ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਜੀਤ ਸਿੰਘ ਤਰਖ਼ਾਣਮਾਜਰਾ ਦੀ ਅਗਵਾਈ ਹੇਠ ਪੈਨਸ਼ਨਰ ਭਵਨ ਵਿਖੇ ਹੋਈ | ਮੰਚ ਸੰਚਾਲਨ ਦੀ ਜ਼ਿੰਮੇਵਾਰੀ ਧਰਮ ਪਾਲ ਆਜ਼ਾਦ ਨੇ ਨਿਭਾਈ | ਮੀਟਿੰਗ ਵਿਚ ਹਰਜੀਤ ਸਿੰਘ ਤਰਖਾਣ ਮਾਜਰਾ ਨੇ ਨਵੀਂ ਕਾਰਜਕਾਰਨੀ ਦਾ ਐਲਾਨ ਕੀਤਾ | ਮੀਟਿੰਗ ਵਿਚ ਦੱਸਿਆ 11 ਅਪ੍ਰੈਲ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਸਾਂਝੇ ਫ਼ਰੰਟ ਦੀ ਮੀਟਿੰਗ ਕਰਮ ਸਿੰਘ ਧਨੋਆ ਦੀ ਪ੍ਰਧਾਨਗੀ ਹੇਠ ਹੋਵੇਗੀ | ਮੀਟਿੰਗ ਵਿਚ ਮੈਂਬਰਾਂ ਵਲੋਂ ਮਾਨਯੋਗ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ ਗਿਆ ਅਤੇ ਵਧਾਈ ਦਿੱਤੀ ਗਈ | ਵੱਖ-ਵੱਖ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ, ਪੈਨਸ਼ਨਰਾਂ ਪ੍ਰਤੀ ਮਾੜੇ ਵਤੀਰੇ ਦੀ ਨਿੰਦਾ ਕੀਤੀ ਅਤੇ ਪੈਨਸ਼ਨਰਾਂ ਨੂੰ ਅਗਲੇਰੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੱਤਾ | ਇਸ ਮੀਟਿੰਗ ਨੂੰ ਪ੍ਰੀਤਮ ਸਿੰਘ ਨਾਗਰਾ, ਜਸਵਿੰਦਰ ਸਿੰਘ ਆਹਲੂਵਾਲੀਆ, ਹਰਚੰਦ ਸਿੰਘ ਪੰਜੋਲੀ, ਕੁਲਵੰਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੋਹੀ, ਪ੍ਰੇਮ ਸਿੰਘ ਨਲੀਨਾ, ਕੁਲਵੰਤ ਸਿੰਘ ਕਲੌੜ, ਕਰਨੈਲ ਸਿੰਘ ਬਸੀ ਪਠਾਣਾਂ, ਚਰਨ ਸਿੰਘ ਸੇਖੋਂ, ਭਗਵੰਤ ਰਾਏ, ਮਹਿੰਦਰ ਸਿੰਘ ਜੱਲ੍ਹਾ, ਬਲਵਿੰਦਰ ਸਿੰਘ, ਮੱਘਰ ਸਿੰਘ, ਰਾਮ ਮੂਰਤੀ, ਕਰਨੈਲ ਸਿੰਘ ਵਜ਼ੀਰਾਬਾਦ, ਗੁਰਮੀਤ ਸਿੰਘ ਨੇ ਵੀ ਸੰਬੋਧਨ ਕੀਤਾ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ 2 ਹਜ਼ਾਰ ਰੁਪਏ ਮੈਡੀਕਲ ਭੱਤਾ ਕੀਤਾ ਜਾਵੇ | 2.59 ਗੁਣਾਂਕ ਨੈਸ਼ਨਲ ਫਿਕਸਸੇਸ਼ਨ ਲਾਗੂ ਕੀਤੀ ਜਾਵੇ ਤੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ | ਮੀਟਿੰਗ ਵਿਚ ਮੱਘਰ ਸਿੰਘ ਅਮਲੋਹ, ਖੇਮ ਸਿੰਘ, ਸ਼ਿੰਗਾਰਾ ਸਿੰਘ ਭੜੀ, ਅਵਤਾਰ ਸਿੰਘ ਕਲੌਂਦੀ, ਹਰਪਾਲ ਸਿੰਘ, ਜੋਧ ਸਿੰਘ, ਪਰਮਜੀਤ ਸਿੰਘ ਅਮਲੋਹ, ਦੀਦਾਰ ਸਿੰਘ ਢਿੱਲੋਂ, ਬਲਬੀਰ ਸਿੰਘ, ਸੁੱਚਾ ਸਿੰਘ ਨਬੀਪੁਰ, ਤਾਰਾ ਸਿੰਘ, ਰਾਮ ਰਾਜ ਬਸੀ ਪਠਾਣਾਂ, ਅਜੈਬ ਸਿੰਘ ਖਮਾਣੋਂ, ਜੋਗਾ ਸਿੰਘ, ਬਲਜੀਤ ਸਿੰਘ, ਤਰਨਜੀਤ ਸਿੰਘ, ਹਰਮੇਸ਼ ਸਿੰਘ, ਰਾਮ ਸਿੰਘ, ਸ਼ਿਵ ਨਾਥ, ਦੀਦਾਰ ਸਿੰਘ ਡੰੰਘੇੜੀਆਂ ਵੀ ਹਾਜ਼ਰ ਸਨ | ਇਹ ਜਾਣਕਾਰੀ ਪੈੱ੍ਰਸ ਸਕੱਤਰ ਜਸਵਿੰਦਰ ਸਿੰਘ ਆਹਲੂਵਾਲੀਆ ਨੇ ਦਿੱਤੀ |