ਅਮਲੋਹ, 11 ਅਪ੍ਰੈਲ (ਕੇਵਲ ਸਿੰਘ)-ਸ੍ਰੀ ਸ਼ੀਤਲਾ ਮਾਤਾ ਮੰਦਿਰ ਅਮਲੋਹ ਵਿਖੇ ਚੱਲ ਰਹੀ ਸ਼੍ਰੀਮਦ ਭਾਗਵਤ ਕਥਾ ਮਹਾਪੁਰਾਣ ਦੌਰਾਨ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਗੰਗਾ ਪੁਰੀ ਨੇ ਆਪਣੇ ਪਰਿਵਾਰ ਸਮੇਤ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਉਨ੍ਹਾਂ ਵਲੋਂ ਸੰਗਤਾਂ ਲਈ ਲੰਗਰ ਦੀ ਸੇਵਾ ਵੀ ਕੀਤੀ ਗਈ | ਸਮਾਗਮ ਦੌਰਾਨ ਮਹੰਤ ਪਿ੍ਅੰਕਾ ਬਾਬਾ ਪਠਾਨਕੋਟ ਵਾਲਿਆਂ ਅਤੇ ਮੰਦਿਰ ਪ੍ਰਬੰਧਕ ਕਮੇਟੀ ਵਲੋਂ ਗੰਗਾ ਪੁਰੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੰਗਾ ਪੁਰੀ ਨੇ ਕਿਹਾ ਕਿ ਸ੍ਰੀ ਸ਼ੀਤਲਾ ਮਾਤਾ ਵੈੱਲਫੇਅਰ ਟਰੱਸਟ ਅਤੇ ਮੰਦਿਰ ਕਮੇਟੀ ਵਲੋਂ ਸੰਗਤਾਂ ਨੂੰ ਆਪਣੇ ਧਰਮ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲੇ ਕਾਬਿਲ-ਏ-ਤਾਰੀਫ਼ ਹਨ | ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਧਰਮਾਂ ਦਾ ਬਰਾਬਰ ਸਤਿਕਾਰ ਕਰਦੇ ਹੋਏ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਬਣਾਉਣ ਲਈ ਮਿਲਜੁਲ ਕੇ ਕੰਮ ਕਰਨਾ ਚਾਹੀਦਾ ਹੈ | ਇਸ ਮੌਕੇ ਗੰਗਾ ਪੁਰੀ, ਮਨੀਸ਼ਾ ਪੁਰੀ, ਵੀਨਾ ਰਾਣੀ ਅਤੇ ਰਾਧਿਆ ਪੁਰੀ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਮੌਜੂਦ ਸਨ |