25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਰਵੇਲ ਸਿੰਘ ਮਾਧੋਪੁਰ ਨੇ ਮੱਖਣ ਸਿੰਘ ਬਰਾੜ ਵਲੋਂ ਲਗਾਏ ਦੋਸ਼ਾਂ ਦੀ ਕੀਤੀ ਨਿਖੇਧੀ

Ad Position 21
No active advertisement
ਅਜੀਤ ਡੈਸਕ 11-04-2026
ਖਮਾਣੋਂ, 10 ਅਪ੍ਰੈਲ (ਜੋਗਿੰਦਰ ਪਾਲ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਕਿਹਾ ਕਿ ਮੱਖਣ ਸਿੰਘ ਬਰਾੜ ਵਲੋਂ ਪਾਰਟੀ ਪ੍ਰਧਾਨ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਅਤੇ ਮਨਪ੍ਰੀਤ ਸਿੰਘ ਇਆਲ਼ੀ ਤੇ ਆਰ.ਐਸ.ਐਸ ਅਤੇ ਏਜੰਸੀਆਂ ਦੇ ਕਹਿਣ 'ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਕੀਤੇ ਜਾ ਰਹੇ ਕੰਮਾਂ ਦਾ ਦੋਸ਼ ਲਗਾ ਕੇ ਸੁਖਬੀਰ ਸਿੰਘ ਬਾਦਲ ਦੁਆਰਾ ਮਿਲੇ ਟਾਸਕ ਨੂੰ ਹੀ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਅਜਿਹੇ ਵਿਅਕਤੀ, ਜਿਨ੍ਹਾਂ 'ਤੇ ਸੁੱਚਾ ਸਿੰਘ ਲੰਗਾਹ ਵਰਗੇ ਦੋਸ਼ਾਂ ਅਧੀਨ ਸੀ.ਬੀ.ਆਈ. ਵਲੋਂ ਐਫ.ਆਈ.ਆਰ. ਦਰਜ ਹੋਈਆਂ ਹੋਣ ਅਤੇ ਉਨ੍ਹਾਂ ਦੇ ਪਿਤਾ ਤੋਤਾ ਸਿੰਘ ਵਲੋਂ ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵਿਚ ਕੈਬਨਿਟ ਮੰਤਰੀ ਹੁੰਦਿਆਂ ਆਰ.ਐਸ.ਐਸ. ਦੀ ਮਦਦ ਨਾਲ ਇਨ੍ਹਾਂ ਦੋਸ਼ਾਂ ਤੋਂ ਆਪਣੇ ਆਪ ਨੂੰ ਦੋਸ਼ ਮੁਕਤ ਕਰਵਾਇਆ ਹੋਵੇ, ਉਹ ਗਿਆਨੀ ਹਰਪ੍ਰੀਤ ਸਿੰਘ ਅਤੇ ਇਆਲ਼ੀ ਵਰਗੀਆਂ ਕੌਮ ਤੇ ਪੰਥ ਨੂੰ ਹਮੇਸ਼ਾ ਸਮਰਪਿਤ ਰਹਿਣ ਵਾਲੀਆਂ ਸਾਫ਼ ਸੁਥਰੀਆਂ ਸ਼ਖ਼ਸੀਅਤਾਂ 'ਤੇ ਇਹੋ ਜਿਹੇ ਦੋਸ਼ ਕਿਵੇਂ ਲਗਾ ਸਕਦੇ ਹਨ? ਮਾਧੋਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਆਪਣੇ ਨਿਸ਼ਾਨੇ 'ਤੇ ਲਗਾਤਾਰ ਅੱਗੇ ਵੱਧ ਰਿਹਾ ਹੈ ਅਤੇ ਪਾਰਟੀ ਦੇ ਪ੍ਰਧਾਨ ਦਾ ਇਕ ਗ਼ਰੀਬ ਕਿਰਤੀ ਪਰਿਵਾਰ 'ਚੋਂ ਹੋਣਾ ਸਮੁੱਚੇ ਪੰਜਾਬ ਦੇ ਕਿਸਾਨ ਅਤੇ ਦਲਿਤ ਸਮਾਜ ਲਈ ਸ਼ੁੱਭ ਸ਼ਗਨ ਹੈ | ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਬਰਾੜ ਵਰਗੇ ਦਾਗ਼ੀ ਆਗੂਆਂ ਤੇ ਕੁਝ ਹੋਰ ਅਜਿਹੇ ਆਗੂ, ਜਿਨ੍ਹਾਂ ਪਾਰਟੀ ਦੀ ਮੈਂਬਰਸ਼ਿਪ ਦੀ ਇਕ ਪਰਚੀ ਵੀ ਨਹੀਂ ਕੱਟੀ ਅਤੇ ਵੱਡੇ ਆਗੂਆਂ ਦੀ ਸਿਫ਼ਾਰਸ਼ ਨਾਲ ਪਾਰਟੀ ਦੇ ਉੱਚ ਅਹੁਦਿਆਂ 'ਤੇ ਬਿਰਾਜਮਾਨ ਹੋ ਗਏ ਸਨ, ਦੇ ਪਾਰਟੀ 'ਚੋਂ ਜਾਣ ਨਾਲ ਪਾਰਟੀ ਨੂੰ ਕੋਈ ਫ਼ਰਕ ਨਹੀਂ ਪੈਂਦਾ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦਾ ਪਹਿਲਾ ਨਿਸ਼ਾਨਾ ਪੰਥ ਦੀ ਚੜ੍ਹਦੀ ਕਲਾ ਅਤੇ ਪੰਥਕ ਮਰਿਆਦਾਵਾਂ ਨੂੰ ਕਾਇਮ ਰੱਖਣਾ ਅਤੇ ਸੰਸਥਾਵਾਂ ਨੂੰ ਬਚਾਉਣਾ ਹੈ | ਸੱਤਾ ਪ੍ਰਾਪਤੀ ਦੂਜੇ ਨੰਬਰ 'ਤੇ ਹੈ ਅਤੇ ਇਸ ਨੇਕ ਕਾਰਜ ਵਿਚ ਹੇਠਲੇ ਪੱਧਰ 'ਤੇ ਪੰਜਾਬ ਦੀ ਸੰਗਤ ਪਾਰਟੀ ਦੇ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨਾਲ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਕਾਲਜ ਵਿਚ ਸਾਈਬਰ ਸੁਰੱਖਿਆ 'ਤੇ ਵਿਸ਼ੇਸ਼ ਵਰਕਸ਼ਾਪ ਅਗਲੀ ਖ਼ਬਰ ਆਜ਼ਾਦ ਕਿਸਾਨ ਮੋਰਚਾ ਪੰਜਾਬ ਨੇ ਭਾਰਤ ਸਰਕਾਰ ਤੋਂ ਸੂਬੇ ਵਿਚ ਖਸ-ਖਸ ਦੀ ਖੇਤੀ ਸ਼ੁਰੂ ਕਰਨ ਦੀ ਕੀਤੀ ਮੰਗ
Ad Position 24