23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੋਇਆ-ਵਿਕਾਸ ਸ਼ਰਮਾ <br/>

Ad Position 21
No active advertisement
ਅਜੀਤ ਡੈਸਕ 11-04-2026
ਘਨੌਰ, 10 ਅਪ੍ਰੈਲ (ਸਰਦਾਰਾ ਸਿੰਘ ਲਾਛੜੂ)-ਹਲਕਾ ਘਨੌਰ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਹਲਕਾ ਘਨੌਰ ਦੇ ਪਿੰਡ ਢੀਂਡਸਾ ਤੋਂ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ 'ਆਪ' ਪਾਰਟੀ ਛੱਡ ਕੇ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ 'ਚ ਸ਼ਾਮਲ ਹੋਣ ਦਾ ਫੈਸਲਾ ਕੀਤਾ | ਇਸ ਮੌਕੇ ਵਿਕਾਸ ਸ਼ਰਮਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਭਾਜਪਾ ਇਕ ਅਜਿਹੀ ਪਾਰਟੀ ਹੈ ਜੋ Tਸਭ ਦਾ ਸਾਥ, ਸਭ ਦਾ ਵਿਕਾਸU ਦੇ ਸਿਧਾਂਤ 'ਤੇ ਕੰਮ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਭਲਾਈ ਯੋਜਨਾਵਾਂ ਦਾ ਲਾਭ ਸਿੱਧਾ ਆਮ ਜਨਤਾ ਤੱਕ ਪਹੁੰਚ ਰਿਹਾ ਹੈ, ਜਿਸ ਕਰਕੇ ਲੋਕ ਭਾਜਪਾ ਨਾਲ ਜੁੜ ਰਹੇ ਹਨ | ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਦੇ ਲੋਕ ਹੁਣ ਉਨ੍ਹਾਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ | ਸਰਕਾਰ ਵਲੋਂ ਕੀਤੇ ਗਏ ਵਾਅਦੇ ਜ਼ਮੀਨੀ ਪੱਧਰ 'ਤੇ ਪੂਰੇ ਨਹੀਂ ਹੋਏ, ਜਿਸ ਨਾਲ ਲੋਕਾਂ ਦਾ ਮੋਹ ਭੰਗ ਹੋ ਰਿਹਾ ਹੈ ਅਤੇ ਉਹ ਹੁਣ ਭਾਜਪਾ ਵੱਲ ਰੁਖ ਕਰ ਰਹੇ ਹਨ | ਇਸ ਦੌਰਾਨ ਭਾਜਪਾ ਵਿਚ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਕੰਮ ਕਰਨਗੇ ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਜੋਰਾ ਸਿੰਘ, ਜੋਗਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਗੱਗੀ ਢੀਂਡਸਾ, ਵਿਕਰਮ ਸਿੰਘ, ਰੋਹਿਤ, ਬੰਟੀ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਮਨ ਸਿੰਘ, ਅੰਗਰੇਜ਼ ਸਿੰਘ, ਦਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਦਾ ਵਿਕਾਸ ਸ਼ਰਮਾ ਵਲੋਂ ਪਾਰਟੀ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ ਗਿਆ | ਇਸ ਮੌਕੇ ਗੰਡਾ ਖੇੜੀ ਸਰਕਲ ਦੇ ਪ੍ਰਧਾਨ ਸਤਨਾਮ ਸਿੰਘ, ਮੰਡਲ ਮਹਾਂਮੰਤਰੀ ਗਾਮਦੂਰ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਹਰਜਿੰਦਰ ਸਿੰਘ, ਗੋਲਡੀ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ, ਗੌਰਵ ਗੌਤਮ ਜ਼ਿਲ੍ਹਾ ਮਹਾਂਮੰਤਰੀ, ਕਮਲਜੀਤ ਸਿੰਘ, ਰਜਨੀਸ਼ ਕੁਮਾਰ, ਵਿਕਾਸ ਕਪਿਲ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਕਰਵਾਈ ਸ੍ਰੀ ਭਾਗਵਤ ਕਥਾ 'ਚ ਮੋਹਿਤ ਮੋਹਿੰਦਰਾ ਨੇ ਕੀਤੀ ਸ਼ਿਰਕਤ <br/> ਅਗਲੀ ਖ਼ਬਰ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਪ੍ਰੀਖਿਆਵਾਂ ਲਈ ਹੀ ਨਹੀਂ, ਸਗੋਂ ਜੀਵਨ ਦੀਆਂ ਚੁਨੌਤੀਆਂ ਦਾ ਸਾਹਮਣਾ ਕਰਨ ਲਈ ਵੀ ਤਿ...
Ad Position 24