25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਗੁਰਮੁਖ ਸਿੰਘ ਪੰਡਰਾਲੀ ਬਲਾਕ ਸਰਹਿੰਦ ਤੇ ਗੁਰਬਰਿੰਦਰ ਭਗੜਾਣਾ ਬਲਾਕ ਖੇੜਾ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨਵ-ਨਿਯੁਕਤ ਬਲਾਕ ਪ੍ਰਧਾਨਾਂ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ: ਕਰਨ <br/> 10-04-2026
ਫ਼ਤਹਿਗੜ੍ਹ ਸਾਹਿਬ, 9 ਅਪ੍ਰੈਲ (ਬਲਜਿੰਦਰ ਸਿੰਘ)-ਕਾਂਗਰਸ ਪਾਰਟੀ ਵਲੋਂ ਬਲਾਕ ਪ੍ਰਧਾਨਾਂ ਦੀਆਂ ਕੀਤੀਆਂ ਨਵੀਆਂ ਨਿਯੁਕਤੀਆਂ ਤਹਿਤ ਹਲਕਾ ਫ਼ਤਹਿਗੜ੍ਹ ਸਾਹਿਬ ਦੇ ਬਲਾਕ ਸਰਹਿੰਦ ਦੇ ਪ੍ਰਧਾਨ ਵਜੋਂ ਗੁਰਮੁਖ ਸਿੰਘ ਪੰਡਰਾਲੀ ਅਤੇ ਬਲਾਕ ਖੇੜਾ ਦੇ ਪ੍ਰਧਾਨ ਵਜੋਂ ਗੁਰਬਰਿੰਦਰ ਸਿੰਘ ਭਗੜਾਣਾ ਨੂੰ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸ ਮੌਕੇ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੂੰ ਸਨਮਾਨਿਤ ਕਰਦਿਆਂ ਮੁਬਾਰਕਬਾਦ ਦਿੱਤੀ | ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣਗੀਆਂ | ਨਾਗਰਾ ਨੇ ਕਿਹਾ ਕਿ ਗੁਰਮੁਖ ਸਿੰਘ ਪੰਡਰਾਲੀ ਅਤੇ ਗੁਰਬਰਿੰਦਰ ਸਿੰਘ ਭਗੜਾਣਾ ਦੋਵੇਂ ਹੀ ਲੰਮੇ ਸਮੇਂ ਤੋਂ ਪਾਰਟੀ ਦੇ ਵਫ਼ਾਦਾਰ ਸਿਪਾਹੀ ਵਜੋਂ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਨ੍ਹਾਂ ਦੇ ਤਜਰਬੇ ਦਾ ਲਾਭ ਪਾਰਟੀ ਨੂੰ ਜ਼ਰੂਰ ਮਿਲੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ 'ਤੇ ਮਜ਼ਬੂਤ ਢਾਂਚਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਨਵੇਂ ਨਿਯੁਕਤ ਪ੍ਰਧਾਨ ਇਸ ਵਿਚ ਅਹਿਮ ਯੋਗਦਾਨ ਪਾਉਣਗੇ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀਆਂ ਆਸਾਂ ਤੇ ਉਮੀਦਾਂ 'ਤੇ ਖਰੀ ਉੱਤਰੀ ਹੈ ਅਤੇ ਆਉਣ ਵਾਲੇ ਸਮੇਂ ਵਿਚ ਵੀ ਲੋਕਾਂ ਦੀ ਭਲਾਈ ਲਈ ਲਗਾਤਾਰ ਕੰਮ ਕਰਦੀ ਰਹੇਗੀ | ਇਸ ਮੌਕੇ ਦੋਵੇਂ ਨਵ-ਨਿਯੁਕਤ ਪ੍ਰਧਾਨਾਂ ਨੇ ਕਾਂਗਰਸ ਹਾਈਕਮਾਨ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਕੰਮ ਕਰਨਗੇ | ਇਸ ਮੌਕੇ ਮਨਦੀਪ ਕੌਰ ਨਾਗਰਾ, ਮਾਰਕਫੈੱਡ ਪੰਜਾਬ ਦੇ ਡਾਇਰੈਕਟਰ ਦਵਿੰਦਰ ਸਿੰਘ ਜੱਲ੍ਹਾ, ਸਾਬਕਾ ਬਲਾਕ ਸੰਮਤੀ ਮੈਂਬਰ ਬਹਾਦਰ ਸਿੰਘ ਸਾਨੀਪੁਰ, ਮਾਸਟਰ ਰਵਿੰਦਰ ਸਿੰਘ ਹਰੀਪੁਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚਨਾਰਥਲ ਦੀ ਖੁਸ਼ਮਨਜੋਤ ਕੌਰ ਚੀਮਾ ਨੇ ਪੰਜਾਬ ਦਾ ਮਾਣ ਵਧਾਇਆ ਅਗਲੀ ਖ਼ਬਰ ਹਲਕਾ ਬਸੀ ਪਠਾਣਾਂ ਵਿਚ ਅੱਜ ਹੋਣ ਵਾਲੀ ਪੰਜਾਬ ਬਚਾਓ ਰੈਲੀ ਮੁਲਤਵੀ-ਦਰਬਾਰਾ ਸਿੰਘ ਗੁਰੂ
Ad Position 24