27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਜ਼ਿਲ੍ਹੇ 'ਚ ਸਿੱਖਿਆ ਕ੍ਰਾਂਤੀ-2 ਤਹਿਤ 2.31 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੇ ਹੋਣਗੇ ਉਦਘਾਟਨ-ਭਿੰਡਰ

Ad Position 21
No active advertisement
ਅਜੀਤ ਡੈਸਕ 10-04-2026
ਜਖਵਾਲੀ, 9 ਅਪ੍ਰੈਲ (ਨਿਰਭੈ ਸਿੰਘ)-ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਮੁਹਿੰਮ 2 ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਆਉਂਦੇ 21 ਸਕੂਲਾਂ 'ਚ 2 ਕਰੋੜ 31 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਗਏ ਹਨ | ਇਹ ਪ੍ਰਗਟਾਵਾ ਜ਼ਿਲ੍ਹਾ ਇੰਚਾਰਜ ਸਿੱਖਿਆ ਵਿੰਗ ਗੁਰਪ੍ਰੀਤ ਸਿੰਘ ਭਿੰਡਰ ਨੇ ਆਪਣੇ ਦਫ਼ਤਰ ਜਖਵਾਲੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜ਼ਿਲ੍ਹੇ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਕੀਤੇ ਵਿਕਾਸ ਕਾਰਜਾਂ ਨੂੰ ਵਿਦਿਆਰਥੀਆਂ ਦੇ ਸਪੁਰਦ ਕਰਨ ਦੇ ਲਈ ਉਦਘਾਟਨ ਸਮਾਰੋਹ ਕਰਵਾਏ ਜਾਣਗੇ | ਜ਼ਿਲ੍ਹੇ ਨੂੰ ਕੁੱਲ 2 ਕਰੋੜ 31 ਲੱਖ ਰੁਪਏ ਦੀਆਂ ਗ੍ਰਾਂਟਾ ਪ੍ਰਾਪਤ ਹੋਈਆਂ ਸਨ, ਜਿਨ੍ਹਾਂ 'ਚੋਂ ਵਿਧਾਨ ਸਭਾ ਹਲਕਾ ਅਮਲੋਹ ਦੇ 8 ਸਕੂਲਾਂ ਲਈ 95 ਲੱਖ ਰੁਪਏ, ਬਸੀ ਪਠਾਣਾਂ ਹਲਕੇ ਦੇ 7 ਸਕੂਲਾਂ ਲਈ 87.5 ਲੱਖ ਰੁਪਏ ਅਤੇ ਹਲਕਾ ਫ਼ਤਹਿਗੜ੍ਹ ਸਾਹਿਬ ਦੇ 6 ਸਕੂਲਾਂ ਲਈ 48.55 ਲੱਖ ਰੁਪਏ ਆਏ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੱਲ ਰਹੀ ਪੰਜਾਬ ਸਰਕਾਰ ਸੂਬੇ ਦੀ ਉਹ ਪਹਿਲੀ ਸਰਕਾਰ ਹੈ, ਜਿਸ ਨੇ ਸਿੱਖਿਆ ਦੇ ਲਈ ਹਮੇਸ਼ਾ ਹੀ ਵੱਡਾ ਬਜਟ ਰੱਖਿਆ ਹੈ, ਜਦਕਿ ਪਿਛਲੀਆਂ ਸਰਕਾਰਾਂ ਵਲੋਂ ਸਿੱਖਿਆ ਵੱਲ ਇੰਨਾ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ ਸੀ | ਜਿਸ ਕਾਰਨ ਸਰਕਾਰੀ ਸਕੂਲਾਂ ਦੀ ਹਾਲਤ ਤਰਸਯੋਗ ਬਣ ਗਈ ਸੀ | ਪੰਜਾਬ ਸਰਕਾਰ ਵਲੋਂ ਜਿੱਥੇ ਸਕੂਲਾਂ ਦੀਆਂ ਇਮਾਰਤਾਂ ਨੂੰ ਸੁੰਦਰ ਬਣਾਇਆ ਗਿਆ ਹੈ, ਉੱਥੇ ਹੀ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਕੰਮ ਕੀਤਾ ਜਾ ਰਿਹਾ ਹੈ | ਜਿਸ ਦੀ ਬਦੌਲਤ ਪੰਜਾਬ ਦੇ ਸਕੂਲ ਦੇਸ਼ ਭਰ 'ਚੋਂ ਪਹਿਲੇ
Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਮੀਂਹ ਤੇ ਗੜੇਮਾਰੀ ਨਾਲ ਹੋਏ ਨੁਕਸਾਨ ਦਾ ਸਰਕਾਰ ਦੇਵੇ ਮੁਆਵਜ਼ਾ : ਸੱਚਰ <br/> ਅਗਲੀ ਖ਼ਬਰ ਕਣਕ ਦੀ ਖ਼ਰੀਦ ਸੰਬੰਧੀ ਤਿਆਰੀਆਂ ਮੁਕੰਮਲ-ਚੇਅਰਮੈਨ ਰਾਜਾ
Ad Position 24