27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਸ਼੍ਰੋਮਣੀ ਅਕਾਲੀ ਦਲ ਨਗਰ ਕੌਂਸਲ ਚੋਣਾਂ ਲਈ ਤਿਆਰ ਬਰ ਤਿਆਰ-ਰਾਜੂ ਖੰਨਾ

Ad Position 21
No active advertisement
ਅਜੀਤ ਡੈਸਕ 10-04-2026
ਮੰਡੀ ਗੋਬਿੰਦਗੜ੍ਹ, 9 ਅਪ੍ਰੈਲ (ਇਕਬਾਲਦੀਪ ਸੰਧੂ)-ਸ਼੍ਰੋਮਣੀ ਅਕਾਲੀ ਦਲ ਹਲਕਾ ਅਮਲੋਹ ਦੇ ਇੰਚਾਰਜ ਤੇ ਕੋਰ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਨੇ ਦੱਸਿਆ ਕਿ ਗੋਬਿੰਦਗੜ੍ਹ ਨਗਰ ਕੌਂਸਲ ਦੀਆਂ ਆ ਰਹੀਆਂ ਚੋਣਾਂ ਵਿਚ ਸ਼ਹਿਰ ਦੇ ਹਰ ਵਾਰਡ 'ਚੋਂ ਸਾਫ਼ ਸੁਥਰੇ ਅਕਸ ਤੇ ਸੇਵਾ ਨੂੰ ਸਮਰਪਿਤ ਉਮੀਦਵਾਰ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜਾਣਗੇ | ਜਿਸ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਮੰਡੀ ਗੋਬਿੰਦਗੜ੍ਹ ਸ਼ਹਿਰ ਦੀ ਸੀਨੀਅਰ ਲੀਡਰਸ਼ਿਪ 'ਚੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ 13 ਮੈਂਬਰੀ ਚੋਣ ਨਿਗਰਾਨ ਕਮੇਟੀ ਦਾ ਐਲਾਨ ਕਰਕੇ ਮੈਂਬਰ ਨਿਯੁਕਤ ਕੀਤੇ ਹਨ | ਰਾਜੂ ਖੰਨਾ ਨੇ ਕਿਹਾ ਕਿ ਇਹ ਮੈਂਬਰ ਜਿੱਥੇ ਸ਼ਹਿਰ ਦੇ ਹਰ ਵਾਰਡ ਵਿਚ ਜਾ ਕੇ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰਨਗੇ, ਉੱਥੇ ਵਾਰਡ ਦੇ ਵੋਟਰਾਂ ਨਾਲ ਵੀ ਸਲਾਹ ਮਸ਼ਵਰਾ ਕਰਨਗੇ ਤਾਂ ਜੋ ਹਰ ਵਾਰਡ ਤੋਂ ਇਕ ਚੰਗਾ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਵਲੋਂ ਚੋਣ ਮੈਦਾਨ ਵਿਚ ਉਤਾਰਿਆ ਜਾ ਸਕੇ | ਰਾਜੂ ਖੰਨਾ ਨੇ ਕਿਹਾ ਕਿ ਅੱਜ ਜੋ ਸ਼ਹਿਰ ਵਿਚ ਪੀਣ ਵਾਲੇ ਪਾਣੀ ਨੂੰ ਲੈ ਕੇ ਸਥਿੱਤੀ ਬਣੀ ਹੋਈ ਹੈ, ਉਸ ਤੋਂ ਸ਼ਹਿਰ ਦਾ ਹਰ ਵਾਸੀ ਭਲੀ ਭਾਂਤ ਜਾਣੂ ਹੈ | ਉਨ੍ਹਾਂ ਕਿਹਾ ਕਿ ਸ਼ਹਿਰ ਦੇ ਵਿਕਾਸ ਅਤੇ ਤਰੱਕੀ ਲਈ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੀਆਂ ਜਿੱਤਾਂ ਦਰਜ ਕਰਵਾਈਆਂ ਜਾਣ ਤਾਂ ਜੋ ਸ਼ਹਿਰ ਦੀ ਹਰ ਸਮੱਸਿਆ ਦਾ ਹੱਲ ਹੋ ਸਕੇ | ਨਗਰ ਕੌਂਸਲ ਚੋਣਾਂ ਲਈ ਨਿਯੱੁਕਤ ਕੀਤੇ ਨਿਗਰਾਨ ਕਮੇਟੀ ਦਾ ਮੈਂਬਰਾਂ ਵਿਚ ਭਾਰਤ ਭੂਸ਼ਨ ਟੋਨੀ ਜ਼ਿਲ੍ਹਾ ਪ੍ਰਧਾਨ ਇੰਡਸਟਰੀ ਵਿੰਗ, ਜੋਗਿੰਦਰ ਸਿੰਘ ਮੈਣੀ ਸੂਬਾ ਮੀਤ ਪ੍ਰਧਾਨ, ਹਰਪਾਲ ਸਿੰਘ ਨਸਰਾਲੀ ਸਾਬਕਾ ਪ੍ਰਧਾਨ ਨਗਰ ਕੌਂਸਲ, ਕੁਲਵਿੰਦਰ ਸਿੰਘ ਭੰਗੂ, ਨਾਜ਼ਰ ਸਿੰਘ ਸੰਤ ਨਗਰ, ਸੋਮਨਾਥ ਸਿੰਘ ਅਜਨਾਲੀ, ਹਲਕਾ ਆਬਜ਼ਰਵਰ ਜਤਿੰਦਰ ਸਿੰਘ ਧਾਲੀਵਾਲ, ਗੁਰਸਾਹਿਬ ਸਿੰਘ ਸ਼ੈਰੀ ਭਾਂਬਰੀ, ਭਿੰਦਰ ਸਿੰਘ, ਫੋਰਮੈਨ ਬਲਵੀਰ ਸਿੰਘ ਸਿੱਧੂ, ਹਰਮੀਤ ਸਿੰਘ ਖਾਲਸਾ, ਗੁਰਪ੍ਰੀਤ ਸਿੰਘ ਨੋਨੀ ਸਾਬਕਾ ਪ੍ਰਧਾਨ ਬੀ.ਸੀ. ਵਿੰਗ ਅਤੇ ਦਿਲਦਾਰ ਸਿੰਘ ਲਾਲੀ ਭੰਗੂ ਪ੍ਰਮੁੱਖ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਕਾਂਗਰਸ ਪ੍ਰਧਾਨ ਰਾਮਗੜ੍ਹ ਨੇ ਨਵਨਿਯੁਕਤ ਅਹੁਦੇਦਾਰਾਂ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਵਰਲਡ ਕੈਂਸਰ ਕੇਅਰ ਚੈਰੀਟੇਬਲ ਸੁਸਾਇਟੀ ਨੇ ਪਿੰਡ ਚਨਾਰਥਲ ਕਲਾਂ ਵਿਖੇ ਲਗਾਇਆ ਜਾਗਰੂਕਤਾ ਕੈਂਪ
Ad Position 24