22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਬਿਆਨ ਨੂੰ ਲੈ ਕੇ ਪਾਰਟੀ ਵਿਚ ਮਚਿਆ ਬਵਾਲ

Ad Position 21
No active advertisement
ਅਜੀਤ ਡੈਸਕ 12-04-2026
ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ (ਬਲਜਿੰਦਰ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਰਿੰਦਰ ਸਿੰਘ ਰਾਮਗੜ੍ਹ ਵਲੋਂ ਪਿਛਲੇ ਦਿਨੀਂ ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਦੇ ਹੱਕ ਵਿਚ ਦਿੱਤੇ ਬਿਆਨ ਨੂੰ ਲੈ ਕੇ ਕਾਂਗਰਸ ਪਾਰਟੀ ਵਿਚ ਬਵਾਲ ਮੱਚ ਗਿਆ ਹੈ | ਜਿਸ ਸਬੰਧੀ ਅੱਜ ਟਕਸਾਲੀ ਕਾਂਗਰਸੀ ਆਗੂਆਂ ਵਲੋਂ ਜਿੱਥੇ ਉਕਤ ਬਿਆਨ ਦਾ ਡਟ ਕੇ ਵਿਰੋਧ ਕੀਤਾ ਗਿਆ, ਉੱਥੇ ਹੀ ਜ਼ਿਲ੍ਹਾ ਪ੍ਰਧਾਨ ਦੇ ਬਿਆਨ ਨੂੰ ਹਾਸੋਹੀਣਾ ਕਰਾਰ ਦਿੰਦੇ ਹੋਏ ਇਸ ਸਬੰਧੀ ਪਾਰਟੀ ਹਾਈਕਮਾਨ ਨੂੰ ਸ਼ਿਕਾਇਤ ਕਰਨ ਦਾ ਦਾਅਵਾ ਵੀ ਕੀਤਾ ਗਿਆ | ਸਰਹਿੰਦ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਟਕਸਾਲੀ ਕਾਂਗਰਸੀ ਆਗੂ ਅੰਮਿ੍ਤਪਾਲ ਸਿੰਘ ਟਿਵਾਣਾ, ਬਲਵਿੰਦਰ ਸਿੰਘ ਮਾਵੀ ਅਤੇ ਡਾ. ਮੋਹਨ ਲਾਲ ਵਰਮਾ ਸਲੇਮਪੁਰ ਨੇ ਕਿਹਾ ਕਿ ਉਹ ਪਿਛਲੇ ਸਮੇਂ ਦੌਰਾਨ ਕਾਂਗਰਸ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੂੰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਆਮ ਆਦਮੀ ਪਾਰਟੀ ਦੀ 'ਬੀ' ਟੀਮ ਕਹਿ ਕੇ ਜ਼ਲੀਲ ਕੀਤਾ ਜਾ ਰਿਹਾ ਹੈ, ਜੋ ਬਰਦਾਸ਼ਤ ਯੋਗ ਨਹੀਂ | ਉਨ੍ਹਾਂ ਜ਼ਿਲ੍ਹਾ ਪ੍ਰਧਾਨ ਨੂੰ ਸਵਾਲ ਕੀਤਾ ਕਿ ਉਨ੍ਹਾਂ ਨੂੰ ਕਿਸੇ ਉਮੀਦਵਾਰ ਨੂੰ ਪਾਰਟੀ ਟਿਕਟ ਦੇਣ ਦਾ ਐਲਾਨ ਕਰਨ ਦਾ ਅਧਿਕਾਰ ਕਿਸ ਨੇ ਦਿੱਤਾ ਹੈ? ਜਿਸ ਬਾਰੇ ਪਾਰਟੀ ਹਾਈਕਮਾਨ ਵਲੋਂ ਫ਼ੈਸਲਾ ਲਿਆ ਜਾਂਦਾ ਰਿਹਾ ਹੈ | ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕਿ ਜ਼ਿਲ੍ਹਾ ਪ੍ਰਧਾਨ ਵਲੋਂ ਐਨ.ਐਸ.ਯੂ.ਆਈ ਦੇ ਸੂਬਾ ਪ੍ਰਧਾਨ ਈਸ਼ਰਪ੍ਰੀਤ ਸਿੰਘ ਸਿੱਧੂ ਅਤੇ ਹੋਰ ਨਾਰਾਜ਼ ਆਗੂਆਂ ਨੂੰ ਆਮ ਆਦਮੀ ਪਾਰਟੀ ਦੀ ਬੀ-ਟੀਮ ਕਹਿਣਾ ਅਤਿ ਨਿੰਦਣਯੋਗ ਹੈ ਜਦੋਂਕਿ ਈਸ਼ਰਪ੍ਰੀਤ ਸਿੰਘ ਸਿੱਧੂ ਤੇ ਹੋਰ ਟਕਸਾਲੀ ਕਾਂਗਰਸੀ ਆਗੂ ਪਾਰਟੀ ਤੋਂ ਨਾਰਾਜ਼ ਚੱਲ ਰਹੇ ਵਰਕਰਾਂ ਤੇ ਆਗੂਆਂ ਨੂੰ ਪਾਰਟੀ ਵਿਚ ਲਿਆਉਣ ਲਈ ਮਿਹਨਤ ਕਰ ਰਹੇ ਹਨ | ਆਗੂਆਂ ਨੇ ਕਿਹਾ ਕਿ ਪਾਰਟੀ ਟਿਕਟ ਮੰਗਣਾ ਹਰੇਕ ਵਰਕਰ ਤੇ ਆਗੂ ਦਾ ਹੱਕ ਹੈ ਅਤੇ ਜਿਸ ਨੂੰ ਵੀ ਪਾਰਟੀ ਹਾਈ ਕਮਾਨ ਟਿਕਟ ਦੇ ਕੇ ਉਮੀਦਵਾਰ ਵਜੋਂ ਚੋਣ ਮੈਦਾਨ ਵਿਚ ਉਤਾਰੇਗੀ, ਉਸ ਨੂੰ ਵੱਡੇ ਬਹੁਮਤ ਨਾਲ ਜਿੱਤ ਦਿਵਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਨੂੰ ਅਜਿਹੀ ਬਿਆਨਬਾਜ਼ੀ ਸ਼ੋਭਾ ਨਹੀਂ ਦਿੰਦੀ, ਜਿਸ ਨਾਲ ਪਾਰਟੀ ਵਰਕਰਾਂ ਅਤੇ ਆਗੂਆਂ ਦੇ ਸਾਫ਼ ਸੁਥਰੇ ਅਕਸ ਨੂੰ ਠੇਸ ਪਹੁੰਚਾਉਂਦੀ ਹੋਵੇ |
Ad Position 22
No active advertisement
ਪਿਛਲੀ ਖ਼ਬਰ ਸਨਾਤਨ ਧਰਮ ਸਭਾ ਵਲੋਂ ਗਊਸ਼ਾਲਾ ਅਤੇ ਸ਼ੀਤਲਾ ਮਾਤਾ ਮੰਦਿਰ ਨੂੰ ਦਿੱਤੀ ਵਿੱਤੀ ਸਹਾਇਤਾ ਅਗਲੀ ਖ਼ਬਰ 587 ਅੰਕ ਪ੍ਰਾਪਤ ਕਰਕੇ ਅੰਸ਼ੂ ਕੁਮਾਰੀ ਨੇ ਅੱਠਵੀਂ ਜਮਾਤ ਦੀ ਮੈਰਿਟ ਵਿਚ ਬਣਾਇਆ ਸਥਾਨ
Ad Position 24