25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਵਿਧਾਇਕ ਹੈਪੀ ਨੇ ਬਸੀ ਪਠਾਣਾਂ ਮੰਡੀ ਵਿਖੇ ਸਰਕਾਰੀ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

Ad Position 21
No active advertisement
ਅਜੀਤ ਡੈਸਕ 11-04-2026
ਬਸੀ ਪਠਾਣਾਂ, 10 ਅਪ੍ਰੈਲ (ਐਚ.ਐਸ. ਗੌਤਮ)-ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿਚ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਿਆ ਜਾਵੇਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾਂ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਅਨਾਜ ਮੰਡੀ ਵਿਖੇ ਸਰਕਾਰੀ ਕਣਕ ਦੀ ਖ਼ਰੀਦ ਸ਼ੁਰੂ ਕਰਵਾਉਣ ਮੌਕੇ ਕੀਤਾ | ਅਨਾਜ ਮੰਡੀ ਵਿਖੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਦੇ ਨਾਲ ਵੱਡੀ ਗਿਣਤੀ ਵਿਚ ਕਿਸਾਨ ਆੜ੍ਹਤੀ, ਮਜ਼ਦੂਰ ਵੀ ਹਾਜ਼ਰ ਸਨ | ਵਿਧਾਇਕ ਹੈਪੀ ਨੇ ਕਿਸਾਨਾਂ ਨੂੰ ਆਪਣੀ ਫ਼ਸਲ ਨੂੰ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀ ਵਿਚ ਲਿਆਉਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕਣਕ ਸੁੱਕੀ ਹੋਵੇਗੀ ਤਾਂ ਕਿਸਾਨਾਂ ਨੂੰ ਕਣਕ ਵੇਚਣ ਵਿਚ ਕੋਈ ਸਮੱਸਿਆ ਨਹੀਂ ਆਵੇਗੀ ਅਤੇ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਮੰਡੀਆਂ ਵਿਚੋਂ ਖ਼ਰੀਦ ਕੀਤਾ ਜਾਵੇਗਾ | ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਸਾਨਾਂ ਤੋਂ ਖਰੀਦ ਕੀਤੀ ਫ਼ਸਲ ਦੀ ਤੁਰੰਤ ਅਦਾਇਗੀ ਕਰਨ ਅਤੇ ਕਣਕ ਦੀ ਲਿਫਟਿੰਗ ਸਬੰਧੀ ਲੋੜੀਦੀਂਆਂ ਹਦਾਇਤਾਂ ਜਾਰੀ ਕੀਤੀਆਂ ਤਾਂ ਜੋ ਮੰਡੀਆਂ ਵਿਚ ਜਗ੍ਹਾ ਦੀ ਕੋਈ ਸਮੱਸਿਆ ਨਾ ਆਵੇ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ,ਆੜ੍ਹਤੀ ਐਸੋਸੀਏਸ਼ਨ ਤੇ ਸੂਬਾ ਪ੍ਰੈੱਸ ਸਕੱਤਰ ਰਾਜੇਸ਼ ਸਿੰਗਲਾ, ਮੰਡੀ ਪ੍ਰਧਾਨ ਹਰਜੀਤ ਸਿੰਘ ਚੀਮਾ, ਪਨਗ੍ਰੇਨ ਇੰਸਪੈਕਟਰ ਯਾਦਵਿੰਦਰ ਸਿੰਘ, ਗੁਰਦੀਪ ਸਿੰਘ, ਅਸ਼ਵਨੀ ਸ਼ਰਮਾ, ਵੇਅਰ ਹਾਊਸ ਮੈਨੇਜਰ ਵਰੁਣ ਕੁਮਾਰ, ਮਨਮੀਤ ਸਿਆਲ, ਇੰਸਪੈਕਟਰ ਨੇਹਾ, ਇੰਸਪੈਕਟਰ ਅਮਨ, ਮਾਰਕਫੈੱਡ ਦੇ ਪਰਮਿੰਦਰ ਸਿੰਘ, ਬਲਦੇਵ ਸਿੰਘ ਵਜ਼ੀਦਪੁਰ, ਹਰਵਿੰਦਰ ਸਿੰਘ ਧਾਲੀਵਾਲ, ਕਰਨਵੀਰ ਸਿੰਘ, ਸੁਭਾਂਸ਼ੂ ਜਿੰਦਲ, ਵਿਸ਼ਾਲ ਗੁਪਤਾ, ਹੇਮਰਾਜ ਨੰਦਾ, ਗੌਰਵ ਗੁਪਤਾ, ਕੁਲਵਿੰਦਰ ਸਿੰਘ, ਰਾਜੀਵ ਸਿੰਗਲਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਡਾ. ਅੰਬੇਡਕਰ ਦੇ 136ਵੇਂ ਜਨਮ ਦਿਨ ਮੌਕੇ ਬੁੱਗਾ ਕਲਾਂ 'ਚ ਸਨਮਾਨ ਸਮਾਰੋਹ ਕਰਵਾਇਆ ਅਗਲੀ ਖ਼ਬਰ ਪੀ.ਆਈ.ਐਮ.ਟੀ ਦੇ ਬੀ.ਸੀ.ਏ. ਅਤੇ ਐਮ.ਸੀ.ਏ. ਦੇ ਵਿਦਿਆਰਥੀਆਂ ਲਈ ਵਰਕਸ਼ਾਪ
Ad Position 24