25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਗੁਹਾਰੇ ਤੇ ਤੂੜੀ ਦੇ ਕੁੱਪ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਅਧੀਨ ਪੈਂਦੇ ਪਿੰਡ ਪੱਤੋਂ ਦੀ ਵਸਨੀਕ ਅਮਰਜੀਤ ਕੌਰ ਪਤਨੀ ਕਰਨੈਲ ਸਿੰਘ ਨੇ ਅੱਜ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੂੰ ਲਿਖਤੀ ਸ਼ਿਕਾਇਤ ਦੇ ਕੇ ਉਨ੍ਹਾਂ ਦੇ ਤੂੜੀ ਦੇ ਕੁੱਪ ਤੇ ਗੁਹਾਰੇ ਨੂੰ ਅੱਗ ਲਗਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ | ਪੀੜਤਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਪਾਸੋਂ ਇਨਸਾਫ਼ ਦੀ ਮੰਗ ਕਰਦਿਆਂ ਦੋਸ਼ ਲਗਾਇਆ ਕਿ ਪਿੰਡ ਦੀ ਇਕ ਔਰਤ ਦੇ ਨਜਦੀਕੀ ਰਿਸ਼ਤੇਦਾਰ ਨੇ ਸਾਲ 2025 ਵਿਚ ਉਨ੍ਹਾਂ ਦੇ ਪਾਥੀਆਂ ਨਾਲ ਭਰੇ ਪੂਰੇ ਗੁਹਾਰੇ ਨੂੰ ਅੱਗ ਲਗਾ ਦਿੱਤੀ ਸੀ, ਜਿਸ ਦੌਰਾਨ ਉਨ੍ਹਾਂ ਅੱਗ ਲਗਾਉਣ ਵਾਲੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਲਿਆ ਸੀ ਅਤੇ ਉਸ ਵਲੋਂ ਪਿੰਡ ਦੇ ਮੁਹਤਬਰਾਂ ਦੀ ਮੌਜੂਦਗੀ ਵਿਚ ਮੁਆਫ਼ੀ ਮੰਗਣ 'ਤੇ ਉਸ ਨੂੰ ਛੱਡ ਦਿੱਤਾ ਗਿਆ ਸੀ, ਪ੍ਰੰਤੂ ਉਸ ਵਿਅਕਤੀ ਨੇ ਰੰਜ਼ਿਸ਼ ਤਹਿਤ 29 ਮਾਰਚ 2026 ਨੂੰ ਫਿਰ ਤੋਂ ਸਾਡੇ ਤੂੜੀ ਦੇ ਭਰੇ ਪੂਰੇ ਕੁੱਪ ਨੂੰ ਅੱਗ ਲਗਾ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ | ਪੀੜਤਾਂ ਨੇ ਕਿਹਾ ਕਿ ਉਨ੍ਹਾਂ ਸਾਰਾ ਮਾਮਲਾ ਪੰਚਾਇਤ ਦੇ ਧਿਆਨ ਵਿਚ ਲਿਆ ਦਿੱਤਾ ਸੀ ਅਤੇ ਉਨ੍ਹਾਂ ਉਕਤ ਵਿਅਕਤੀ ਖ਼ਿਲਾਫ਼ ਪੁਲਿਸ ਚੌਂਕੀ ਚੁੰਨੀ ਵਿਖੇ ਸ਼ਿਕਾਇਤ ਦਰਜ ਕਰਵਾਈ, ਪ੍ਰੰਤੂ ਉਨ੍ਹਾਂ ਨੂੰ ਚੁੰਨੀ ਪੁਲਿਸ ਕੋਲੋਂ ਕੋਈ ਇਨਸਾਫ਼ ਨਹੀਂ ਮਿਲਿਆ | ਜਦੋਂਕਿ ਦੂਜੀ ਧਿਰ ਵਲੋਂ ਸਾਨੂੰ ਹੀ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਕਹਿੰਦੇ ਹਨ ਕਿ ਰਾਤ ਨੂੰ ਇਨ੍ਹਾਂ ਦੋਨਾਂ ਨੂੰ ਫੜ ਕੇ ਕੁੱਪ ਵਿਚ ਸੁੱਟ ਅੱਗ ਲਗਾ ਦਿੰਦੇ ਤਾਂ ਟੰਟਾ ਹੀ ਖ਼ਤਮ ਹੋ ਜਾਂਦਾ | ਪੀੜਤਾਂ ਨੇ ਉਕਤ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਮੰਗ ਕਰਦੇ ਹੋਏ ਜਾਨ ਮਾਲ ਦੀ ਹਿਫ਼ਾਜ਼ਤ ਤੇ ਇਨਸਾਫ਼ ਦੀ ਮੰਗ ਕੀਤੀ ਹੈ | ਓਧਰ ਜਦੋਂ ਦੂਜੀ ਧਿਰ ਨਾਲ ਉਨ੍ਹਾਂ ਦਾ ਪੱਖ ਜਾਣਨ ਲਈ ਫ਼ੋਨ 'ਤੇ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਫ਼ੋਨ ਚੁੱਕਣਾ ਜ਼ਰੂਰੀ ਨਹੀਂ ਸਮਝਿਆ |
Ad Position 22
No active advertisement
ਪਿਛਲੀ ਖ਼ਬਰ ਪਤਨੀ ਦਾ ਗਲ਼ਾ ਘੁਟ ਕੇ ਨਹਿਰ 'ਚ ਸੁੱਟਣ ਵਾਲਾ ਪਤੀ ਗਿ੍ਫ਼ਤਾਰ ਅਗਲੀ ਖ਼ਬਰ ਸਾਬਕਾ ਵਿਧਾਇਕ ਕੁਲਜੀਤ ਨਾਗਰਾ ਨੇ ਪਿੰਡ ਖਰੇ ਵਿਖੇ ਕਾਂਗਰਸੀ ਆਗੂਆਂ ਤੇ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24