ਸੰਘੋਲ, 11 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਦਿਵਨੂਰ ਕੌਰ ਪੁੱਤਰੀ ਦਵਿੰਦਰ ਸਿੰਘ ਨੇ 600 ਅੰਕਾਂ 'ਚੋਂ 588 ਅੰਕ (98 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ ਭਰ 'ਚੋਂ 12ਵਾਂ ਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚੋਂ ਚੌਥਾ ਸਥਾਨ ਪ੍ਰਾਪਤ ਕੀਤਾ ਤੇ ਜਪੁਜੀ ਕੌਰ ਪੁੱਤਰੀ ਗੁਰਦੀਪ ਸਿੰਘ ਨੇ 585 ਅੰਕ (97.5 ਫ਼ੀਸਦੀ) ਪ੍ਰਾਪਤ ਕਰਕੇ ਪੰਜਾਬ ਭਰ 'ਚੋਂ 15ਵਾਂ ਤੇ ਜ਼ਿਲ੍ਹੇ 'ਚੋਂ 7ਵਾਂ ਸਥਾਨ ਹਾਸਲ ਕੀਤਾ ਹੈ | ਇਸ ਸਬੰਧੀ ਸਕੂਲ ਦੀ ਪਿ੍ੰਸੀਪਲ ਜਸਵੰਤ ਕੌਰ ਨੇ ਇਸ ਪ੍ਰਾਪਤੀ ਦਾ ਸਿਹਰਾ ਵਿਦਿਆਰਥਣਾਂ ਦੀ ਮਿਹਨਤ ਤੇ ਅਧਿਆਪਕਾਂ ਦੀ ਯੋਗ ਅਗਵਾਈ ਨੂੰ ਦਿੱਤਾ ਹੈ |