25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਨਗਰ ਕੌਂਸਲ ਚੋਣਾਂ ਸੰਬੰਧੀ ਰਣਨੀਤੀ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਦੀ ਅਹਿਮ ਮੀਟਿੰਗ ਅੱਜ-ਭੁੱਟਾ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਦੱਸਿਆ ਕਿ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਰਣਨੀਤੀ ਬਣਾਉਣ ਲਈ ਹਲਕਾ ਫ਼ਤਹਿਗੜ੍ਹ ਸਾਹਿਬ ਦੀ ਅਹਿਮ ਮੀਟਿੰਗ 11 ਅਪ੍ਰੈਲ ਨੂੰ ਦੁਪਹਿਰ 3 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮਾਤਾ ਗੁਜਰੀ ਸਰਾਂ ਵਿਖੇ ਸੱਦੀ ਗਈ ਹੈ | ਉਨ੍ਹਾਂ ਹਲਕੇ ਦੀ ਸੀਨੀਅਰ ਲੀਡਰਸ਼ਿਪ ਤੇ ਵਰਕਰਾਂ ਨੂੰ ਮੀਟਿੰਗ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਾਫ਼ ਸੁਥਰੇ ਅਕਸ ਵਾਲੇ ਉਮੀਦਵਾਰ ਹੀ ਪਾਰਟੀ ਵਲੋਂ ਚੋਣ ਮੈਦਾਨ ਵਿਚ ਉਤਾਰੇ ਜਾਣਗੇ | ਭੁੱਟਾ ਨੇ ਦੱਸਿਆ ਕਿ ਮੀਟਿੰਗ ਵਿਚ ਨਗਰ ਕੌਂਸਲ ਚੋਣਾਂ ਦੌਰਾਨ ਪਾਰਟੀ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਬਣਾਈ ਜਾਵੇਗੀ ਤਾਂ ਜੋ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਸੰਭਾਵਿਤ ਧੱਕੇਸ਼ਾਹੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ ਸਕੇ | ਇਸ ਮੌਕੇ 'ਤੇ ਦਵਿੰਦਰ ਸਿੰਘ ਬਹਿਲੋਲਪੁਰ ਸਾਬਕਾ ਚੇਅਰਮੈਨ ਬਲਾਕ ਸੰਮਤੀ ਸਰਹਿੰਦ, ਕੁਲਦੀਪ ਸਿੰਘ ਪੋਲਾ, ਮਨਪ੍ਰੀਤ ਸਿੰਘ ਸ਼ਾਹਪੁਰ, ਮਨਦੀਪ ਸਿੰਘ ਪ੍ਰਧਾਨ ਜ਼ਿਲ੍ਹਾ ਯੂਥ ਅਕਾਲੀ ਦਲ, ਮਨਜੀਤ ਸਿੰਘ ਮਾਨ ਹਲਕਾ ਉਪ ਪ੍ਰਧਾਨ ਐਸ.ਸੀ ਵਿੰਗ, ਸੁਰਦੀਪ ਸਿੰਘ ਵਜੀਰ ਨਗਰ, ਸੁਖਵਿੰਦਰ ਸਿੰਘ ਸੈਣੀ, ਗੁਰਤੇਜ ਸਿੰਘ ਹਰਨਾਮ ਨਗਰ ਤੇ ਹਰਸ਼ਦੀਪ ਸਿੰਘ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਣਪਛਾਤੇ ਵਿਅਕਤੀ ਗੱਡੀ 'ਤੇ ਫਾਇਰ ਕਰ ਕੇ ਹੋਏ ਫ਼ਰਾਰ ਅਗਲੀ ਖ਼ਬਰ ਸ਼ੋਭਾ ਯਾਤਰਾ 'ਚ ਸ਼ਿਰਕਤ ਕਰਨ ਵਾਲੀਆਂ ਮਾਵਾਂ-ਭੈਣਾਂ ਨੂੰ ਸ਼ਾਲਾਂ ਨਾਲ ਕੀਤਾ ਸਨਮਾਨਿਤ
Ad Position 24