25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਡਾ. ਅੰਬੇਡਕਰ ਦੇ 136ਵੇਂ ਜਨਮ ਦਿਨ ਮੌਕੇ ਬੁੱਗਾ ਕਲਾਂ 'ਚ ਸਨਮਾਨ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 11-04-2026
ਅਮਲੋਹ, 10 ਅਪ੍ਰੈਲ (ਕੇਵਲ ਸਿੰਘ)-ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਦੇ 136ਵੇਂ ਜਨਮ ਦਿਨ ਨੂੰ ਸਮਰਪਿਤ ਪਿੰਡ ਬੁੱਗਾ ਕਲਾਂ ਵਿਖੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਸਮਾਗਮ ਦੀ ਪ੍ਰਧਾਨਗੀ ਸਾਬਕਾ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਵਲੋਂ ਕੀਤੀ ਗਈ | ਇਸ ਮੌਕੇ ਡਾ. ਤੀਰਥ ਬਾਲਾ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦੇ ਹੋਏ ਡਾ. ਅੰਬੇਡਕਰ ਜੀ ਦੇ ਜੀਵਨ ਅਤੇ ਉਨ੍ਹਾਂ ਦੀ ਸੋਚ ਬਾਰੇ ਵਿਸਥਾਰ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਸਮਾਗਮ ਦੌਰਾਨ ਸੰਤ ਮਹਾਂਪੁਰਖ ਬਾਬਾ ਝਿਲਮਲ ਨਾਥ, ਬਾਬਾ ਮੰਗਲ ਨਾਥ ਅਤੇ ਬਾਬਾ ਨਿਰੰਗ ਨਾਥ ਵਲੋਂ ਬੱਚਿਆਂ ਨੂੰ ਅਸ਼ੀਰਵਾਦ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਗਿਆ | ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਪੜ੍ਹਾਈ ਦੇ ਖੇਤਰ ਵਿਚ ਅਹਿਮ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ, ਜਿਸ ਨਾਲ ਵਿਦਿਆਰਥੀਆਂ ਦਾ ਹੌਸਲਾ ਵਧਿਆ | ਇਸ ਮੌਕੇ ਸਾਬਕਾ ਮੰਤਰੀ ਕਾਕਾ ਰਣਦੀਪ ਸਿੰਘ ਨਾਭਾ ਨੇ ਕਿਹਾ ਕਿ ਰਣਜੀਤ ਸਿੰਘ ਕੋਟਲੀ ਵਲੋਂ ਡਾ. ਬੀ. ਆਰ. ਅੰਬੇਡਕਰ ਦੇ ਜਨਮ ਦਿਹਾੜੇ ਮੌਕੇ ਇਹ ਸਮਾਗਮ ਕਰਵਾ ਕੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਰਾਹੀਂ ਡਾ. ਅੰਬੇਡਕਰ ਦੀ ਸੋਚ ਅਤੇ ਸੰਦੇਸ਼ ਨੂੰ ਨਵੀਂ ਪੀੜ੍ਹੀ ਤੱਕ ਪਹੁੰਚਾਇਆ ਜਾ ਸਕਦਾ ਹੈ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜਗਬੀਰ ਸਿੰਘ ਸਲਾਣਾ, ਸੀਨੀਅਰ ਆਗੂ ਡਾ. ਕਰਨੈਲ ਸਿੰਘ, ਰਾਜਵਿੰਦਰ ਸਿੰਘ ਘੁਟੀਡ, ਹਰਚੰਦ ਸਿੰਘ ਸਮਸ਼ਪੁਰ, ਅਮਨ ਲਾਡਪੁਰ, ਪ੍ਰਧਾਨ ਡਾ. ਅਰਜਨ ਸਿੰਘ, ਜੱਗਾ ਸਿੰਘ ਸਮਸ਼ਪੁਰ, ਐਡਵੋਕੇਟ ਯਾਦਵਿੰਦਰਪਾਲ ਸਿੰਘ, ਚਮਕੌਰ ਸਿੰਘ ਤੰਦਾ ਬੱਧਾ, ਜਰਨੈਲ ਸਿੰਘ ਅਕਾਲਗੜ੍ਹ, ਮਾ ਅਮਰੀਕ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ, ਭਗਵਾਨ ਦਾਸ ਮਾਜਰੀ, ਪੀ.ਏ ਮਨਪ੍ਰੀਤ ਸਿੰਘ ਮਿੰਟਾ, ਬਿੱਲੂ ਸਿੰਘ ਮਿਸਾਲ, ਗੁਰਚਰਨ ਸਿੰਘ, ਕੁਲਦੀਪ ਸਿੰਘ, ਸੁਖਬੀਰ ਸਿੰਘ, ਸੰਦੀਪ ਸਿੰਘ, ਸੋਨੂੰ ਵਿਰਕ, ਅਵਤਾਰ ਸਿੰਘ, ਗੁਰਜੰਟ ਸਿੰਘ, ਛੱਜੂ ਸਿੰਘ, ਅੰਮਿ੍ਤਪਾਲ ਸਿੰਘ, ਹਰਜੀਤ ਸਿੰਘ, ਪ੍ਰਗਟ ਸਿੰਘ ਅਤੇ ਸੁਖਵਿੰਦਰ ਸਿੰਘ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸਿਨੇਮਾ ਰੋਡ 'ਤੇ ਜਮ੍ਹਾਂ ਹੋਏ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਅਗਲੀ ਖ਼ਬਰ ਵਿਧਾਇਕ ਹੈਪੀ ਨੇ ਬਸੀ ਪਠਾਣਾਂ ਮੰਡੀ ਵਿਖੇ ਸਰਕਾਰੀ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ
Ad Position 24