25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਕਿਸਾਨਾਂ ਦੀ ਫ਼ਸਲ ਦਾ ਅਨਾਜ ਮੰਡੀਆਂ 'ਚੋਂ ਦਾਣਾ-ਦਾਣਾ ਖ਼ਰੀਦਿਆ ਜਾਵੇਗਾ-ਵਿਧਾਇਕ ਬੜਿੰਗ

Ad Position 21
No active advertisement
ਅਜੀਤ ਡੈਸਕ 11-04-2026
ਅਮਲੋਹ, 10 ਅਪ੍ਰੈਲ (ਕੇਵਲ ਸਿੰਘ, ਅੰਮਿ੍ਤ ਸਿੰਘ ਸ਼ੇਰਗਿੱਲ)-ਅਨਾਜ ਮੰਡੀ ਅਮਲੋਹ ਵਿਚ ਅੱਜ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ | ਇਸ ਮੌਕੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ | ਇਸ ਮੌਕੇ ਗੱਲਬਾਤ ਕਰਦਿਆਂ ਹਲਕਾ ਵਿਧਾਇਕ ਬੜਿੰਗ ਨੇ ਕਿਹਾ ਕਿ ਅੱਜ ਉਨ੍ਹਾਂ ਵਲੋਂ ਸਰਕਾਰੀ ਤੌਰ 'ਤੇ ਅਨਾਜ ਮੰਡੀ ਅਮਲੋਹ, ਮੰਡੀ ਗੋਬਿੰਦਗੜ੍ਹ ਤੇ ਰੰਗੇੜੀ ਦੀ ਮੰਡੀ ਵਿਚ ਕਣਕ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ ਹੈ | ਵਿਧਾਇਕ ਬੜਿੰਗ ਨੇ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਫ਼ਸਲ ਵੇਚਣ ਵਿਚ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੀ ਫ਼ਸਲ ਦਾ ਦਾਣਾ-ਦਾਣਾ ਮੰਡੀਆਂ 'ਚੋਂ ਖ਼ਰੀਦ ਕੀਤਾ ਜਾਵੇਗਾ | ਉਨ੍ਹਾਂ ਭਰੋਸਾ ਦਿੱਤਾ ਕਿ ਅਨਾਜ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਹਰ ਲੋੜੀਂਦਾ ਪ੍ਰਬੰਧ ਮੁਕੰਮਲ ਕੀਤਾ ਗਿਆ ਹੈ ਅਤੇ ਕਣਕ ਦੀ ਆਮਦ ਹੁੰਦੇ ਹੀ ਨਾਲੋਂ-ਨਾਲ ਖ਼ਰੀਦ ਕਰਕੇ ਚੁਕਾਈ ਕਰਵਾਈ ਜਾਵੇਗੀ ਤਾਂ ਜੋ ਮੰਡੀਆਂ ਵਿਚ ਜਗ੍ਹਾ ਦੀ ਕੋਈ ਸਮੱਸਿਆ ਨਾ ਆਵੇ | ਵਿਧਾਇਕ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿਚ ਪੂਰੀ ਤਰ੍ਹਾਂ ਪੱਕੀ ਹੋਈ ਫ਼ਸਲ ਲੈ ਕੇ ਆਉਣ ਤਾਂ ਜੋ ਨਾਲੋਂ ਨਾਲ ਖ਼ਰੀਦ ਹੋ ਸਕੇ | ਇਸ ਮੌਕੇ ਆੜ੍ਹਤੀਆਂ ਐਸੋਸੀਏਸ਼ਨ ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਮਾਰਕੀਟ ਕਮੇਟੀ ਦੀ ਚੇਅਰਪਰਸਨ ਬੀਬੀ ਸੁਖਵਿੰਦਰ ਕੌਰ ਗਹਿਲੋਤ, ਬਲਾਕ ਸੰਮਤੀ ਦੇ ਚੇਅਰਮੈਨ ਰਣਜੀਤ ਸਿੰਘ ਪਨਾਗ, ਕੋਆਰਡੀਨੇਟਰ ਇਕਬਾਲ ਸਿੰਘ ਰਾਏ, ਸੈਕਟਰੀ ਗੁਰਜੀਤ ਸਿੰਘ, ਆੜ੍ਹਤੀਆਂ ਐਸੋਸੀਏਸ਼ਨ ਦੇ ਸੈਕਟਰੀ ਅਸ਼ੀਸ਼ ਜਿੰਦਲ, ਲੇਖਾਕਾਰ ਪਰਮਵੀਰ ਸਿੰਘ ਢਿੱਲੋਂ, ਸਰਪੰਚ ਗੁਰਵਿੰਦਰ ਸਿੰਘ ਮੀਆਂਪੁਰ, ਸੁਖਚੈਨ ਸਿੰਘ ਦੀਵਾ, ਗੁਰਪ੍ਰੀਤ ਸਿੰਘ ਬੱਬੀ, ਗੁਰਸੇਵਕ ਸਿੰਘ ਕੋਹਲੀ, ਕਰਮ ਸਿੰਘ ਭਾਂਬਰੀ, ਸਿੰਦਰਮੋਹਨ ਪੁਰੀ, ਗਗਨਦੀਪ ਧੀਰ ਅਤੇ ਮਜ਼ਦੂਰ ਯੂਨੀਅਨ ਅਨਾਜ ਮੰਡੀ ਦੇ ਪ੍ਰਧਾਨ ਸਰਵਣ ਸਿੰਘ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ, ਆੜ੍ਹਤੀਏ ਅਤੇ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਸਰਹਿੰਦ ਦੇ ਦਫ਼ਤਰ ਗੇਟ 'ਤੇ ਦਿੱਤਾ ਧਰਨਾ ਅਗਲੀ ਖ਼ਬਰ ਅਣਪਛਾਤੇ ਵਿਅਕਤੀ ਗੱਡੀ 'ਤੇ ਫਾਇਰ ਕਰ ਕੇ ਹੋਏ ਫ਼ਰਾਰ
Ad Position 24