕੇ ਸਕੂਲ ਦੇ ਕਲਾਸ ਰੂਮ ਨੂੰ ਬਹੁਤ ਹੀ ਆਕਰਸ਼ਕ ਢੰਗ ਨਾਲ ਸਜਾਇਆ ਗਿਆ, ਜਿਸ ਨਾਲ ਬੱਚਿਆਂ ਵਿਚ ਸਿੱਖਿਆ ਦੀ ਰੁਚੀ ਹੋਰ ਵਧੀ | ਇਸ ਮੌਕੇ ਸਕੂਲ ਦੇ ਪ੍ਰਧਾਨ ਵਿਜੇ ਕੌਸ਼ਲ, ਚੇਅਰਮੈਨ ਵੀਣਾ ਕੌਸ਼ਲ, ਡਾਇਰੈਕਟਰ ਵਿਕਾਸ ਕੌਸ਼ਲ ਵਲੋਂ ਵਿਦਿਆਰਥੀਆਂ ਨੂੰ ਸਿੱਖਿਆ ਦੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ ਗਈ | ਉਨ੍ਹਾਂ ਦੱਸਿਆ ਕਿ ਸਿੱਖਿਆ ਸਿਰਫ਼ ਕਿਤਾਬੀ ਗਿਆਨ ਹੀ ਨਹੀਂ, ਸਗੋਂ ਜੀਵਨ ਵਿਚ ਅੱਗੇ ਵਧਣ ਦਾ ਮਜ਼ਬੂਤ ਆਧਾਰ ਹੈ | ਸਕੂਲ ਦੇ ਪਿ੍ੰਸੀਪਲ ਨੀਤੂ ਕੁਮਾਰ ਨੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਵਿਚ ਰਹਿਣ, ਸਮੇਂ ਦੀ ਪਾਬੰਦੀ, ਸਫ਼ਾਈ ਅਤੇ ਆਦਰ-ਸਨਮਾਨ ਵਰਗੀਆਂ ਚੰਗੀਆਂ ਆਦਤਾਂ ਅਪਣਾਉਣ ਲਈ ਵੀ ਪ੍ਰੇਰਿਆ |
Ad Position 22
No active advertisement
ਪਿਛਲੀ ਖ਼ਬਰ ਜਟਾਣਾ ਨੀਵਾਂ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਮਾਜ ਸੇਵਾ ਸੰਗਠਨ ਦੀ ਮੀਟਿੰਗ
Ad Position 24