27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਨੇ ਪਿੰਡ ਚਨਾਰਥਲ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ

Ad Position 21
No active advertisement
ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਵਲੋਂ ਪਿੰਡ ਚਨਾਰਥਲ ਕਲਾਂ ਵਿਖੇ ਲਗਾਏ ਗਏ ਕੈਂਪ ਦਾ ਦਿ੍ਸ਼ | ਤਸਵੀਰ: ਕਰਨ <br/> 10-04-2026
ਜਖਵਾਲੀ, 9 ਅਪ੍ਰੈਲ (ਨਿਰਭੈ ਸਿੰਘ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਪੰਜਾਬ ਵਲੋਂ ਪਿੰਡ ਚਨਾਰਥਲ ਕਲਾਂ ਵਿਖੇ ਸਿਹਤ ਕੈਂਸਰ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਪਹੁੰਚਣ ਵਾਲੇ ਲੋਕਾਂ ਦੀ ਮੁਫ਼ਤ ਵਿਚ ਜਾਂਚ ਕੀਤੀ ਗਈ | ਇਸ ਤੋਂ ਇਲਾਵਾ ਮਹਿੰਗੇ ਟੈਸਟ ਵੀ ਬਿਲਕੁਲ ਮੁਫ਼ਤ ਵਿਚ ਕੀਤੇ ਗਏ | ਹਲਕਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕਰਕੇ ਕੈਂਪ ਦਾ ਉਦਘਾਟਨ ਕੀਤਾ | ਉਨ੍ਹਾਂ ਕਿਹਾ ਕਿ ਸੰਸਥਾ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ | ਅਜਿਹੇ ਕੈਂਪਾਂ ਨਾਲ ਅਸੀਂ ਲੋਕਾਂ ਨੂੰ ਜਾਗਰੂਕ ਕਰ ਸਕਦੇ ਹਾਂ ਤਾਂ ਜੋ ਉਹ ਕੈਂਸਰ ਵਰਗੀ ਭਿਆਨਕ ਬਿਮਾਰੀ ਤੋਂ ਬਚਣ ਲਈ ਸ਼ੁਰੂਆਤੀ ਲੱਛਣਾਂ ਵਿਚ ਹੀ ਆਪਣਾ ਇਲਾਜ ਕਰਵਾ ਸਕਣ | ਇਨ੍ਹਾਂ ਕੈਂਪਾਂ ਦੌਰਾਨ ਮੂੰਹ ਦਾ ਕੈਂਸਰ, ਗਲ਼ੇ ਦਾ ਕੈਂਸਰ, ਔਰਤਾਂ ਦੀ ਛਾਤੀ ਦਾ ਕੈਂਸਰ, ਗਦੂਦ ਦਾ ਕੈਂਸਰ ਆਦਿ ਦੇ ਟੈਸਟ ਬਿਲਕੁਲ ਮੁਫ਼ਤ ਵਿਚ ਕੀਤੇ ਜਾਂਦੇ ਹਨ | ਆਉਣ ਵਾਲੇ ਦਿਨਾਂ ਦੇ ਵਿਚ ਹਲਕੇ ਦੇ ਹੋਰ ਪਿੰਡਾਂ ਦੇ ਵਿਚ ਵੀ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਆਮ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਸਕੇ | ਇਸ ਮੌਕੇ ਪਿੰਡ ਦੇ ਸਰਪੰਚ ਰਾਜਦੀਪ ਰਾਜੂ ਨੇ ਦੱਸਿਆ ਕਿ ਕੈਂਪ ਦੌਰਾਨ 310 ਦੇ ਕਰੀਬ ਮਰੀਜ਼ਾਂ ਦਾ ਚੈੱਕਅਪ ਕੀਤਾ ਗਿਆ ਅਤੇ ਉਨ੍ਹਾਂ ਦੇ ਸਾਰੇ ਟੈਸਟ ਮੁਫ਼ਤ ਕੀਤੇ ਗਏ ਹਨ | ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਮ.ਓ. ਡਾ. ਸੁਰਿੰਦਰ ਸਿੰਘ, ਦਿਲਪ੍ਰੀਤ ਸਿੰਘ ਭੱਟੀ, ਗੁਰਪ੍ਰੀਤ ਸਿੰਘ ਭਿੰਡਰ, ਕੁਲਵੰਤ ਸਿੰਘ, ਕੁਲਬੀਰ ਸਿੰਘ, ਭੁਪਿੰਦਰ ਸਿੰਘ, ਸਵਰਨਜੀਤ ਸਿੰਘ ਪ੍ਰਧਾਨ ਕੋਆਪੇ੍ਰਟਿਵ ਸੁਸਾਇਟੀ ਚਨਾਰਥਲ ਕਲਾਂ, ਡਾ. ਬਲਜਿੰਦਰ ਸਿੰਘ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਭਜਨ ਸਿੰਘ ਮੈਂਬਰ ਬਲਾਕ ਸੰਮਤੀ, ਅੰਮਿ੍ਤਪਾਲ ਸਿੰਘ, ਬੌਬੀ ਪੰਚ, ਸਰਪੰਚ ਗੁਰਬਾਜ ਸਿੰਘ ਰਾਜੂ ਸਰਪੰਚ ਚਨਾਰਥਲ ਖੁਰਦ, ਭੁਪਿੰਦਰ ਸਿੰਘ, ਭਜਨ ਸਿੰਘ, ਸਰਬਜੀਤ ਸਿੰਘ, ਸਰਪੰਚ ਅਰਸ਼ਦੀਪ ਸਿੰਘ, ਹਰਜਿੰਦਰ ਸਿੰਘ ਪੰਡਰਾਲੀ ਅਤੇ ਪੰਚ ਨਾਜਰ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ-ਰਾਜੂ ਖੰਨਾ ਅਗਲੀ ਖ਼ਬਰ ਜਗਬੀਰ ਸਿੰਘ ਸਲਾਣਾ ਮੁੜ ਬਣੇ ਬਲਾਕ ਕਾਂਗਰਸ ਅਮਲੋਹ ਦੇ ਪ੍ਰਧਾਨ
Ad Position 24