22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-04-2026

ਐਸ.ਟੀ.ਐਸ. ਪਬਲਿਕ ਸਕੂਲ ਨੰਦਪੁਰ ਕਲੌੜ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Ad Position 21
No active advertisement
ਅਜੀਤ ਡੈਸਕ 12-04-2026
ਬਸੀ ਪਠਾਣਾਂ, 11 ਅਪ੍ਰੈਲ (ਪੱਤਰ ਪ੍ਰੇਰਕ)-ਐਸ.ਟੀ.ਐਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੰਦਪੁਰ ਕਲੌੜ ਦੀ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਪਿ੍ੰਸੀਪਲ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਸੈਸ਼ਨ 2025-26 ਦੇ ਐਲਾਨੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿਚ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਾਪਤੀਆਂ ਕਰਦੇ ਹੋਏ ਸਕੂਲ ਦਾ ਨਾਮ ਰੌਸ਼ਨ ਕੀਤਾ | ਸਕੂਲ ਦੇ ਡਾਇਰੈਕਟਰ ਮਹਿੰਦਰ ਸਿੰਘ ਸੋਮਲ ਨੇ ਦੱਸਿਆ ਕਿ ਬੋਰਡ ਵਲੋਂ ਅੱਠਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਅੱਠਵੀਂ ਕਲਾਸ ਦੇ ਵਿਦਿਆਰਥੀ ਜਸਮਨ ਕੌਰ ਸਪੁੱਤਰੀ ਗੁਰਪ੍ਰੀਤ ਸਿੰਘ ਨੇ 551/600 ਅਤੇ ਹਸ਼ਮਨਜੋਤ ਕੌਰ ਸਪੁੱਤਰੀ ਜਗਜੀਤ ਸਿੰਘ ਨੇ 551/600 ਪਹਿਲਾ, ਖੁਸ਼ਪ੍ਰੀਤ ਕੌਰ ਸਪੁੱਤਰੀ ਹਰਦੀਪ ਸਿੰਘ 541/600 ਅਤੇ ਗੁਰਸਿਮਰਨ ਕੌਰ ਸਪੁੱਤਰੀ ਗੁਰਦੀਪ ਸਿੰਘ ਨੇ 524/600 ਅੰਕ ਪ੍ਰਾਪਤ ਕਰਕ ਤੀਜਾ ਸਥਾਨ ਪ੍ਰਾਪਤ ਕੀਤਾ | ਸਾਰੇ ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਬਲਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਵਿਦਿਆਰਥੀਆਂ ਨੇ ਇਸ ਸਾਲ ਵੀ ਵਧੀਆ ਕਾਰਗੁਜ਼ਾਰੀ ਦਿਖਾਉਂਦੇ ਹੋਏ ਸਕੂਲ ਦਾ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਦੀ ਕਮੇਟੀ ਦੇ ਪ੍ਰਧਾਨ ਗੁਰਨਾਮ ਸਿੰਘ, ਐਡਮਿਨ ਹਰਮਨਦੀਪ ਸਿੰਘ ਸੋਮਲ, ਕਲਾਸ ਇੰਚਾਰਜ ਰਾਜਦੀਪ ਸਿੰਘ ਅਤੇ ਹਰਮੀਤ ਕੌਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗੈਸ ਰੀਫਿਲਿੰਗ ਦੌਰਾਨ ਲਾਪਰਵਾਹੀ ਕਾਰਨ ਵੱਡਾ ਹਾਦਸਾ, 6 ਵਿਅਕਤੀ ਬੁਰੀ ਤਰ੍ਹਾਂ ਝੁਲਸੇ ਅਗਲੀ ਖ਼ਬਰ ਮਾਤਾ ਗੁਜਰੀ ਕਾਲਜ ਦੇ ਮੈਨੇਜਮੈਂਟ ਸਟੱਡੀਜ਼ ਵਿਭਾਗ ਨੇ ਮਨਾਇਆ ਵਿਸ਼ਵ ਰਚਨਾਤਮਿਕਤਾ ਅਤੇ ਨਵੀਨਤਾ ਦਿਵਸ
Ad Position 24