ਮੰਡੀ ਗੋਬਿੰਦਗੜ੍ਹ, 10 ਅਪ੍ਰੈਲ (ਇਕਬਾਲਦੀਪ ਸੰਧੂ)-ਪੰਜਾਬ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਵਲੋਂ ਬੀ.ਸੀ.ਏ ਅਤੇ ਐਮ.ਸੀ.ਏ ਦੇ ਵਿਦਿਆਰਥੀਆਂ ਲਈ ਇੰਡਸਟਰੀ 4.0 ਤੇ ਕੇਂਦਿ੍ਤ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਜਿਸ 'ਚ ਵਿਸ਼ੇਸ਼ ਤੌਰ 'ਤੇ ਸਾਈਬਰ ਸੁਰੱਖਿਆ ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਵਰਗੇ ਆਧੁਨਿਕ ਵਿਸ਼ਿਆਂ 'ਤੇ ਚਰਚਾ ਕੀਤੀ ਗਈ | ਵਰਕਸ਼ਾਪ ਦਾ ਆਯੋਜਨ ਅੰਸ਼ ਇਨਫੋ ਟੈੱਕ ਪ੍ਰਾਈਵੇਟ ਲਿਮਟਿਡ ਲੁਧਿਆਣਾ ਦੇ ਡਾਇਰੈਕਟਰ ਆਸ਼ੀਸ਼ ਜਲੋਟਾ ਵਲੋਂ ਕੀਤਾ ਗਿਆ | ਇਸ ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਆਧੁਨਿਕ ਟੈਕਨਾਲੋਜੀਆਂ, ਸਾਈਬਰ ਸੁਰੱਖਿਆ ਦੇ ਮੁੱਖ ਸਿਧਾਂਤਾਂ ਅਤੇ ਏ.ਆਈ ਦੇ ਵੱਖ-ਵੱਖ ਉਪਯੋਗਾਂ ਬਾਰੇ ਵਿਹਾਰਕ ਜਾਣਕਾਰੀ ਪ੍ਰਦਾਨ ਕੀਤੀ ਗਈ | ਵਿਦਿਆਰਥੀਆਂ ਨੇ ਇਸ ਸੈਸ਼ਨ ਦੌਰਾਨ ਪ੍ਰੈਕਟੀਕਲ ਅਨੁਭਵ ਪ੍ਰਾਪਤ ਕੀਤਾ, ਜਿਸ ਨਾਲ ਉਨ੍ਹਾਂ ਦੀ ਤਕਨੀਕੀ ਸਮਝ ਅਤੇ ਹੁਨਰ 'ਚ ਕਾਫ਼ੀ ਵਾਧਾ ਹੋਇਆ | ਵਰਕਸ਼ਾਪ ਦੇ ਅੰਤ 'ਚ ਪਿਮਟ ਦੀ ਡਾਇਰੈਕਟਰ ਡਾ. ਨਿਸ਼ੀ ਬਾਲਾ ਨੇ ਅੰਸ਼ ਇਨਫੋ ਟੈੱਕ ਟੀਮ ਨੂੰ ਉਨ੍ਹਾਂ ਦੇ ਅਨਮੋਲ ਗਿਆਨ ਅਤੇ ਮੁਹਾਰਤ ਨੂੰ ਸਾਂਝਾ ਕਰਨ ਲਈ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ | ਉਨ੍ਹਾਂ ਵਿਦਿਆਰਥੀਆਂ ਦੇ ਸਮੁੱਚੇ ਵਿਕਾਸ ਲਈ ਅਜਿਹੀਆਂ ਵਰਕਸ਼ਾਪਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਭਵਿੱਖ 'ਚ ਅਜਿਹੇ ਸਮਾਗਮ ਜਾਰੀ ਰੱਖਣ ਦਾ ਭਰੋਸਾ ਦਿੱਤਾ |