ਬਸੀ ਪਠਾਣਾਂ, 8 ਅਪ੍ਰੈਲ (ਐਚ.ਐਸ. ਗੌਤਮ)-ਬਲਾਕ ਸੰਮਤੀ ਬਸੀ ਪਠਾਣਾਂ ਵਿਖੇ ਨਵੇਂ ਚੁਣੇ ਚੇਅਰਮੈਨ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਦੀ ਤਾਜਪੋਸ਼ੀ ਲਈ ਬੀ.ਡੀ.ਪੀ.ਓ ਦਫ਼ਤਰ ਵਿਖੇ ਸਮਾਗਮ ਕਰਵਾਇਆ ਗਿਆ | ਇਸ ਸਮਾਗਮ ਦੌਰਾਨ ਸੁਖਮਨੀ ਸਾਹਿਬ ਪਾਠ ਦੇ ਭੋਗ ਪਾਏ ਗਏ ਅਤੇ ਸਮੂਹ ਸੰਗਤ ਵਲੋਂ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਨਵੇਂ ਚੁਣੇ ਚੇਅਰਮੈਨ ਅਤੇ ਵਾਈਸ ਚੇਅਰਪਰਸਨ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਦੀ ਕਾਮਯਾਬੀ ਲਈ ਸ਼ੁੱਭਕਾਮਨਾਵਾਂ ਪ੍ਰਗਟ ਕੀਤੀਆਂ | ਉਨ੍ਹਾਂ ਕਿਹਾ ਕਿ ਨਵੀਂ ਲੀਡਰਸ਼ਿਪ ਪਿੰਡਾਂ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧ ਕੇ ਕਰੇਗੀ | ਸਮਾਰੋਹ ਦੌਰਾਨ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਪੰਚ, ਸਰਪੰਚ, ਬਲਾਕ ਪ੍ਰਧਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, 'ਆਪ' ਆਗੂ ਤੇ ਵਰਕਰ ਸ਼ਾਮਿਲ ਹੋਏ | ਨਵੇਂ ਚੇਅਰਮੈਨ ਜਗਤਾਰ ਸਿੰਘ ਕਲੇਰ ਅਤੇ ਵਾਈਸ ਚੇਅਰਪਰਸਨ ਹਰਪ੍ਰੀਤ ਕੌਰ ਨੇ ਸਾਰੇ ਹਾਜ਼ਰੀਨਾਂ ਦਾ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਉਹ ਲੋਕਾਂ ਦੀਆਂ ਉਮੀਦਾਂ 'ਤੇ ਖਰੇ ਉੱਤਰਨਗੇ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਰਿੰਦਰ ਸਿੰਘ ਧਾਲੀਵਾਲ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਬੀ.ਡੀ.ਪੀ.ਓ ਸਰਹਿੰਦ ਦੀਪ ਸ਼ਿਖਾ, ਬੀ.ਡੀ.ਪੀ.ਓ ਖਮਾਣੋਂ ਵਨੀਤਾ, ਬੀ.ਡੀ.ਪੀ.ਓ ਖੇੜਾ ਝਿਰਮਲ ਸਿੰਘ, ਬੀ.ਡੀ.ਪੀ.ਓ ਅਮਲੋਹ ਚੰਦ ਸਿੰਘ, ਮਨਪ੍ਰੀਤ ਸਿੰਘ ਸੋਮਲ ਚੇਅਰਮੈਨ ਮਾਰਕੀਟ ਕਮੇਟੀ ਬਸੀ ਪਠਾਣਾਂ, ਜ਼ਿਲ੍ਹਾ ਪਰਿਸ਼ਦ ਮੈਂਬਰ ਗੁਰਵਿੰਦਰ ਸਿੰਘ ਗੋਗੀ, ਪਰਮਿੰਦਰ ਕੌਰ, ਸਕੱਤਰ ਜ਼ਿਲ੍ਹਾ ਪਰਿਸ਼ਦ ਕਰਨਦੀਪ ਕੌਰ, ਦਲਵੀਰ ਸਿੰਘ, ਰਸ਼ਪਿੰਦਰ ਸਿੰਘ, ਗੁਰਮੀਤ ਸਿੰਘ, ਯਾਦਵਿੰਦਰ ਸਿੰਘ, ਰਾਜ ਦੇਵੀ, ਜੋਤੀ ਰਾਣੀ, ਅੰਗਰੇਜ਼ ਸਿੰਘ, ਰਜਿੰਦਰ ਸਿੰਘ, ਜਸਵਿੰਦਰ ਕੌਰ, ਕਰਮਜੀਤ ਕੌਰ, ਹਰਜਿੰਦਰ ਕੌਰ, ਰਾਜ ਪੁਰੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਆਗੂ ਹਾਜ਼ਰ ਸਨ |