27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਡੀ.ਬੀ.ਯੂ. 'ਚ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ

Ad Position 21
No active advertisement
ਅਜੀਤ ਡੈਸਕ 09-04-2026
ਅਮਲੋਹ, 8 ਅਪ੍ਰੈਲ (ਕੇਵਲ ਸਿੰਘ)-ਦੇਸ਼ ਭਗਤ ਯੂਨੀਵਰਸਿਟੀ ਨੇ ਵਿਸ਼ਵ ਸਿਹਤ ਦਿਵਸ ਦੇ ਮੌਕੇ 'ਤੇ ਸਿਹਤ ਜਾਗਰੂਕਤਾ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ, ਜਿਸ ਨਾਲ ਵਿਦਿਆਰਥੀਆਂ ਤੇ ਸਮਾਜ ਵਿਚ ਸਿਹਤ ਅਤੇ ਭਲਾਈ ਪ੍ਰਤੀ ਜਾਗਰੂਕਤਾ ਵਧਾਈ ਗਈ | ਇਹ ਪ੍ਰੋਗਰਾਮ ਨਰਸਿੰਗ, ਡੈਂਟਲ ਅਤੇ ਫਾਰਮੇਸੀ ਵਿਭਾਗਾਂ ਵਲੋਂ ਇਨੋਵੇਸ਼ਨ ਕੌਂਸਲ ਤੇ ਅੰਦਰੂਨੀ ਗੁਣਵੱਤਾ ਭਰੋਸਾ ਸੈੱਲ ਦੇ ਸਹਿਯੋਗ ਨਾਲ 'ਸਿਹਤ ਲਈ ਇਕੱਠੇ ਵਿਗਿਆਨ ਦੇ ਨਾਲ ਖੜ੍ਹੋ' ਥੀਮ ਹੇਠ ਕਰਵਾਇਆ ਗਿਆ | ਇਸ ਮੌਕੇ 'ਤੇ ਈ-ਪੋਸਟਰ ਪ੍ਰਜ਼ੈਂਟੇਸ਼ਨ, ਮਾਡਲ ਪ੍ਰਦਰਸ਼ਨੀ, ਸਿਹਤ ਜਾਗਰੂਕਤਾ ਮੁਹਿੰਮਾਂ, ਕੁਇਜ਼ ਮੁਕਾਬਲੇ ਅਤੇ ਮੁਫ਼ਤ ਸਿਹਤ ਜਾਂਚ ਕੈਂਪ ਆਯੋਜਿਤ ਕੀਤੇ ਗਏ, ਜਿਨ੍ਹਾਂ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕੈਂਪਸ ਤੋਂ ਬਾਹਰ ਵੀ ਬੀ.ਐਸ.ਸੀ. ਨਰਸਿੰਗ ਤੀਜੇ ਸਮੈਸਟਰ ਦੇ ਵਿਦਿਆਰਥੀਆਂ ਨੇ ਸਿਵਲ ਹਸਪਤਾਲ ਖੰਨਾ ਅਤੇ ਫ਼ਤਹਿਗੜ੍ਹ ਸਾਹਿਬ ਵਿਚ ਜਾਗਰੂਕਤਾ ਮੁਹਿੰਮਾਂ ਚਲਾਈਆਂ ਅਤੇ ਲੋਕਾਂ ਨੂੰ ਸਿਹਤ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ. ਚਾਂਸਲਰ ਤਜਿੰਦਰ ਕੌਰ ਅਤੇ ਵਾਈਸ ਚਾਂਸਲਰ ਡਾ. ਹਰਸ਼ ਸਦਾਵਰਤੀ ਨੇ ਇਸ ਉਪਰਾਲੇ ਦੀ ਪ੍ਰਸੰਸਾ ਕੀਤੀ | ਪ੍ਰੋਗਰਾਮ ਦੀ ਸਮਾਪਤੀ ਜੇਤੂਆਂ ਨੂੰ ਸਨਮਾਨਿਤ ਕਰਨ ਨਾਲ ਹੋਈ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ-ਕੈਬਨਿਟ ਮੰਤਰੀ ਸੰਜੀਵ ਅਰੋੜਾ ਅਗਲੀ ਖ਼ਬਰ ਪੁਲਿਸ ਵਲੋਂ ਮੱਝਾਂ ਚੋਰੀ ਦੇ ਮਾਮਲੇ 'ਚ ਤਿੰਨ ਸਾਲਾਂ ਤੋਂ ਭਗੌੜਾ ਵਿਅਕਤੀ ਗਿ੍ਫ਼ਤਾਰ
Ad Position 24