ਅਮਲੋਹ, 9 ਅਪ੍ਰੈਲ (ਕੇਵਲ ਸਿੰਘ)-ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੇ 136ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਬੁੱਗਾ ਕਲਾਂ ਵਿਖੇ 10 ਅਪ੍ਰੈਲ ਨੂੰ ਸਨਮਾਨ ਸਮਾਰੋਹ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਪ੍ਰਬੰਧਕ ਰਣਜੀਤ ਸਿੰਘ ਕੋਟਲੀ ਨੇ ਦੱਸਿਆ ਕਿ ਸਮਾਗਮ ਦੌਰਾਨ ਬੱਚਿਆਂ ਨੂੰ ਮਹਾਂਪੁਰਖ ਸੰਤ ਬਾਬਾ ਜੈ ਦੇਵ ਨਾਥ, ਬਾਬਾ ਝਿਲਮਲ ਨਾਥ ਅਤੇ ਬਾਬਾ ਮੰਗਲ ਨਾਥ ਵਲੋਂ ਅਸ਼ੀਰਵਾਦ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਸਮਾਗਮ ਦੀ ਸਮਾਂ ਰੌਸ਼ਨ ਸੰਤ ਬਾਬਾ ਦਰਬਾਰਾ ਸਿੰਘ ਰੋਹੀਸਰ ਮਾਲੋਵਾਲ ਵਾਲੇ ਕਰਨਗੇ, ਜਦਕਿ ਮੁੱਖ ਬੁਲਾਰੇ ਡਾ. ਤੀਰਥ ਬਾਲਾ ਗੁਰਤੀਰਥ ਨਰਸਿੰਗ ਹੋਮ ਅਮਲੋਹ ਹੋਣਗੇ | ਸਮਾਗਮ ਦੀ ਪ੍ਰਧਾਨਗੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਕਰਨਗੇ | ਇਸ ਮੌਕੇ ਸੈਂਟਰ ਕਪੂਰਗੜ੍ਹ ਦੇ ਪ੍ਰਾਇਮਰੀ ਸਕੂਲਾਂ ਵਿਚ ਤੀਸਰੀ ਕਲਾਸ ਤੋਂ ਪੰਜਵੀਂ ਕਲਾਸਾਂ ਤੱਕ ਅਵੱਲ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ |