ਖਮਾਣੋਂ, 8 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਹੋਮਿਉਪੈਥੀ ਵਿਭਾਗ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸੀ.ਐਚ.ਸੀ. ਖਮਾਣੋਂ ਦੇ ਐਸ.ਐਮ.ਓ. ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਿਚ ਡੇਰਾ ਬਾਬਾ ਮਸਤ ਰਾਮ ਜਟਾਣਾ ਨੀਵਾਂ ਵਿਖੇ ਮੁਫ਼ਤ ਹੋਮਿਉਪੈਥੀ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਚ.ਐਮ.ਓ. ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਕੈਂਪ ਵਿਚ 298 ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ | ਇਸ ਮੌਕੇ ਡਿਸਪੈਂਸਰ ਗੁਰਵਿੰਦਰ ਕੌਰ ਅਤੇ ਮਧੂ ਬਾਲਾ ਸਮੇਤ ਡੇਰਾ ਪ੍ਰਬੰਧਕ ਵੀ ਹਾਜ਼ਰ ਸਨ |