ਖਮਾਣੋਂ, 13 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਪਿੰਡ ਜੱਲੋਵਾਲ ਵਿਖੇ ਸ੍ਰੀ ਗੁਰੂ ਰਵਿਦਾਸ ਵੈੱਲਫੇਅਰ ਕਲੱਬ ਵਲੋਂ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਾ 136ਵਾਂ ਜਨਮ ਦਿਹਾੜਾ ਸਰਕਾਰੀ ਮਿਡਲ ਸਕੂਲ ਵਿਖੇ ਮਨਾਇਆ ਗਿਆ | ਇਸ ਮੌਕੇ ਮਨੁੱਖੀ ਅਧਿਕਾਰ ਮੰਚ ਦੇ ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ ਨੇ ਡਾ. ਅੰਬੇਦਕਰ ਦੇ ਜੀਵਨ ਬਾਰੇ ਚਾਨਣਾ ਪਾਇਆ | ਇਸ ਮੌਕੇ ਪਿੰਡ ਦੇ ਮਿਡਲ ਅਤੇ ਐਲੀਮੈਂਟਰੀ ਸਕੂਲ ਦੇ ਵਿਦਿਆਰਥੀਆਂ ਨੂੰ ਹਰ ਸਾਲ ਦੀ ਤਰ੍ਹਾਂ ਨਸੀਬ ਸਿੰਘ ਸਾਬਕਾ ਖ਼ਜ਼ਾਨਾ ਅਫ਼ਸਰ ਦੇ ਪਰਿਵਾਰ ਵਲੋਂ ਸਟੇਸ਼ਨਰੀ ਵੀ ਵੰਡੀ ਗਈ | ਇਸ ਮੌਕੇ ਸਕੂਲ ਵਲੋਂ ਨਸੀਬ ਸਿੰਘ ਦੇ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਦੌਰਾਨ ਸਕੂਲ ਅਧਿਆਪਕਾ ਕਰਮਪ੍ਰੀਤ ਕੌਰ, ਸਰਬਜੀਤ ਕੌਰ, ਅਨੰਤ ਕੁਮਾਰੀ, ਰੀਤ ਕਮਲ, ਦਲਵੀਰ ਕੌਰ, ਨਸੀਬ ਸਿੰਘ ਸਾਬਕਾ ਖ਼ਜ਼ਾਨਾ ਅਫ਼ਸਰ, ਹਰਭਜਨ ਸਿੰਘ ਜੱਲੋਵਾਲ ਲੋਕ ਗਾਇਕ, ਜਰਨੈਲ ਸਿੰਘ, ਰਵਿੰਦਰ ਸਿੰਘ, ਜਸ਼ਨਦੀਪ ਸਿੰਘ, ਕਮਲਜੀਤ ਕੌਰ ਐਚ.ਟੀ., ਗੁਰਲੀਨ ਕੌਰ, ਰਾਜ ਕੌਰ ਅਤੇ ਹੋਰ ਪਤਵੰਤੇ ਹਾਜ਼ਰ ਸਨ |