27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੰਜਾਬ ਸਰਕਾਰ ਕਿਸਾਨਾਂ ਦੀ ਪੁੱਤਾਂ ਵਾਗ ਪਾਲ਼ੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ-ਵਿਧਾਇਕ ਰਾਏ

Ad Position 21
No active advertisement
ਹਲਕਾ ਵਿਧਾਇਕ ਲਖਵੀਰ ਸਿੰਘ ਰਾਏ, ਸਾਧੂ ਰਾਮ ਭੱਟਮਾਜਰਾ, ਪ੍ਰਧਾਨ ਤਰਸੇਮ ਉੱਪਲ ਸਾਥੀਆਂ ਸਮੇਤ ਸਰਹਿੰਦ ਅਨਾਜ ਮੰਡੀ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਾਉਣ ਸਮੇਂ ਦਿਖਾਈ ਦਿੰਦੇ ਹੋਏ | ਤਸਵੀਰ: ਕਰਨ <br/> 10-04-2026
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਮਨਪ੍ਰੀਤ ਸਿੰਘ)-ਪੰਜਾਬ ਸਰਕਾਰ ਮਿਹਨਤੀ ਕਿਸਾਨਾਂ ਦੀ ਪੁੱਤਾਂ ਵਾਂਗ ਪਾਲ਼ੀ ਕਣਕ ਦੀ ਫ਼ਸਲ ਦਾ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਅਤੇ ਮੰਡੀਆਂ 'ਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਅਨਾਜ ਮੰਡੀ ਸਰਹਿੰਦ ਵਿਖੇ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਨੇ ਹਮੇਸ਼ਾ ਕਿਸਾਨੀ ਹਿਤਾਂ ਦੀ ਰਾਖੀ ਕੀਤੀ ਹੈ ਅਤੇ ਰਾਜ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਰਹੇਗੀ | ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੀ ਸਹੂਲਤ ਲਈ ਹਰੇਕ ਯਤਨ ਕਰ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ | ਉਨ੍ਹਾਂ ਅਨਾਜ ਮੰਡੀ ਵਿਚ ਮੌਜੂਦ ਕਿਸਾਨਾਂ, ਆੜ੍ਹਤੀਆਂ ਤੇ ਖੇਤ ਮਜ਼ਦੂਰਾਂ ਦੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ | ਵਿਧਾਇਕ ਨੇ ਕਿਹਾ ਕਿ ਸਰਕਾਰ ਵਲੋਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਕਿਸਾਨਾਂ ਦੀ ਸਹੂਲਤ ਲਈ ਮੰਡੀਆਂ ਵਿਚ ਪੀਣ ਵਾਲਾ ਸਾਫ਼ ਸੁਥਰਾ ਪਾਣੀ, ਬੈਠਣ ਲਈ ਛਾਂਦਾਰ ਜਗ੍ਹਾ, ਬਿਜਲੀ ਸਪਲਾਈ ਅਤੇ ਪਖਾਨਿਆਂ ਆਦਿ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਮੰਡੀਆਂ ਵਿਚ ਲੋੜ ਅਨੁਸਾਰ ਬਾਰਦਾਨਾਂ ਵੀ ਮੌਜੂਦ ਹੈ | ਉਨ੍ਹਾਂ ਕਿਹਾ ਕਿ ਸਰਕਾਰ ਦੇ ਆਦੇਸ਼ਾਂ ਅਨੁਸਾਰ ਖ਼ਰੀਦੀ ਗਈ ਫ਼ਸਲ ਦੇ ਤੈਅ ਸਮੇਂ ਅੰਦਰ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿਚ ਜਮਾਂ ਕਰਵਾਈ ਜਾਵੇਗੀ | ਇਸ ਮੌਕੇ ਮਾਰਕੀਟ ਕਮੇਟੀ ਸਰਹਿੰਦ ਫ਼ਤਹਿਗੜ੍ਹ ਸਾਹਿਬ ਦੇ ਚੇਅਰਮੈਨ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪ੍ਰਧਾਨ ਸਾਧੂ ਰਾਮ ਭੱਟਮਾਜਰਾ, ਅਨਾਜ ਮੰਡੀ ਸਰਹਿੰਦ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਮੂਲੇਪੁਰ ਮੰਡੀ ਪ੍ਰਧਾਨ ਰਾਜੇਸ਼ ਉੱਪਲ, ਕੇਵਲ ਸਿੰਘ ਡੀ.ਐਫ.ਐਸ.ਓ, ਭਵਨਜੀਤ ਸਿੰਘ ਇੰਸਪੈਕਟਰ ਸਰਹਿੰਦ ਮੰਡੀ, ਗੁਰਪ੍ਰੀਤ ਸਿੰਘ ਇੰਸਪੈਕਟਰ ਪਨਸਪ, ਕੁਲਦੀਪ ਸਿੰਘ ਸੌਂਢਾ ਪ੍ਰਧਾਨ ਸ਼ੈਲਰ ਐਸੋਸੀਏਸ਼ਨ ਸਰਹਿੰਦ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਿੰਦਰ ਮੰਡੋਫ਼ਲ, ਆੜ੍ਹਤੀ ਸਕੱਤਰ ਨਿਰਮਲ ਸਿੰਘ ਮਾਵੀ, ਯੂਥ ਦੇ ਪ੍ਰਧਾਨ ਦਿਲਪ੍ਰੀਤ ਸਿੰਘ ਭੱਟੀ, ਸੁਖਵਿੰਦਰ ਸਿੰਘ, ਜਗਜੀਤ ਸਿੰਘ ਰਿਉਣਾ, ਸਰਪੰਚ ਹਰਸ਼ ਰੁੜਕੀ, ਸਰਪੰਚ ਸਤਨਾਮ ਸਿੰਘ ਖਰੌੜਾ, ਸਾਬਕਾ ਪ੍ਰਧਾਨ ਨੰਬਰਦਾਰ ਭੁਪਿੰਦਰ ਸਿੰਘ, ਪਾਵੇਲ ਹਾਂਡਾ, ਹਰਪ੍ਰੀਤ ਸਿੰਘ ਭਮਾਰਸੀ, ਹਿਤੇਸ਼ ਉੱਪਲ, ਤਰਲੋਕ ਸਿੰਘ ਬਾਜਵਾ, ਕੁਲਵਿੰਦਰ ਸਿੰਘ ਹਰਬੰਸਪੁਰਾ ਸਮੇਤ ਵੱਡੀ ਗਿਣਤੀ 'ਚ ਆੜ੍ਹਤੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੇਰਾ ਪੁਸ਼ਪਾਨੰਦ ਵਿਖੇ ਸਰਬਤ ਦੇ ਭਲੇ ਲਈ ਚੱਲ ਰਹੀ ਸ੍ਰੀ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਜ਼ੂਆਲੋਜੀ ਵਿਭਾਗ ਨੇ ਮਨਾਇਆ ਵਿਸ਼ਵ ਸਿਹਤ ਦਿਵਸ
Ad Position 24