27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਬਰਸਾਤ ਕਾਰਨ ਨੁਕਸਾਨੀ ਕਿਸਾਨਾਂ ਦੀ ਫ਼ਸਲ ਲਈ ਰਾਹਤ ਦੇਵੇ ਕੇਂਦਰ ਤੇ ਪੰਜਾਬ ਸਰਕਾਰ-ਡਾ. ਅਮਰ ਸਿੰਘ

Ad Position 21
No active advertisement
ਅਜੀਤ ਡੈਸਕ 09-04-2026
ਫ਼ਤਹਿਗੜ੍ਹ ਸਾਹਿਬ, 8 ਅਪ੍ਰੈਲ (ਬਲਜਿੰਦਰ ਸਿੰਘ)-ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਪੰਜਾਬ ਵਿਚ ਪਿਛਲੇ ਦਿਨਾਂ ਦੌਰਾਨ ਹੋਈ ਭਾਰੀ ਬਰਸਾਤ ਅਤੇ ਗੜੇਮਾਰੀ ਕਾਰਨ ਕਣਕ ਦੀ ਫ਼ਸਲ ਅਤੇ ਸਬਜ਼ੀਆਂ ਦੇ ਹੋਏ ਨੁਕਸਾਨ 'ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਪ੍ਰਭਾਵਿਤ ਕਿਸਾਨਾਂ ਨੂੰ ਫ਼ੌਰੀ ਤੌਰ 'ਤੇ ਰਾਹਤ ਦੇਣ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਮਿਹਨਤ ਮੌਸਮੀ ਮਾਰ ਕਾਰਨ ਬਰਬਾਦ ਹੋ ਰਹੀ ਹੈ ਅਤੇ ਸਰਕਾਰ ਨੂੰ ਤੁਰੰਤ ਕਿਸਾਨਾਂ ਦੀ ਮਦਦ ਕਰਨੀ ਚਾਹੀਦੀ ਹੈ | ਡਾ. ਅਮਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਸੰਸਦ ਸੈਸ਼ਨ ਦੌਰਾਨ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਕਿਸਾਨਾਂ ਲਈ ਵਿਸ਼ੇਸ਼ ਪੈਕੇਜ ਅਤੇ ਤੁਰੰਤ ਅੰਤਰਿਮ ਰਾਹਤ ਦੀ ਮੰਗ ਕੀਤੀ ਸੀ | ਉਨ੍ਹਾਂ ਕਿਹਾ ਕਿ ਪਿਛਲੇ ਸਾਲ ਵੀ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਦੌਰਾਨ ਕਿਸਾਨਾਂ ਨੂੰ ਵੱਡਾ ਨੁਕਸਾਨ ਝੱਲਣਾ ਪਿਆ ਸੀ, ਪਰ ਕੇਂਦਰ ਅਤੇ ਪੰਜਾਬ ਸਰਕਾਰ ਵਲੋਂ ਸਿਰਫ਼ ਐਲਾਨ ਹੀ ਕੀਤੇ ਗਏ ਸਨ, ਜ਼ਮੀਨੀ ਪੱਧਰ 'ਤੇ ਕੋਈ ਢੁਕਵੀਂ ਮਦਦ ਨਹੀਂ ਦਿੱਤੀ ਗਈ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਵਾਰ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਾ ਰਹੇ, ਸਗੋਂ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ | ਡਾ. ਅਮਰ ਸਿੰਘ ਨੇ ਮੰਗ ਕੀਤੀ ਕਿ ਪ੍ਰਭਾਵਿਤ ਖੇਤਰਾਂ ਵਿਚ ਫ਼ੌਰੀ ਗਿਰਦਾਵਰੀ ਕਰਵਾਈ ਜਾਵੇ ਅਤੇ ਹਰ ਏਕੜ ਦੇ ਹਿਸਾਬ ਨਾਲ ਯੋਗ ਮੁਆਵਜ਼ਾ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਆਰਥਿਕ ਸਹਾਇਤਾ ਮਿਲ ਸਕੇ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਘੱਟ ਹੋ ਸਕਣ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਕੱਲ੍ਹ ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਸਾਬਿਤ ਹੋਵੇਗੀ-ਸੁਹਾਵੀ ਅਗਲੀ ਖ਼ਬਰ ਸ੍ਰੀ ਬ੍ਰਾਹਮਣ ਸਭਾ ਸਰਹਿੰਦ ਵਲੋਂ ਪਰਸ਼ੂਰਾਮ ਜੈਅੰਤੀ ਤੇ ਅਕਸ਼ੈ ਤਿ੍ਤਿਆ ਮਨਾਉਣ ਸੰਬੰਧੀ ਤਿਆਰੀਆਂ ਮੁਕੰਮਲ
Ad Position 24