24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀਆਂ ਨੂੰ ਸਿਹਤ ਸੰਬੰਧੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪੈ੍ਰਲ (ਮਨਪ੍ਰੀਤ ਸਿੰਘ)-ਹਾਈ ਰਿਸਕ ਗਰਭਵਤੀ ਔਰਤਾਂ ਨੂੰ ਸਮੇਂ ਤੋਂ ਪਹਿਲਾਂ ਪਛਾਣ ਅਤੇ ਸਮਾਂ ਰਹਿੰਦਿਆਂ ਉਨ੍ਹਾਂ ਦਾ ਇਲਾਜ ਕਰਨ ਦੇ ਮੰਤਵ ਨਾਲ ਸਿਹਤ ਵਿਭਾਗ ਵਲੋਂ ਸੂਬੇ ਅੰਦਰ ਹਰ ਮਹੀਨੇ ਚਲਾਏ ਜਾਂਦੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲ੍ਹਾ ਹਸਪਤਾਲ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜਸਪ੍ਰੀਤ ਸਿੰਘ ਬੇਦੀ ਦੀ ਅਗਵਾਈ ਵਿਚ ਵਿਸ਼ੇਸ਼ ਮੈਡੀਕਲ ਚੈੱਕਅਪ ਕੈਂਪ ਲਗਾਇਆ ਗਿਆ | ਜਿਸ ਦੌਰਾਨ ਸਹਾਇਕ ਸਿਵਲ ਸਰਜਨ ਡਾ. ਕੰਵਲਦੀਪ ਸਿੰਘ ਨੇ ਗਰਭਵਤੀ ਅÏਰਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣਾ ਜਣੇਪਾ ਸਰਕਾਰੀ ਸੰਸਥਾ 'ਚ ਕਰਵਾਉਣ, ਕਿਉਂਕਿ ਗਰਭਵਤੀਆਂ ਨੂੰ ਸਰਕਾਰੀ ਸੰਸਥਾਵਾਂ ਵਿਚ ਪ੍ਰੈਗਨੈਂਸੀ ਟੈੱਸਟ ਤੋਂ ਲੈ ਕੇ ਜਣੇਪੇ ਦੇ 42 ਦਿਨਾਂ ਤੱਕ ਸਾਰੀਆਂ ਸਹੂਲਤਾਂ ਸਰਕਾਰ ਵਲੋਂ ਮੁਫ਼ਤ ਦਿੱਤੀਆਂ ਜਾਂਦੀਆਂ ਹਨ | ਉਨ੍ਹਾਂ ਕਿਹਾ ਕਿ ਹਸਪਤਾਲਾਂ 'ਚ ਗਰਭਵਤੀਆਂ ਦੇ ਦੋ ਅਲਟਰਾਸਾਊਾਡ ਵੀ ਮੁਫ਼ਤ ਕੀਤੇ ਜਾਂਦੇ ਹਨ ਅਤੇ ਸੰਸਥਾਗਤ ਜਣੇਪਾ ਕਰਵਾਉਣ ਤੇ ਜਨਨੀ ਸੁਰੱਖਿਆ ਯੋਜਨਾ ਤਹਿਤ ਮਾਲੀ ਸਹਾਇਤਾ ਵੀ ਦਿੱਤੀ ਜਾਂਦੀ ਹੈ ਅਤੇ ਲੋੜ ਪੈਣ ਤੇ ਨਵਜੰਮੇ ਲੜਕੇ ਦਾ 1 ਸਾਲ ਅਤੇ ਲੜਕੀਆਂ ਦਾ 5 ਸਾਲ ਦੀ ਉਮਰ ਤੱਕ ਇਲਾਜ ਮੁਫ਼ਤ ਕੀਤਾ ਜਾਂਦਾ ਹੈ | ਕੈਂਪ ਨੂੰ ਸੰਬੋਧਨ ਕਰਦਿਆਂ ਐਸ.ਐਮ.ਓ. ਡਾ. ਜਸਪ੍ਰੀਤ ਬੇਦੀ ਨੇ ਕਿਹਾ ਕਿ ਗਰਭਵਤੀ ਔਰਤਾਂ ਪੌਸ਼ਟਿਕ ਆਹਾਰ ਅਤੇ ਸਰੀਰਕ ਤੰਦਰੁਸਤੀ ਵੱਲ ਵਿਸ਼ੇਸ਼ ਤਵੱਜੋ ਦੇਣ, ਕਿਉਂਕਿ ਇਕ ਤੰਦਰੁਸਤ ਅÏਰਤ ਹੀ ਤੰਦਰੁਸਤ ਬੱਚੇ ਨੂੰ ਜਨਮ ਦੇ ਸਕਦੀ ਹੈ | ਉਨ੍ਹਾਂ ਕਿਹਾ ਕਿ ਹਰ ਗਰਭਵਤੀ ਔਰਤ ਨੂੰ ਆਪਣੇ ਸਾਰੇ ਨਿਰਧਾਰਿਤ ਐਂਟੀਨੇਟਲ ਚੈੱਕ ਅਪ ਕਰਵਾਉਣ ਦੇ ਨਾਲ-ਨਾਲ ਜਣੇਪੇ ਤੱਕ ਆਪਣੇ ਖ਼ੂਨ ਦੀ ਮਾਤਰਾ ਵੀ ਸਹੀ ਰੱਖਣੀ ਚਾਹੀਦੀ ਹੈ | ਇਸ ਮੌਕੇ 'ਤੇ ਔਰਤ ਰੋਗਾਂ ਦੇ ਮਾਹਿਰ ਡਾ. ਪੁਨੀਤ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਮਨਪ੍ਰੀਤ ਸਿੰਘ, ਐਲ.ਐਚ.ਵੀ. ਜਸਵਿੰਦਰ ਕੌਰ, ਕੌਂਸਲਰ ਬਲਜੀਤ ਸਿੰਘ ਆਦਿ ਤੋਂ ਇਲਾਵਾ ਗਰਭਵਤੀ ਔਰਤਾਂ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਆਪ' ਵੱਡੇ ਬਹੁਮਤ ਨਾਲ ਜਿੱਤ ਦਰਜ ਕਰਕੇ ਦੂਬਾਰਾ ਆਪਣੀ ਸਰਕਾਰ ਬਣਾਏਗੀ-ਵਿੱਕੀ ਚਾਹਲ ਅਗਲੀ ਖ਼ਬਰ ਪਰਮਵੀਰ ਸਿੰਘ ਟਿਵਾਣਾ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰੈੱਸ ਮੀਡੀਆ ਇੰਚਾਰਜ ਨਿਯੁਕਤ
Ad Position 24