24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਪੰਜਾਬ ਸਰਕਾਰ ਸਰਕਾਰੀ ਸਕੂਲਾਂ 'ਚ ਪੜ੍ਹ ਰਹੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ ਵਚਨਬੱਧ-ਵਿਧਾਇਕ ਰਾਏ

Ad Position 21
No active advertisement
ਅਜੀਤ ਡੈਸਕ 11-04-2026
ਫ਼ਤਹਿਗੜ੍ਹ ਸਾਹਿਬ, 10 ਅਪ੍ਰੈਲ (ਮਨਪ੍ਰੀਤ ਸਿੰਘ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਜੋ ਉਪਰਾਲੇ ਕੀਤੇ ਗਏ ਹਨ, ਉਨ੍ਹਾਂ ਬਾਰੇ ਪਹਿਲੀਆਂ ਸਰਕਾਰਾਂ ਨੇ ਕਦੇ ਸੋਚਿਆ ਵੀ ਨਹੀਂ ਸੀ | ਪੰਜਾਬ ਸਰਕਾਰ ਵਲੋਂ ਕੀਤੇ ਗਏ ਉਪਰਾਲਿਆਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਮੁਕਾਬਲੇ ਦੇ ਵੱਖ-ਵੱਖ ਕੋਰਸਾਂ ਵਿਚ ਅੱਵਲ ਅੰਕ ਪ੍ਰਾਪਤ ਕਰ ਰਹੇ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਲਖਵੀਰ ਸਿੰਘ ਰਾਏ ਨੇ ਸਰਕਾਰੀ ਹਾਈ ਸਕੂਲ ਹਰਬੰਸਪੁਰਾ ਵਿਖੇ 10.97 ਲੱਖ ਦੀ ਲਾਗਤ ਨਾਲ ਤਿਆਰ ਹੋਈ, ਇੰਟਾਗ੍ਰੇਟਿਡ ਸਾਇੰਸ ਲੈਬ ਅਤੇ 13.02 ਲੱਖ ਦੀ ਲਾਗਤ ਨਾਲ ਤਿਆਰ ਹੋਈ ਆਈ.ਟੀ. ਲੈਬ ਦਾ ਉਦਘਾਟਨ ਕਰਨ ਮੌਕੇ ਕੀਤਾ | ਵਿਧਾਇਕ ਰਾਏ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਬਣਾਈਆਂ ਜਾ ਰਹੀਆਂ ਆਧੁਨਿਕ ਲੈਬਾਰਟਰੀਜ਼ ਨਾਲ ਵਿਦਿਆਰਥੀਆਂ ਨੂੰ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਸਕਿੱਲਡ ਬੇਸ ਸਿਖਲਾਈ ਦਿੱਤੀ ਜਾਵੇਗੀ, ਜਿਸ ਨਾਲ ਵਿਦਿਆਰਥੀ ਆਉਣ ਵਾਲੇ ਸਮੇਂ ਅੰਦਰ ਸੂਚਨਾ ਤਕਨਾਲੋਜੀ ਦੇ ਖੇਤਰ ਵਿਚ ਉੱਚੀਆਂ ਮੱਲ੍ਹਾਂ ਮਾਰ ਸਕਣਗੇ | ਉਨ੍ਹਾਂ ਕਿਹਾ ਕਿ ਕੋਈ ਸਮਾਂ ਸੀ, ਜਦੋਂ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ 'ਚੋਂ ਕੱਢ ਕੇ ਪ੍ਰਾਈਵੇਟ ਸਕੂਲਾਂ ਵਿਚ ਦਾਖਲ ਕਰਵਾ ਰਹੇ ਸਨ, ਪ੍ਰੰਤੂ ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਚੁੱਕੇ ਗਏ ਕਦਮਾਂ ਸਦਕਾ ਲੋਕ ਹੁਣ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਦਾਖਲ ਕਰਵਾਉਣ ਨੂੰ ਤਰਜ਼ੀਹ ਦੇ ਰਹੇ ਹਨ | ਹਲਕਾ ਵਿਧਾਇਕ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਨੂੰ ਪ੍ਰਾਈਵੇਟ ਹੱਥਾਂ ਵਿਚ ਦੇ ਦਿੱਤਾ ਸੀ, ਜਿਸ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕ, ਮਾਪੇ ਤੇ ਵਿਦਿਆਰਥੀ ਇਕ ਤਰ੍ਹਾਂ ਨਾਲ ਮਾਯੂਸ ਹੋ ਗਏ ਸਨ | ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਪੰਜਾਬ ਦੀ ਸੱਤਾ ਸੰਭਾਲਦੇ ਹੀ ਕਿਹਾ ਸੀ ਕਿ ਸਰਕਾਰੀ ਸਕੂਲਾਂ ਨੂੰ ਦੇਸ਼ ਭਰ 'ਚੋਂ ਮੋਹਰੀ ਬਣਾਇਆ ਜਾਵੇਗਾ ਅਤੇ ਅੱਜ ਪੰਜਾਬ ਦੇ ਸਰਕਾਰੀ ਸਕੂਲ ਦੂਜੇ ਸੂਬਿਆਂ ਦੇ ਸਕੂਲਾਂ ਨਾਲੋਂ ਅੱਗੇ ਲੰਘ ਚੁੱਕੇ ਹਨ | ਉਨ੍ਹਾਂ ਅਧਿਆਪਕਾਂ ਨੂੰ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਵਿਚ ਕਿਸੇ ਕਿਸਮ ਦੀ ਘਾਟ ਨਾ ਛੱਡੀ ਜਾਵੇ ਅਤੇ ਪੰਜਾਬ ਸਰਕਾਰ ਵਲੋਂ ਸਕੂਲਾਂ ਲਈ ਉਹ ਹਰ ਤਰ੍ਹਾਂ ਦੀ ਮਦਦ ਕਰਵਾਉਣ ਲਈ ਵਚਨਬੱਧ ਹਨ | ਇਸ ਮੌਕੇ ਸਕੂਲ ਦੇ ਮੁੱਖ ਅਧਿਆਪਕ ਸੰਦੀਪ ਜੈਨ, ਮਨਦੀਪ ਸਿੰਘ ਪੋਲਾ, ਨੌਰੰਗ ਸਿੰਘ, ਮੋਹਿਤ ਸੂਦ, ਬਲਬੀਰ ਸੋਢੀ, ਸੰਗਠਨ ਇੰਚਾਰਜ ਐਡਵੋਕੇਟ ਗੁਰਮੀਤ ਬਾਜਵਾ, ਸ਼ਰਨਜੀਤ ਕੌਰ ਸਰਪੰਚ, ਸ਼ਿੰਦਰ ਕੌਰ, ਨਿਰਭੈ ਸਿੰਘ, ਪ੍ਰੇਮ ਸਿੰਘ, ਦੀਪਕ ਕੁਮਾਰ, ਹਰਜੀਤ ਕੌਰ (ਸਾਰੇ ਪੰਚ), ਸਤਵਿੰਦਰ ਸਿੰਘ, ਕਰਮ ਸਿੰਘ ਚੀਮਾ, ਊਧਮ ਸਿੰਘ ਚੀਮਾ, ਕੁਲਦੀਪ ਸਿੰਘ ਗਿੱਲ, ਰਾਜਮੀਤ ਸਿੰਘ, ਗੁਰਜੀਵਨ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗਾਲਿਬ) ਨੇ ਸਰਕਾਰ ਦੇ ਨਾਂਅ ਲੰਬਿਤ ਮੰਗਾਂ ਸੰਬੰਧੀ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਸ਼੍ਰੀਮਦ ਭਾਗਵਤ ਸਪਤਾਹ ਗਿਆਨ ਸੁਣਨ ਦਾ ਮੌਕਾ ਮਨੁੱਖ ਨੂੰ ਵੱਡੇ ਪੁੰਨ ਨਾਲ ਪ੍ਰਾਪਤ ਹੁੰਦਾ ਹੈ-ਸੰਜੀਵ ਗੁਰੂ
Ad Position 24