ਅਮਲੋਹ, 12 ਅਪ੍ਰੈਲ (ਕੇਵਲ ਸਿੰਘ)-ਗੁਰਦੁਆਰਾ ਸਾਹਿਬ ਭਗਤ ਧੰਨਾ ਜੀ ਸੌਂਟੀ ਵਲੋਂ ਖ਼ਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਦਸਤਾਰ ਬੰਦੀ ਮੁਕਾਬਲੇ ਕਰਵਾਏ ਗਏ | ਇਸ ਮੁਕਾਬਲੇ ਵਿਚ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ ਅਤੇ ਵੱਖ-ਵੱਖ ਅੰਦਾਜ਼ਾ ਵਿਚ ਸੁੰਦਰ ਦਸਤਾਰਾਂ ਬੰਨ੍ਹ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਸਮਾਗਮ ਦੌਰਾਨ ਹਾਜ਼ਰ ਸੰਗਤ ਨੇ ਵੀ ਬੱਚਿਆਂ ਦੀ ਹੌਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਦੀ ਪ੍ਰਤਿਭਾ ਦੀ ਸ਼ਲਾਘਾ ਕੀਤੀ | ਇਸ ਮੌਕੇ ਜੇਤੂ ਰਹਿਣ ਵਾਲੇ ਬੱਚਿਆਂ ਅਤੇ ਨੌਜਵਾਨਾਂ ਨੂੰ ਫੋਰਮੈਨ ਬਲਵੀਰ ਸਿੰਘ ਅਤੇ ਬਾਬਾ ਅਜੀਤ ਸਿੰਘ ਵਲੋਂ ਸਨਮਾਨਿਤ ਕੀਤਾ ਗਿਆ | ਉਨ੍ਹਾਂ ਵਲੋਂ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਕਿਹਾ ਗਿਆ ਕਿ ਅਜਿਹੇ ਮੁਕਾਬਲੇ ਕਰਵਾਉਣ ਨਾਲ ਨੌਜਵਾਨਾਂ ਵਿਚ ਸਿੱਖੀ ਪ੍ਰਤੀ ਰੁਝਾਨ ਵਧਿਆ ਹੈ ਅਤੇ ਉਹ ਆਪਣੀ ਸੱਭਿਆਚਾਰਕ ਪਹਿਚਾਣ ਨਾਲ ਜੁੜਦੇ ਹਨ | ਇਸ ਮੌਕੇ ਬਲਵੀਰ ਸਿੰਘ ਫੋਰਮੈਨ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਲਈ ਸਾਨੂੰ ਸਾਰਿਆਂ ਨੂੰ ਇਕੱਠੇ ਹੋ ਕੇ ਉਪਰਾਲੇ ਕਰਨ ਦੀ ਲੋੜ ਹੈ ਤਾਂ ਕਿ ਨੌਜਵਾਨਾਂ ਵਿਚ ਪਗੜੀ ਬੰਨ੍ਹਣ ਦਾ ਰੁਝਾਨ ਹੋਰ ਵਧ ਸਕੇ ਅਤੇ ਉਹ ਆਪਣੇ ਵਿਰਸੇ ਨਾਲ ਜੁੜੇ ਰਹਿਣ | ਇਸ ਮੌਕੇ ਜੱਜ ਦੀ ਭੂਮਿਕਾ ਸਤਵਿੰਦਰ ਸਿੰਘ, ਮਨਵੀਰ ਸਿੰਘ ਵਲੋਂ ਨਿਭਾਈ ਗਈ | ਇਸ ਮੌਕੇ ਪ੍ਰਧਾਨ ਬਲਦੇਵ ਸਿੰਘ, ਮੀਤ ਪ੍ਰਧਾਨ ਅਮਰਜੀਤ ਸਿੰਘ, ਖ਼ਜ਼ਾਨਚੀ ਹਰਦੀਪ ਸਿੰਘ, ਸੋਹਣ ਸਿੰਘ, ਸਮਾਜ ਸੇਵਕ ਰਾਜਵੀਰ ਸਿੰਘ ਸੌਂਟੀ, ਅਮਰਜੋਤ ਸਿੰਘ, ਨੰਬਰਦਾਰ ਪ੍ਰੀਤਮ ਸਿੰਘ, ਨੰਬਰਦਾਰ ਗੁਰਮੀਤ ਸਿੰਘ, ਬਲਵਿੰਦਰ ਸਿੰਘ, ਅਮਰਜੀਤ ਸਿੰਘ, ਜਗਮਿੱਤਰ ਸਿੰਘ, ਜਸ਼ਨਦੀਪ ਸਿੰਘ, ਅਮਨਦੀਪ ਸਿੰਘ, ਹਰਵਿੰਦਰਪਾਲ ਸਿੰਘ, ਨਵਜੋਤ ਸਿੰਘ ਅਤੇ ਜੋਬਨਪ੍ਰੀਤ ਸਿੰਘ ਆਦਿ ਮੌਜੂਦ ਸਨ |