17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-04-2026

ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ 'ਚ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਦੌਰਾਨ ਮਾਪਿਆਂ ਨੂੰ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 13-04-2026
ਫ਼ਤਹਿਗੜ੍ਹ ਸਾਹਿਬ, 12 ਅਪ੍ਰੈਲ (ਬਲਜਿੰਦਰ ਸਿੰਘ)-ਡਿਵਾਈਨ ਲਾਈਟ ਇੰਟਰਨੈਸ਼ਨਲ ਸਕੂਲ ਵਿਚ ਨਿਊਬੀਜ਼ ਅਤੇ ਐੱਮ-1 ਕਲਾਸਾਂ ਲਈ ਇਕ ਸੁਚੱਜੇ ਅਤੇ ਜਾਣਕਾਰੀ ਭਰਪੂਰ ਪੇਰੈਂਟਸ ਓਰੀਐਂਟੇਸ਼ਨ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੀ ਸਕੱਤਰ-ਕਮ-ਖ਼ਜ਼ਾਨਚੀ ਪਿ੍ਆ ਅਰੋੜਾ ਅਤੇ ਵਾਈਸ ਪਿ੍ੰਸੀਪਲ ਨੀਰੂ ਧੀਰ ਵਲੋਂ ਸ਼ਮਾਂ ਰੌਸ਼ਨ ਕਰਕੇ ਕੀਤੀ ਗਈ | ਇਸ ਮੌਕੇ ਸਕੂਲ ਦੀ ਕੋਆਰਡੀਨੇਟਰ ਨੀਤੂ ਭਾਰਦਵਾਜ ਨੇ ਮਾਪਿਆਂ ਅਤੇ ਮਹਿਮਾਨਾਂ ਦਾ ਸੁਆਗਤ ਕਰਦਿਆਂ ਕਿਹਾ ਕਿ ਬੱਚਿਆਂ ਦੀ ਸਿੱਖਿਆ ਵਿਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ ਅਤੇ ਸਕੂਲ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣਾ ਲਾਜ਼ਮੀ ਹੈ | ਸਕੂਲ ਦੇ ਪ੍ਰਧਾਨ ਇੰਦਰਪ੍ਰੀਤ ਸਿੰਘ ਨੇ ਕਿਹਾ ਕਿ ਹਰ ਬੱਚਾ ਵਿਲੱਖਣ ਹੁੰਦਾ ਹੈ ਅਤੇ ਉਸ ਦੀ ਲੁਕੀ ਹੋਈ ਯੋਗਤਾ ਨੂੰ ਨਿਖਾਰਨਾ ਸਾਡਾ ਮੂਲ ਉਦੇਸ਼ ਹੈ | ਸਿੱਖਿਆ ਸਿਰਫ਼ ਕਿਤਾਬਾਂ ਤੱਕ ਸੀਮਿਤ ਨਹੀਂ, ਸਗੋਂ ਬੱਚਿਆਂ ਦੇ ਚਰਿੱਤਰ, ਆਤਮ-ਵਿਸ਼ਵਾਸ ਅਤੇ ਨੈਤਿਕ ਮੁੱਲਾਂ ਦੇ ਵਿਕਾਸ ਨਾਲ ਵੀ ਜੁੜੀ ਹੋਈ ਹੈ ਜਿਸ ਵਿਚ ਮਾਪੇ ਅਤੇ ਅਧਿਆਪਕ ਇਕੱਠੇ ਹੋ ਕੇ ਹੀ ਬੱਚਿਆਂ ਦਾ ਭਵਿੱਖ ਮਜ਼ਬੂਤ ਬਣਾ ਸਕਦੇ ਹਨ | ਸਕੂਲ ਦਾ ਉਦੇਸ਼ ਹਰ ਬੱਚੇ ਨੂੰ ਸੁਰੱਖਿਅਤ, ਪ੍ਰੇਰਣਾਦਾਇਕ ਅਤੇ ਆਧੁਨਿਕ ਸਿੱਖਿਆ ਪ੍ਰਦਾਨ ਕਰਨਾ ਹੈ, ਜਿਸ ਲਈ ਅਕਾਦਮਿਕ ਅਤੇ ਕੋ-ਕਰਿਕੂਲਰ ਗਤੀਵਿਧੀਆਂ 'ਤੇ ਸਮਾਨ ਧਿਆਨ ਦਿੱਤਾ ਜਾਂਦਾ ਹੈ | ਵਾਈਸ ਪਿ੍ੰਸੀਪਲ ਨੀਰੂ ਧੀਰ ਨੇ ਸਕੂਲ ਦੇ ਮਿਸ਼ਨ ਅਤੇ ਵਿਜ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਬੱਚਿਆਂ ਦੇ ਸਰਵਪੱਖੀ ਵਿਕਾਸ ਕਰਨਾ ਹੀ ਸਾਡਾ ਮਕਸਦ ਹੈ | ਇਸ ਤੋਂ ਇਲਾਵਾ ਸਕੂਲ ਦੇ ਪਿ੍ੰਸੀਪਲ ਡਾ. ਬਬੀਤਾ ਚੋਪੜਾ ਨੇ ਮਾਪਿਆਂ ਨੂੰ ਬੱਚਿਆਂ ਦੀ ਪ੍ਰਭਾਵਸ਼ਾਲੀ ਪਰਵਰਿਸ਼ ਅਤੇ ਆਧੁਨਿਕ ਅਧਿਆਪਨ ਵਿਧੀ ਬਾਰੇ ਜਾਗਰੂਕ ਕੀਤਾ | ਇਸ ਮੌਕੇ ਕੋਆਰਡੀਨੇਟਰ ਜਸਵਿੰਦਰ ਕੌਰ, ਅਧਿਆਪਕਾਂ ਸੁਰਭੀ ਸੂਦ ਅਤੇ ਨੇਹਾ ਸਹਿਦੇਵ ਵਲੋਂ ਅਕਾਦਮਿਕ ਅਤੇ ਅਧਿਆਪਨ ਢੰਗ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਪ੍ਰੋਗਰਾਮ ਦੌਰਾਨ ਮਾਪਿਆਂ ਅਤੇ ਬੱਚਿਆਂ ਲਈ ਟੈਟੂ ਮੇਕਿੰਗ ਅਤੇ ਸੈਂਡ ਆਰਟ ਵਰਗੀਆਂ ਰਚਨਾਤਮਿਕ ਗਤੀਵਿਧੀਆਂ ਵੀ ਕਰਵਾਈਆਂ ਗਈਆਂ, ਜਿਸ ਦਾ ਸਭ ਨੇ ਭਰਪੂਰ ਅਨੰਦ ਮਾਣਿਆ | ਅੰਤ ਵਿਚ ਪਿ੍ਆ ਅਰੋੜਾ ਨੇ ਮਾਪਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਕੂਲ ਮੈਨੇਜਮੈਂਟ ਵੱਲੋਂ ਸਮੇਂ-ਸਮੇਂ 'ਤੇ ਜਮਾਤਾਂ ਵਿਚ ਜਾ ਕੇ ਬੱਚਿਆਂ ਦੀ ਅਕਾਦਮਿਕ ਪ੍ਰਗਤੀ ਅਤੇ ਗਤੀਵਿਧੀਆਂ ਦਾ ਜਾਇਜ਼ਾ ਲਿਆ ਜਾਂਦਾ ਹੈ | ਉਨ੍ਹਾਂ ਨੇ ਦੱਸਿਆ ਕਿ ਮੈਨੇਜਮੈਂਟ ਖ਼ੁਦ ਵੀ ਬੱਚਿਆਂ ਨਾਲ ਜੁੜ ਕੇ ਵੱਖ-ਵੱਖ ਗਤੀਵਿਧੀਆਂ ਵਿਚ ਭਾਗ ਲੈਂਦੀ ਹੈ ਤਾਂ ਜੋ ਉਨ੍ਹਾਂ ਦੇ ਹੁਨਰਾਂ ਨੂੰ ਨਿਖਾਰਿਆ ਜਾ ਸਕੇ | ਉਨ੍ਹਾਂ ਕਿਹਾ ਕਿ ਮਾਪਿਆਂ ਦੇ ਸਹਿਯੋਗ ਅਤੇ ਸਕੂਲ ਦੇ ਸਾਂਝੇ ਯਤਨਾਂ ਨਾਲ ਹੀ ਬੱਚਿਆਂ ਦਾ ਭਵਿੱਖ ਹੋਰ ਰੌਸ਼ਨ ਬਣਾਇਆ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਨੇ ਰੈਲੀ ਦਾ ਰੂਪ ਧਾਰਿਆ ਅਗਲੀ ਖ਼ਬਰ ਰਾਇ-ਅਜ਼ੀਜ਼-ਉੱਲਾ ਖ਼ਾਨ ਤੇ ਉਨ੍ਹਾਂ ਦੇ ਸਪੁੱਤਰ ਰਾਇ ਮੁਹੰਮਦ ਅਲੀ ਖ਼ਾਨ ਵਲੋਂ ਕੈਨੇਡਾ ਤੋਂ ਰਾਏਕੋਟ ਵਾਸੀਆਂ ਨੂੰ ਵਿਸ...
Ad Position 24