31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਦਿੱਲੀ ਤੋਂ ਚੱਲਣ ਵਾਲੀ 'ਆਪ' ਸਰਕਾਰ ਨੂੰ ਪੰਜਾਬੀ 2027 'ਚ ਚੱਲਦਾ ਕਰਨਗੇ-ਭੁੱਟਾ

Ad Position 21
No active advertisement
ਅਜੀਤ ਡੈਸਕ 14-04-2026
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ ਨੇ ਪਿੰਡ ਹਰਬੰਸਪੁਰਾ ਤੇ ਹਰਨਾਮ ਨਗਰ ਸਰਹਿੰਦ ਵਿਖੇ ਜਨ ਸੰਪਰਕ ਮੁਹਿੰਮ ਤਹਿਤ ਕੀਤੀਆਂ ਮੀਟਿੰਗਾਂ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਸ. ਭੁੱਟਾ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਆਮ ਲੋਕਾਂ ਦੀਆਂ ਮੁਸ਼ਕਿਲਾਂ ਨਾਲ ਕੋਈ ਲੈਣਾ-ਦੇਣਾ ਨਹੀਂ, ਕਿਉਂਕਿ ਇਹ ਸਰਕਾਰ ਦਿੱਲੀ ਤੋਂ ਚੱਲਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬੀ ਪੂਰੀ ਦੁਨੀਆ ਵਿਚ ਆਪਣੀ ਬਹਾਦਰੀ ਆਪਣੇ ਦਰਿਆ ਦਿਲੀ ਅਤੇ ਆਪਸੀ ਭਾਈਚਾਰਕ ਸਾਂਝ ਕਾਰਨ ਵਿਲੱਖਣ ਸਥਾਨ ਰੱਖਦੇ ਹਨ ਪਰ ਆਮ ਆਦਮੀ ਪਾਰਟੀ ਪੰਜਾਬ ਦੀ ਮੌਜੂਦਾ ਲੀਡਰਸ਼ਿਪ ਨੇ ਸੂਬੇ ਨੂੰ ਦਿੱਲੀ ਦੇ ਅਕਾਵਾਂ ਕੋਲ ਗਿਰਵੀ ਰੱਖਿਆ ਹੋਇਆ ਹੈ ਅਤੇ ਸੂਬੇ ਵਿਚ 'ਆਪ' ਦੀ ਸਰਕਾਰ ਹੋਣ ਦੇ ਬਾਵਜੂਦ ਪੰਜਾਬੀਆਂ ਨੂੰ ਦਿੱਲੀ ਦੇ ਆਗੂਆਂ ਦੀਆਂ ਉਂਗਲਾਂ ਤੇ ਨੱਚਣਾ ਪੈ ਰਿਹਾ ਹੈ | ਸ. ਭੁੱਟਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕੀਤਾ ਕਿ ਉਹ ਸਪਸ਼ਟ ਕਰਨ ਕਿ ਦਿੱਲੀ ਵਾਲੇ ਆਗੂ ਪੰਜਾਬ ਅੰਦਰ ਕਿਸ ਹੈਸੀਅਤ ਨਾਲ ਦਖ਼ਲ ਅੰਦਾਜ਼ੀ ਕਰ ਰਹੇ ਹਨ? ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੇ ਲਾਰਿਆਂ ਤੋਂ ਤੰਗ ਆ ਚੁੱਕੇ ਹਨ ਅਤੇ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦਾ ਮੁਕੰਮਲ ਸਫ਼ਾਇਆ ਕਰਨ ਲਈ ਤਿਆਰ ਬੈਠੇ ਹਨ | ਹਲਕਾ ਇੰਚਾਰਜ ਨੇ ਲੋਕਾਂ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੀ ਪੰਜਾਬ ਦੇ ਹਿਤਾਂ ਤੇ ਹੱਕਾਂ ਦੀ ਪਹਿਰੇਦਾਰ ਜਮਾਤ ਹੈ | ਇਸ ਮੌਕੇ 'ਤੇ ਵਰਿੰਦਰ ਸਿੰਘ ਸੋਨੀ, ਮਨਜੀਤ ਸਿੰਘ ਮਾਨ, ਰਵਿੰਦਰ ਸਿੰਘ ਹਾਂਸ, ਦਵਿੰਦਰ ਸਿੰਘ, ਜਸਕਰਨ ਸਿੰਘ ਔਜਲਾ, ਸੁੱਖਾ ਔਜਲਾ, ਲਖਵਿੰਦਰ ਸਿੰਘ, ਧਰਮਿੰਦਰ ਸਿੰਘ ਗਿੱਲ, ਮੰਗਾ ਸਿੰਘ, ਗੁਰਭਾਗ ਸਿੰਘ ਸੇਖੋਂ, ਸੰਤੋਖ ਸਿੰਘ, ਜਸ਼ਨਪ੍ਰੀਤ ਸੋਢੀ, ਹਰਪ੍ਰੀਤ ਸਿੰਘ, ਸੰਦੀਪ ਸਿੰਘ ਮਾਨ, ਬਿੰਦਾ ਔਜਲਾ, ਕਮਲ ਕਿਸ਼ੋਰੀ, ਵਿਕਰਮਜੀਤ ਸਿੰਘ ਹਰਨਾਮ ਨਗਰ, ਜੱਗਾ ਸਿੰਘ, ਨਿਰਮਲ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਚਰਨਜੀਤ ਸਿੰਘ, ਸੁਰਜੀਤ ਸਿੰਘ, ਦਿਲਜੀਤ ਸਿੰਘ, ਰਣਧੀਰ ਸਿੰਘ, ਝਰਮਲ ਸਿੰਘ, ਹਰਭਜਨ ਸਿੰਘ, ਜਸਵਿੰਦਰ ਸਿੰਘ, ਮਨਜੀਤ ਸਿੰਘ,ਜਸਪਾਲ ਸਿੰਘ, ਮਨਦੀਪ ਸਿੰਘ, ਹਰਮਨ ਸਿੰਘ, ਲੱਖਾ ਸਿੰਘ ਤੇ ਗੁਰਦੀਪ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਲੋਂ 2026-27 ਲਈ ਨਵਾਂ ਪ੍ਰਾਸਪੈਕਟਸ ਜਾਰੀ ਅਗਲੀ ਖ਼ਬਰ ਪਿੰਡ ਜੱਲੋਵਾਲ ਵਿਖੇ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਹਾੜਾ ਮਨਾਇਆ
Ad Position 24