31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਬਾਬਾ ਬੰਦਾ ਸਿੰਘ ਬਹਾਦਰ ਇੰਜੀ. ਕਾਲਜ ਵਲੋਂ 2026-27 ਲਈ ਨਵਾਂ ਪ੍ਰਾਸਪੈਕਟਸ ਜਾਰੀ

Ad Position 21
No active advertisement
ਅਜੀਤ ਡੈਸਕ 14-04-2026
ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਬਲਜਿੰਦਰ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਵਲੋਂ ਆਗਾਮੀ ਸੈਸ਼ਨ 2026-27 ਲਈ ਦਾਖਲਾ ਪ੍ਰਕਿਰਿਆ ਦੀ ਸ਼ੁਰੂਆਤ ਕਰਦਿਆਂ ਨਵੇਂ ਪ੍ਰਾਸਪੈਕਟਸ ਦਾ ਰਿਲੀਜ਼ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਦੇ ਟਰੱਸਟੀ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਬਲਜੀਤ ਸਿੰਘ ਭੁੱਟਾ ਅਤੇ ਮਨਪ੍ਰੀਤ ਸਿੰਘ ਸ਼ਾਹਪੁਰ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ | ਉਨ੍ਹਾਂ ਨੇ ਪ੍ਰਾਸਪੈਕਟਸ ਜਾਰੀ ਕਰਦਿਆਂ ਕਾਲਜ ਦੇ ਉੱਚ ਪੱਧਰੀ ਸਿੱਖਿਆ ਮਾਪਦੰਡਾਂ ਦੀ ਪ੍ਰਸੰਸਾ ਕੀਤੀ | ਕਾਲਜ ਪ੍ਰਬੰਧਕਾਂ ਨੇ ਦੱਸਿਆ ਕਿ ਸਮੇਂ ਦੀ ਮੰਗ ਅਤੇ ਤਕਨੀਕੀ ਯੁੱਗ ਨੂੰ ਧਿਆਨ ਵਿਚ ਰੱਖਦਿਆਂ ਇਸ ਸਾਲ ਤੋਂ 5 ਨਵੇਂ ਕੋਰਸ ਸ਼ੁਰੂ ਕੀਤੇ ਗਏ ਹਨ, ਜੋ ਵਿਦਿਆਰਥੀਆਂ ਨੂੰ ਨਵੀਨਤਮ ਤਕਨੀਕਾਂ ਅਤੇ ਉਦਯੋਗਿਕ ਲੋੜਾਂ ਅਨੁਸਾਰ ਤਿਆਰ ਕਰਨਗੇ | ਭੁੱਟਾ ਤੇ ਐਡਵੋਕੇਟ ਧਾਰਨੀ ਨੇ ਕਿਹਾ ਕਿ ਇਹ ਸੰਸਥਾ ਪਿਛਲੇ ਕਈ ਦਹਾਕਿਆਂ ਤੋਂ ਤਕਨੀਕੀ ਸਿੱਖਿਆ ਦੇ ਖੇਤਰ ਵਿਚ ਅਹਿਮ ਯੋਗਦਾਨ ਪਾ ਰਹੀ ਹੈ | ਇਸ ਮੌਕੇ ਕਾਲਜ ਦੇ ਐਲੂਮਨੀ ਹਰਜਿੰਦਰਪਾਲ ਸਿੰਘ ਵੀ ਹਾਜ਼ਰ ਸਨ |
ਪਿ੍ੰਸੀਪਲ ਡਾ. ਲਖਵੀਰ ਸਿੰਘ ਨੇ ਕਿਹਾ ਕਿ ਸੰਸਥਾ ਦਾ ਅਕਾਦਮਿਕ ਅਤੇ ਪਲੇਸਮੈਂਟ ਰਿਕਾਰਡ ਬਹੁਤ ਹੀ ਸ਼ਾਨਦਾਰ ਰਿਹਾ ਹੈ | ਇੱਥੋਂ ਪੜ੍ਹੇ ਵਿਦਿਆਰਥੀ ਦੇਸ਼ ਅਤੇ ਵਿਦੇਸ਼ ਦੀਆਂ ਪ੍ਰਸਿੱਧ ਕੰਪਨੀਆਂ ਵਿਚ ਉੱਚ ਅਹੁਦਿਆਂ 'ਤੇ ਕੰਮ ਕਰ ਰਹੇ ਹਨ, ਜੋ ਕਾਲਜ ਲਈ ਮਾਣ ਵਾਲੀ ਗੱਲ ਹੈ | ਕਾਲਜ ਦੇ ਡੀਨ ਅਕਾਦਮਿਕ ਡਾ. ਲਖਵਿੰਦਰ ਸਿੰਘ ਨੇ ਦੱਸਿਆ ਕਿ ਕਾਲਜ ਕੋਲ ਉੱਚ ਯੋਗਤਾ ਪ੍ਰਾਪਤ ਅਤੇ ਸਮਰਪਿਤ ਫੈਕਲਟੀ ਹਨ, ਜੋ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਯਤਨਸ਼ੀਲ ਹਨ | ਪਲੇਸਮੈਂਟ ਸੈੱਲ ਵੀ ਵਿਦਿਆਰਥੀਆਂ ਨੂੰ ਨਾਮੀ ਕੰਪਨੀਆਂ ਵਿਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸਰਗਰਮ ਹੈ | ਇਸ ਮੌਕੇ ਵਿਸ਼ੇਸ਼ ਮਹਿਮਾਨਾਂ ਵਜੋਂ ਮਨਪ੍ਰੀਤ ਸਿੰਘ, ਅਮਨਦੀਪ ਸਿੰਘ ਢੀਂਡਸਾ, ਰਾਜਿੰਦਰ ਸਿੰਘ ਚੰਨੀ ਅਤੇ ਦੀਪਕ ਕੁਮਾਰ ਜ਼ਿਲ੍ਹਾ ਗਾਈਡੈਂਸ ਕਾਊਾਸਲਰ ਵੀ ਹਾਜ਼ਰ ਰਹੇ | ਕਾਲਜ ਪ੍ਰਬੰਧਕਾਂ ਵਲੋਂ ਸਾਰੇ ਮਹਿਮਾਨਾਂ ਨੂੰ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ ਅਗਲੀ ਖ਼ਬਰ ਦਿੱਲੀ ਤੋਂ ਚੱਲਣ ਵਾਲੀ 'ਆਪ' ਸਰਕਾਰ ਨੂੰ ਪੰਜਾਬੀ 2027 'ਚ ਚੱਲਦਾ ਕਰਨਗੇ-ਭੁੱਟਾ
Ad Position 24