ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਡਾ. ਹਰਬੰਸ ਲਾਲ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 35ਵੇਂ ਸਥਾਪਨਾ ਦਿਵਸ ਸਬੰਧੀ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ ਪਾਤਸ਼ਾਹੀ ਛੇਵੀਂ ਹਮਾਂਯੂੰਪੁਰ ਸਰਹਿੰਦ ਦੇ ਬਾਹਰ ਪਾਰਕ ਵਿਚ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਹਲਕੇ ਦੇ ਪਿੰਡਾਂ ਭਗੜਾਣਾ, ਦਾਦੂਮਾਜਰਾ, ਬਰਾਸ ਤੇ ਝਾਮਪੁਰ ਵਿਖੇ ਮੀਟਿੰਗਾਂ ਕੀਤੀਆਂ ਗਈਆਂ | ਇਸ ਮੌਕੇ ਡਾ. ਲਾਲ ਨੇ ਹਲਕੇ ਦੇ ਪਿੰਡਾਂ ਦੇ ਲੋਕਾਂ ਨੂੰ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ 35ਵੇਂ ਸਥਾਪਨਾ ਦਿਵਸ ਸਮਾਗਮ ਵਿਚ ਪਹੁੰਚਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਮਾਗਮ ਦੌਰਾਨ ਜ਼ਿਲ੍ਹਾ ਬਣਾਉਣ ਤੋਂ ਲੈ ਕੇ ਜ਼ਿਲੇ੍ਹ ਦੀ ਤਰੱਕੀ ਵਿਚ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸ਼ਖ਼ਸੀਅਤਾਂ ਦਾ ਗੁਰੂ ਰਵਿਦਾਸ ਜੀ ਮਹਾਰਾਜ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ | ਇਨ੍ਹਾਂ ਮੀਟਿੰਗਾਂ ਵਿਚ ਦਾਦੂ ਮਾਜਰਾ ਵਿਚ ਯੂਥ ਵਿੰਗ ਦੇ ਪ੍ਰਧਾਨ ਡਾ. ਜਸਵਿੰਦਰ ਸਿੰਘ, ਕਿਸਾਨ ਆਗੂ ਪਰਵਿੰਦਰ ਸਿੰਘ, ਰਘਬੀਰ ਸਿੰਘ, ਗੁਰਬਚਨ ਸਿੰਘ, ਨੰਦ ਲਾਲ ਵਰਮਾ, ਗੁਰਬਚਨ ਸਿੰਘ, ਤਰਸੇਮ ਵਰਮਾ, ਪਿੰਡ ਭਗੜਾਣਾ ਵਿਚ ਨਿਰਮੈਲ ਸਿੰਘ, ਡਾ. ਹਰਮੇਸ਼ ਸਿੰਘ, ਇੰਦਰਜੀਤ ਸਿੰਘ, ਨਿਰਭੈ ਸਿੰਘ, ਸਾਵਣ ਸਿੰਘ, ਪਿੰਡ ਬਰਾਸ ਵਿਚ ਅਮਿਤ ਕੁਮਾਰ ਵਰਮਾ, ਜਸਵਿੰਦਰ ਸਿੰਘ ਚੀਮਾ, ਅਜੀਤ ਸਿੰਘ ਚੀਮਾ, ਨਿਰਮਲ ਸਿੰਘ, ਝਾਂਮਪੁਰ ਵਿਚ ਬਿਕਰਮ ਸਿੰਘ, ਰਣਧੀਰ ਸਿੰਘ, ਦਰਸ਼ਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡਾਂ ਦੇ ਲੋਕ ਸ਼ਾਮਿਲ ਹੋਏ |