25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਮਾਤਾ ਗੁਜਰੀ ਕਾਲਜ ਵਿਖੇ ਪੰਜਾਬੀ ਵਿਭਾਗ ਦੇ ਅਧਿਆਪਕ ਦੀ ਪੁਸਤਕ ਰਿਲੀਜ਼

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਬਲਜਿੰਦਰ ਸਿੰਘ)-ਮਾਤਾ ਗੁਜਰੀ ਕਾਲਜ ਦੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਹਰਮਨਪ੍ਰੀਤ ਸਿੰਘ ਦੀ ਪੁਸਤਕ 'ਪਰਵਾਸ ਚੇਤਨਾ, ਪੰਜਾਬੀ ਨਾਵਲ' ਕਾਲਜ ਦੇ ਡਾਇਰੈਕਟਰ ਪਿ੍ੰਸੀਪਲ ਡਾ. ਕਸ਼ਮੀਰ ਸਿੰਘ ਵਲੋਂ ਰਿਲੀਜ਼ ਕੀਤੀ ਗਈ | ਇਸ ਪੁਸਤਕ ਵਿਚ ਇਹ ਸੱਚ ਵਿਚਾਰਨ ਦੀ ਕੋਸ਼ਿਸ਼ ਕੀਤੀ ਗਈ ਹੈ ਕਿ ਉਹ ਕਿਹੜੇ ਕਾਰਨ ਜਾਂ ਹਾਲਾਤ ਹਨ, ਜਿਨ੍ਹਾਂ ਨੇ ਪੰਜਾਬੀਆਂ ਨੂੰ ਪਰਵਾਸ ਕਰਨ ਲਈ ਮਜਬੂਰ ਕੀਤਾ ਜਾਂ ਉਹ ਕਿਹੜੇ ਸਬਜ਼ਬਾਗ ਹਨ, ਜਿਨ੍ਹਾਂ ਦਾ ਕੀਲਿਆ ਪੰਜਾਬੀ ਜਨਮ ਭੂਮੀ, ਜ਼ਮੀਨ ਜਾਇਦਾਦ, ਰਿਸ਼ਤੇ-ਨਾਤੇ ਅਤੇ ਆਪਣੀ ਸਰਦਾਰੀ ਤਿਆਗ ਕੇ ਬਾਹਰਲੇ ਮੁਲਕਾਂ ਵਿਚ ਜਾ ਕੇ ਬੇਗਾਨਗੀ ਦੇ ਅਹਿਸਾਸ ਅਤੇ ਅਣਸੁਲਝੇ ਸਵਾਲਾਂ ਨੂੰ ਗਲ਼ੇ ਲਗਾਉਂਦਾ ਹੈ | ਡਾ. ਕਸ਼ਮੀਰ ਸਿੰਘ ਨੇ ਡਾ. ਹਰਮਨਪ੍ਰੀਤ ਸਿੰਘ ਤੇ ਪੰਜਾਬੀ ਵਿਭਾਗ ਨੂੰ ਇਸ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਹ ਮਾਣਮੱਤੀ ਸਫਲਤਾ ਕਾਲਜ ਦੇ ਵਿਦਿਆਰਥੀਆਂ ਅਤੇ ਖੋਜਾਰਥੀਆਂ ਲਈ ਪ੍ਰੇਰਨਾਦਾਇਕ ਸਾਬਤ ਹੋਵੇਗੀ | ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਸ਼ਿਦ ਰਸ਼ੀਦ ਨੇ ਵੀ ਡਾ. ਹਰਮਨਪ੍ਰੀਤ ਸਿੰਘ ਦੇ ਯਤਨਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿਚ ਵੀ ਇਸ ਤਰ੍ਹਾਂ ਦੇ ਉਸਾਰੂ ਅਤੇ ਸਕਾਰਾਤਮਿਕ ਉਪਰਾਲੇ ਜਾਰੀ ਰੱਖਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਡਾ. ਸੁਖਜੀਤ ਕੌਰ, ਪ੍ਰੋ. ਸੁਖਵਿੰਦਰ ਸਿੰਘ ਅਤੇ ਪ੍ਰੋ. ਜਸ਼ਨਪ੍ਰੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੀ.ਆਈ.ਐਮ.ਟੀ ਦੇ ਬੀ.ਸੀ.ਏ. ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਲਈ ਵਰਕਸ਼ਾਪ ਅਗਲੀ ਖ਼ਬਰ ਉਲੰਪਿਕ ਸੋਨ ਤਗਮਾ ਜੇਤੂ ਅਰਜੁਨ ਸਿੰਘ ਚੀਮਾ ਦੇ ਨਾਂਅ 'ਤੇ ਆਧੁਨਿਕ ਸ਼ੂਟਿੰਗ ਰੇਂਜ ਦਾ ਉਦਘਾਟਨ
Ad Position 24