27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪੰਜਾਬ ਸਰਕਾਰ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰੇਗੀ-ਕੈਬਨਿਟ ਮੰਤਰੀ ਸੰਜੀਵ ਅਰੋੜਾ

Ad Position 21
No active advertisement
ਅਜੀਤ ਡੈਸਕ 09-04-2026
ਮੰਡੀ ਗੋਬਿੰਦਗੜ੍ਹ, 8 ਅਪ੍ਰੈਲ (ਇਕਬਾਲਦੀਪ ਸੰਧੂ, ਰਾਜੇਸ਼ ਸ਼ਰਮਾ)-ਪੰਜਾਬ ਸਰਕਾਰ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਵਚਨਬੱਧ ਹੈ | ਇਹ ਪ੍ਰਗਟਾਵਾ ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਸਥਾਨਕ ਸਰਕਾਰਾਂ ਅਤੇ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਅੱਜ ਮੰਡੀ ਗੋਬਿੰਦਗੜ੍ਹ ਵਿਖੇ ਪ੍ਰਮੁੱਖ ਉਦਯੋਗਿਕ ਇਕਾਈ 'ਵਰਧਮਾਨ ਆਦਰਸ਼ ਇਸਪਾਤ ਪ੍ਰਾਈਵੇਟ ਲਿਮਟਿਡ' ਦੇ ਵਿਸ਼ੇਸ਼ ਦੌਰੇ ਦੌਰਾਨ ਕੀਤਾ | ਉਨ੍ਹਾਂ ਨੇ ਉਦਯੋਗਪਤੀਆਂ ਨੂੰ ਭਰੋਸਾ ਦਿੱਤਾ ਕਿ ਉਦਯੋਗਿਕ ਇਕਾਈਆਂ ਨੂੰ ਜੋੜਨ ਵਾਲੀਆਂ ਖ਼ਸਤਾਹਾਲ ਸੜਕਾਂ ਦੀ ਮੁਰੰਮਤ ਦਾ ਕੰਮ ਜਲਦੀ ਹੀ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਵਪਾਰੀਆਂ ਅਤੇ ਟ੍ਰਾਂਸਪੋਰਟਰਾਂ ਲਈ ਚੁਨੌਤੀਆਂ ਨੂੰ ਘੱਟ ਕੀਤਾ ਜਾ ਸਕੇ | ਕੰਪਨੀ ਦੀ 'ਗ੍ਰੀਨ ਮੁਹਿੰਮ' ਦੇ ਹਿੱਸੇ ਵਜੋਂ ਕੈਬਨਿਟ ਮੰਤਰੀ ਅਰੋੜਾ ਨੇ ਫ਼ਤਹਿਗੜ੍ਹ ਸਾਹਿਬ ਦੇ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਅਤੇ ਵਧੀਕ ਡਿਪਟੀ ਕਮਿਸ਼ਨਰ ਪੂਜਾ ਸਿਆਲ ਗਰੇਵਾਲ ਦੇ ਨਾਲ ਫ਼ੈਕਟਰੀ ਕੰਪਲੈਕਸ ਵਿਚ ਪੌਦੇ ਲਗਾਏ | ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਆਰਥਿਕ ਵਿਕਾਸ ਦੇ ਨਾਲ-ਨਾਲ ਕੁਦਰਤ ਦੀ ਸੰਭਾਲ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਨੇ ਹਰਿਆ ਭਰਿਆ ਅਤੇ ਟਿਕਾਊ ਵਾਤਾਵਰਨ ਬਣਾਈ ਰੱਖਣ ਲਈ ਵਰਧਮਾਨ ਆਦਰਸ਼ ਇਸਪਾਤ ਵਲੋਂ ਕੀਤੇ ਗਏ ਉਪਰਾਲਿਆਂ ਦੀ ਵੀ ਭਰਪੂਰ ਸ਼ਲਾਘਾ ਕੀਤੀ | ਕੈਬਨਿਟ ਮੰਤਰੀ ਨੇ 'ਸੁਪਰ ਫੂਡਜ਼' ਉਦਯੋਗਿਕ ਇਕਾਈ ਦਾ ਵੀ ਦੌਰਾ ਕੀਤਾ | ਡਾਇਰੈਕਟਰ ਨਿਮਿਤ ਗਰਗ ਨੇ ਕੈਬਨਿਟ ਮੰਤਰੀ ਨੂੰ ਫ਼ੈਕਟਰੀ ਵਿਚ ਵਰਤੀਆਂ ਜਾ ਰਹੀਆਂ ਆਧੁਨਿਕ ਅਤੇ ਉੱਨਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਆਦਰਸ਼ ਗਰਗ ਸੀ.ਐਮ.ਡੀ. ਜੋਗਿੰਦਰਾ ਗਰੁੱਪ, ਸੰਜੇ ਗੁਪਤਾ ਮੈਨੇਜਿੰਗ ਡਾਇਰੈਕਟਰ, ਅਸ਼ਵਨੀ ਗਰਗ ਡਾਇਰੈਕਟਰ, ਨਿਮਿਤ ਗੁਪਤਾ ਡਾਇਰੈਕਟਰ, ਸੀ.ਈ.ਓ. ਅਮਿਤ ਤੋਮਰ, ਐਚ.ਆਰ. ਹੈੱਡ ਸੁਨੀਲ ਸੰਮੀ, ਨਰਿੰਦਰ ਗੁਪਤਾ ਅਤੇ ਕੰਪਨੀ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਲਾਕ ਸੰਮਤੀ ਬਸੀ ਪਠਾਣਾਂ ਦੇ ਨਵੇਂ ਚੇਅਰਮੈਨ ਜਗਤਾਰ ਸਿੰਘ ਕਲੇਰ ਨੇ ਅਹੁਦਾ ਸੰਭਾਲਿਆ ਅਗਲੀ ਖ਼ਬਰ ਡੀ.ਬੀ.ਯੂ. 'ਚ ਵਿਸ਼ਵ ਸਿਹਤ ਦਿਵਸ ਮੌਕੇ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ
Ad Position 24