24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹਰੇਕ ਨਾਗਰਿਕ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣ ਦੀ ਲੋੜ- ਪਦਮ, ਭਾਟੀਆ, ਸੰਦਲ

Ad Position 21
No active advertisement
ਅਜੀਤ ਡੈਸਕ 11-04-2026
ਮੰਡੀ ਗੋਬਿੰਦਗੜ੍ਹ, 10 ਅਪ੍ਰੈਲ (ਇਕਬਾਲਦੀਪ ਸੰਧੂ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀਆਂ ਸਮਾਜਿਕ ਸੰਸਥਾਵਾਂ, ਜਿਨ੍ਹਾਂ ਨੇ ਸਿਹਤ, ਸਿੱਖਿਆ ਅਤੇ ਸਮਾਜ ਸੇਵਾ ਦੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ, ਉਨ੍ਹਾਂ ਨੂੰ ਪੰਜਾਬ ਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਚੰਡੀਗੜ੍ਹ ਵਿਚ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਵਿਚ ਪੰਜਾਬ ਭਰ ਦੇ 23 ਜ਼ਿਲਿ੍ਹਆਂ ਦੀਆਂ ਸਮਾਜਿਕ ਸੰਸਥਾਵਾਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਨੇ ਮਨੁੱਖੀ ਅਧਿਕਾਰਾਂ ਨਾਲ ਸਬੰਧਿਤ ਸਮਾਜਿਕ ਕਾਰਜਾਂ ਵਿਚ ਆਪਣੇ ਸ਼ਾਨਦਾਰ ਕੰਮ ਦਾ ਪ੍ਰਦਰਸ਼ਨ ਕੀਤਾ | ਇਸ ਮੌਕੇ ਵਿਸ਼ਵਾਸ ਏਕ ਉਮੀਦ ਦੇ ਪ੍ਰਧਾਨ ਰਵਿੰਦਰ ਸਿੰਘ ਪਦਮ ਨੇ ਕਿਹਾ ਕਿ ਹਰੇਕ ਨਾਗਰਿਕ ਨੂੰ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕ ਹੋਣਾ ਚਾਹੀਦਾ ਹੈ | ਇਸ ਮੌਕੇ ਪੰਜਾਬ ਰਾਜ ਤੇ ਚੰਡੀਗੜ੍ਹ (ਯੂ.ਟੀ) ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ ਸਿੰਘ ਸ਼ੈਂਟੀ, ਜਸਟਿਸ ਗੁਰਬੀਰ ਸਿੰਘ ਤੇ ਰਜਿਸਟਰਾਰ ਕੇ.ਕੇ ਬਾਂਸਲ ਨੇ ਯੁਵਾ ਖੱਤਰੀ ਸਭਾ ਦੇ ਸੂਬਾ ਪ੍ਰਧਾਨ ਨਰਿੰਦਰ ਭਾਟੀਆ, ਸਵਾਮੀ ਵਿਵੇਕਾਨੰਦ ਸੇਵਾ ਸਮਿਤੀ ਦੇ ਪ੍ਰਧਾਨ ਡਾ. ਅਮਿਤ ਸੰਦਲ, ਵਿਸ਼ਵਾਸ ਏਕ ਉਮੀਦ ਦੇ ਪ੍ਰਧਾਨ ਰਵਿੰਦਰ ਸਿੰਘ ਪਦਮ, ਯੁਵਾ ਖੱਤਰੀ ਸਭਾ ਦੇ ਪ੍ਰਧਾਨ ਰਿਤੇਸ਼ ਜੰਡ, ਕ੍ਰਾਈਮ ਪਿ੍ਵੇਸ਼ਨ ਕੌਂਸਲ ਆਫ਼ ਇੰਡੀਆ ਦੇ ਪ੍ਰਦੀਪ ਭਾਰਤੀ, ਸੰਦੀਪ ਸਿੰਘ ਤੇ ਗਗਨ ਜੰਜੂਆ ਨੂੰ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਕਮਿਸ਼ਨ ਦੇ ਜ਼ਿਲ੍ਹਾ ਪੱਧਰੀ ਕੋਰ ਗਰੁੱਪ ਦੇ ਮੈਂਬਰ ਨਾਮਜ਼ਦ ਕੀਤਾ | ਇਸ ਮੌਕੇ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ, ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੀ ਉਪ ਚੇਅਰਪਰਸਨ ਗੁਰਜੀਤ ਕੌਰ ਰੁਚੀ ਬਾਵਾ, ਚੰਡੀਗੜ੍ਹ ਦੇ ਡੀ.ਜੀ.ਪੀ ਡਾ. ਸਾਗਰ ਪ੍ਰੀਤ ਹੁੱਡਾ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸਿੰਘ ਸਭਾ 'ਚ ਮੁਫ਼ਤ ਥੈਰੇਪੀ ਕੈਂਪ ਅਗਲੀ ਖ਼ਬਰ 'ਆਪ' ਯੂਥ ਵਿੰਗ ਦੇ ਪੁਨਰ ਗਠਨ ਦੌਰਾਨ ਸਰਗਰਮ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ-ਵਿੱਕੀ ਚਾਹਲ
Ad Position 24