27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜਗਬੀਰ ਸਿੰਘ ਸਲਾਣਾ ਮੁੜ ਬਣੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ

Ad Position 21
No active advertisement
ਅਜੀਤ ਡੈਸਕ 10-04-2026
ਅਮਲੋਹ, 9 ਅਪ੍ਰੈਲ (ਕੇਵਲ ਸਿੰਘ)-ਕਾਂਗਰਸ ਪਾਰਟੀ ਪ੍ਰਤੀ ਲੰਮੇ ਸਮੇਂ ਤੋਂ ਨਿਭਾਈਆਂ ਗਈਆਂ ਨਿਸ਼ਠਾਵਾਨ ਸੇਵਾਵਾਂ ਨੂੰ ਦੇਖਦੇ ਹੋਏ ਜਗਬੀਰ ਸਿੰਘ ਸਲਾਣਾ ਨੂੰ ਮੁੜ ਬਲਾਕ ਕਾਂਗਰਸ ਕਮੇਟੀ ਅਮਲੋਹ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਗਬੀਰ ਸਿੰਘ ਸਲਾਣਾ ਦੀ ਇਹ ਤੀਸਰੀ ਵਾਰ ਪ੍ਰਧਾਨ ਵਜੋਂ ਨਿਯੁਕਤੀ ਹੋਣ ਨਾਲ ਪਾਰਟੀ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਇਸ ਨਿਯੁਕਤੀ ਦਾ ਕਾਂਗਰਸ ਪਾਰਟੀ ਦੇ ਸਥਾਨਕ ਆਗੂਆਂ ਅਤੇ ਵਰਕਰਾਂ ਵਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ | ਇਸ ਮੌਕੇ ਪ੍ਰਧਾਨ ਜਗਬੀਰ ਸਿੰਘ ਸਲਾਣਾ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਦਿੱਤੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਜਿਹੜੇ ਵਿਸ਼ਵਾਸ ਨਾਲ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਉਸ ਵਿਸ਼ਵਾਸ 'ਤੇ ਖਰਾ ਉੱਤਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਦਿਨ-ਰਾਤ ਮਿਹਨਤ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ | ਇਸ ਮੌਕੇ ਉਨ੍ਹਾਂ ਨੇ ਪਾਰਟੀ ਹਾਈਕਮਾਂਡ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ ਅਤੇ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਸਮੇਤ ਸੀਨੀਅਰ ਲੀਡਰਸ਼ਿਪ ਦਾ ਵਿਸ਼ੇਸ਼
Ad Position 22
No active advertisement
ਪਿਛਲੀ ਖ਼ਬਰ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਨੇ ਪਿੰਡ ਚਨਾਰਥਲ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ ਅਗਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਵੈੱਲਫੇਅਰ ਸੁਸਾਇਟੀ ਨੇ 7 ਲੋੜਵੰਦਾਂ ਨੂੰ 52,500 ਰੁਪਏ ਦੀ ਸਹਾਇਤਾ ਰਾਸ਼ੀ ਵੰਡੀ
Ad Position 24