ਭਾਦਸੋਂ, 12 ਅਪ੍ਰੈਲ (ਗੁਰਬਖ਼ਸ਼ ਸਿੰਘ ਵੜੈਚ)-ਅਨਾਜ ਮੰਡੀ ਭਾਦਸੋਂ ਵਿਖੇ ਹਲਕਾ ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਣਕ ਦੀ ਫ਼ਸਲ ਦੀ ਖ਼ਰੀਦ ਅਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਪੂਰੀ ਤਰਾਂ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਫ਼ਸਲ ਦੇ ਖ਼ਰੀਦ, ਸਾਂਭ ਸੰਭਾਲ, ਢੋਆ-ਢੁਆਈ ਲਈ ਸਾਰੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਿਸਾਨਾਂ ਨੂੰ ਮੰਡੀਆਂ ਵਿਚ ਰੁਲਣ ਨਹੀ ਦਿੱਤਾ ਜਾਵੇਗਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿਚ ਸੁੱਕੀ ਫ਼ਸਲ ਹੀ ਲੈ ਕੇ ਆਉਣ | ਇਸ ਮੌਕੇ ਗੁਰਦੀਪ ਸਿੰਘ ਦੀਪਾ ਚੇਅਰਮੈਨ ਮਾਰਕੀਟ ਕਮੇਟੀ, ਸੈਕੀ ਸਿੰਗਲਾ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ ਭਾਦਸੋਂ, ਅਸੀਸ ਸਿੰਗਲਾ, ਅਵਤਾਰ ਸਿੰਘ ਕੁਲਾਰ, ਸੋਨੂੰ ਸੂਦ, ਲਖਵਿੰਦਰ ਸਿੰਘ, ਪਰਮਿੰਦਰ ਸਿੰਘ, ਯੁਵਰਾਜ ਸਿੰਘ, ਪਵਨ ਸੂਦ, ਜੀਵਨ ਖੁੱਲਰ, ਗੁਰਪ੍ਰੀਤ ਸਿੰਘ, ਮੇਜਰ ਸਿੰਘ ਆਦਿ ਹਾਜ਼ਰ ਸਨ |