28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ 35ਵਾਂ ਸਥਾਪਨਾ ਦਿਵਸ 14 ਨੂੰ ਮਨਾਇਆ ਜਾਵੇਗਾ-ਡਾ.ਹਰਬੰਸ ਲਾਲ

Ad Position 21
No active advertisement
ਅਜੀਤ ਡੈਸਕ 09-04-2026
ਫ਼ਤਹਿਗੜ੍ਹ ਸਾਹਿਬ, 8 ਅਪ੍ਰੈਲ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਨੇ ਦੱਸਿਆ ਕਿ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ 35ਵਾਂ ਸਥਾਪਨਾ ਦਿਵਸ 14 ਅਪ੍ਰੈਲ ਨੂੰ ਬੜੇ ਉਤਸ਼ਾਹ ਨਾਲ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਪਾਤਸ਼ਾਹੀ ਛੇਵੀਂ ਹਮਾਯੰੂਪੁਰ ਸਰਹਿੰਦ ਦੇ ਬਾਹਰ ਪਾਰਕ ਵਿਚ ਮਨਾਇਆ ਜਾਵੇਗਾ | ਡਾ. ਲਾਲ ਨੇ ਦੱਸਿਆ ਕਿ ਜਦੋਂ ਉਹ 1992 ਵਿਚ ਹਲਕਾ ਸਰਹਿੰਦ ਤੋਂ ਵਿਧਾਇਕ ਚੁਣ ਕੇ ਪਹਿਲੀ ਵਾਰ ਵਿਧਾਨ ਸਭਾ ਵਿਚ ਪੁੱਜੇ ਸਨ ਤਾਂ ਉਨ੍ਹਾਂ ਪੰਜਾਬ ਵਿਧਾਨ ਸਭਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਦੇ ਨਾਮ 'ਤੇ ਫ਼ੌਰੀ ਜ਼ਿਲ੍ਹਾ ਬਣਾਉਣ ਦੀ ਮੰਗ ਰੱਖੀ ਸੀ ਤਾਂ ਉਸ ਵੇਲੇ ਮੁੱਖ ਮੰਤਰੀ ਬੇਅੰਤ ਸਿੰਘ ਨੇ ਮੰਗ ਨੂੰ ਪ੍ਰਵਾਨ ਕਰਦਿਆਂ ਫ਼ਤਹਿਗੜ੍ਹ ਸਾਹਿਬ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕਰਕੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਸੀ |
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਥਾਪਨਾ ਦਿਵਸ ਸਮਾਗਮ ਵਿਚ ਗਾਇਕ ਮਹਿੰਦਰ ਮਿੰਦੀ ਤੇ ਬੀਬਾ ਪਰਮਜੀਤ ਕੌਰ, ਗਾਇਕ ਰਾਮ ਸਿੰਘ ਅਲਬੇਲਾ ਵੀ ਇਸ ਦਿਹਾੜੇ ਤੇ ਧਾਰਮਿਕ ਅਤੇ ਸਮਾਜਿਕ ਗੀਤਾਂ ਰਾਹੀ ਸਮਾਜ ਵਿਚ ਚੇਤਨਤਾ ਲਿਆਉਣਗੇ | ਜਿਸ ਦੌਰਾਨ ਇਲਾਕੇ ਦੀਆਂ ਉੱਘੀਆਂ ਸ਼ਖ਼ਸੀਅਤਾਂ ਤੇ ਜ਼ਿਲ੍ਹਾ ਬਣਾਉਣ ਵਿਚ ਸਹਿਯੋਗੀਆਂ ਦਾ ਗੁਰੂ ਰਵਿਦਾਸ ਜੀ ਮਹਾਰਾਜ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ | ਇਸ ਮੌਕੇ ਸਮਾਜਕ ਕੁਰੀਤੀਆਂ ਦੇ ਖ਼ਿਲਾਫ਼ ਤੇ ਕੁਦਰਤੀ ਵਾਤਾਵਰਨ ਨੂੰ ਬਚਾਉਣ ਲਈ ਪੰਛੀਆਂ ਅਤੇ ਪੌਦਿਆਂ 'ਤੇ ਗੀਤ ਗਾਉਣ ਵਾਲੇ ਗਾਇਕ ਰਾਮ ਸਿੰਘ ਅਲਬੇਲਾ ਦਾ ਵੀ ਸਨਮਾਨ ਕੀਤਾ ਜਾਵੇਗਾ | ਡਾ. ਲਾਲ ਨੇ ਕਿਹਾ ਕਿ ਬੇਮੌਸਮੀ ਮੀਂਹ ਅਤੇ ਗੜੇਮਾਰੀ ਨੇ ਕਿਸਾਨਾਂ ਦੀਆਂ ਫ਼ਸਲਾਂ ਦਾ ਵੱਡਾ ਨੁਕਸਾਨ ਕੀਤਾ ਹੈ, ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਸੰਕਟ ਦੀ ਘੜੀ ਵਿਚ ਫ਼ੌਰੀ ਸਪੈਸ਼ਲ ਗਿਰਦਾਵਰੀਆਂ ਕਰਵਾ ਕੇ ਹਰੇਕ ਪੀੜਤ ਕਿਸਾਨ ਨੂੰ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ 'ਤੇ ਸਾਬਕਾ ਕੌਂਸਲ ਪ੍ਰਧਾਨ ਤਿਰਲੋਕ ਸਿੰਘ ਬਾਜਵਾ, ਡਾ. ਅਸ਼ੋਕ ਕੁਮਾਰ ਬੰਗਾਲੀ, ਸੰਦੀਪ ਸਿੰਘ ਲਵਲੀ, ਮਨਵਿੰਦਰ ਸਿੰਘ ਭੱਟਮਾਜਰਾ, ਗੁਰਦੇਵ ਸਿੰਘ ਡੇਰਾ ਮੀਰ ਮੀਰਾ, ਸੈਕਟਰੀ ਦਲੇਰ ਸਿੰਘ ਖਾਲਸਾ, ਜਗਦੇਵ ਸਿੰਘ ਮਲਕੋ ਮਾਜਰਾ, ਪੈੱ੍ਰਸ ਸਕੱਤਰ ਪੰਜਾਬ ਗੁਰਦੀਪ ਸਿੰਘ ਭਾਗਨਪੁਰ, ਸ਼ਸ਼ੀ ਉੱਪਲ, ਸਤਿੰਦਰ ਨਾਥ ਸ਼ਰਮਾ, ਸੁਖਦੇਵ ਸਿੰਘ ਬੁਚੜੇ, ਬੀਰ ਬਚਿੱਤਰ ਸਿੰਘ ਅਨਾਇਤਪੁਰਾ, ਸਰਦਾਰਾ ਸਿੰਘ ਰਾਮਦਾਸ ਨਗਰ, ਹਰਭਜਨ ਕੌਰ, ਸੁਰਿੰਦਰ ਕੌਰ, ਜਰਨੈਲ ਕੌਰ, ਜਸਵੀਰ ਕੌਰ, ਮਨਜੀਤ ਕੌਰ ਮੱਠੀ, ਜਗਵੀਰ ਸਿੰਘ ਤਰਖੇੜੀ, ਗੁਰਮੇਲ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਇਤਿਹਾਸਿਕ ਨਗਰ ਫ਼ਤਹਿਗੜ੍ਹ ਸਾਹਿਬ ਨੂੰ ਬੁਨਿਆਦੀ ਸਹੂਲਤਾਂ ਨਾਲ ਕੀਤਾ ਜਾਵੇਗਾ ਲੈਸ-ਵਿਧਾਇਕ ਰਾਏ ਅਗਲੀ ਖ਼ਬਰ ਜਟਾਣਾ ਨੀਵਾਂ ਵਿਖੇ ਮੁਫ਼ਤ ਹੋਮਿਓਪੈਥਿਕ ਕੈਂਪ
Ad Position 24