27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸ਼੍ਰੋਮਣੀ ਅਕਾਲੀ ਦਲ ਦੀ ਕੱਲ੍ਹ ਨੂੰ ਹੋਣ ਵਾਲੀ ਰੈਲੀ ਇਤਿਹਾਸਿਕ ਸਾਬਿਤ ਹੋਵੇਗੀ-ਸੁਹਾਵੀ

Ad Position 21
No active advertisement
ਅਜੀਤ ਡੈਸਕ 09-04-2026
ਖਮਾਣੋਂ, 8 ਅਪ੍ਰੈਲ (ਜੋਗਿੰਦਰ ਪਾਲ)-ਇਸਤਰੀ ਅਕਾਲੀ ਆਗੂ ਸੁਖਬੀਰ ਕੌਰ ਸੁਹਾਵੀ ਨੇ ਕਿਹਾ ਕਿ 10 ਅਪ੍ਰੈਲ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਬਸੀ ਪਠਾਣਾਂ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ ਦੀ ਅਗਵਾਈ ਹੇਠ ਨੰਦਪੁਰ ਕਲੌੜ ਦੇ ਖੇਡ ਸਟੇਡੀਅਮ ਵਿਖੇ ਹੋਣ ਵਾਲੀ ਪੰਜਾਬ ਬਚਾਓ ਰੈਲੀ ਇਤਿਹਾਸਕ ਸਾਬਤ ਹੋਵੇਗੀ | ਉਨ੍ਹਾਂ ਦੱਸਿਆ ਕਿ ਹਲਕਾ ਬਸੀ ਪਠਾਣਾਂ ਦੇ ਵੱਖ-ਵੱਖ ਪਿੰਡਾਂ ਵਿਚ ਇਸ ਰੈਲੀ ਸਬੰਧੀ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਪਿੰਡਾਂ ਵਿਚੋਂ ਅÏਰਤਾਂ ਰੈਲੀ ਵਿਚ ਸ਼ਮੂਲੀਅਤ ਕਰਨਗੀਆਂ | ਸੁਖਬੀਰ ਕੌਰ ਸੁਹਾਵੀ ਨੇ ਕਿਹਾ ਕਿ ਪੰਜਾਬ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੋਣ ਵਾਲੀਆਂ ਪੰਜਾਬ ਬਚਾਓ ਰੈਲੀਆਂ ਵਿਚ ਜੁੜ ਰਹੇ ਵੱਡੇ ਇਕੱਠ ਇਹ ਸਾਬਤ ਕਰ ਰਹੇ ਹਨ ਕਿ 2027 ਵਿਚ ਲੋਕ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਗੇ ਅਤੇ ਪੰਜਾਬ ਮੁੜ ਵਿਕਾਸ ਦੀਆਂ ਲੀਹਾਂ 'ਤੇ ਤੁਰੇਗਾ |
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਿਲਕੁਲ ਫ਼ੇਲ੍ਹ ਸਾਬਤ ਹੋ ਚੁੱਕੀ ਹੈ ਅਤੇ ਪੰਜਾਬ ਵਿਚ ਵਿਕਾਸ ਕਾਰਜ ਪੂਰੀ ਤਰ੍ਹਾਂ ਨਾਲ ਠੱਪ ਹੋਏ ਪਏ ਹਨ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਮੱਝਾਂ ਚੋਰੀ ਦੇ ਮਾਮਲੇ 'ਚ ਤਿੰਨ ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਬਰਸਾਤ ਕਾਰਨ ਨੁਕਸਾਨੀ ਕਿਸਾਨਾਂ ਦੀ ਫ਼ਸਲ ਲਈ ਰਾਹਤ ਦੇਵੇ ਕੇਂਦਰ ਤੇ ਪੰਜਾਬ ਸਰਕਾਰ-ਡਾ. ਅਮਰ ਸਿੰਘ
Ad Position 24