ਫ਼ਤਹਿਗੜ੍ਹ ਸਾਹਿਬ, 13 ਅਪ੍ਰੈਲ (ਬਲਜਿੰਦਰ ਸਿੰਘ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਮਹੀਨਾਵਾਰ ਮੀਟਿੰਗ (ਰਿਟਾ.) ਇੰਸਪੈਕਟਰ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੈਂਬਰਾਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਨਵੇਂ ਆਏ ਮੈਂਬਰ (ਰਿਟਾ.) ਇੰਸਪੈਕਟਰ ਗੁਰਮੀਤ ਸਿੰਘ ਨਬੀਪੁਰ, (ਰਿਟਾ.) ਸਹਾਇਕ ਥਾਣੇਦਾਰ ਗੁਰਬਚਨ ਸਿੰਘ ਦਾ ਸੰਸਥਾ ਵਲੋਂ ਸਵਾਗਤ ਕੀਤਾ ਗਿਆ | ਮੀਟਿੰਗ ਦੌਰਾਨ (ਰਿਟਾ.) ਸਹਾਇਕ ਥਾਣੇਦਾਰ ਜੀਵਨ ਸਿੰਘ ਵਾਸੀ ਰਤਨਗੜ੍ਹ ਅਤੇ ਮਨਜਿੰਦਰ ਸਿੰਘ ਵਾਸੀ ਅਮਲੋਹ ਦੇ ਅਕਾਲ ਚਲਾਣੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕਰਕੇ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਉਪਰੰਤ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਆਪਣੇ ਕਰਮਚਾਰੀਆਂ ਨੂੰ 58 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ, ਜਦੋਂਕਿ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 42 ਫ਼ੀਸਦੀ ਡੀ.ਏ ਦੇ ਰਹੀ ਹੈ | ਪੰਜਾਬ ਸਰਕਾਰ ਵਲੋਂ ਆਈ.ਏ.ਐਸ, ਆਈ.ਪੀ.ਐਸ ਅਤੇ ਜੁਡੀਸ਼ੀਅਲ ਅਧਿਕਾਰੀਆਂ ਨੂੰ ਕੇਂਦਰ ਸਰਕਾਰ ਦੀ ਤਰਜ਼ 'ਤੇ 58 ਫ਼ੀਸਦੀ ਡੀ.ਏ ਦਿੱਤਾ ਜਾ ਰਿਹਾ ਹੈ, ਅਜਿਹਾ ਕਰਕੇ ਸਰਕਾਰ ਕਲਾਸ-2, 3 ਅਤੇ ਦਰਜਾਚਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲ ਭੇਦਭਾਵ ਕਰ ਰਹੀ ਹੈ | ਉਨ੍ਹਾਂ ਮੰਗ ਕੀਤੀ ਕਿ ਬਕਾਇਆ ਡੀ.ਏ ਤੁਰੰਤ ਦਿੱਤਾ ਜਾਵੇ | ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਛੇਵਾਂ ਪੇਅ ਕਮਿਸ਼ਨ ਹੁਣ ਤੱਕ ਮੁਕੰਮਲ ਤੌਰ 'ਤੇ ਲਾਗੂ ਨਹੀਂ ਕੀਤਾ ਗਿਆ | ਜਿਸ ਕਰਕੇ ਪੈਨਸ਼ਨਰਾਂ ਵਿਚ ਰੋਸ ਹੈ | ਉਨ੍ਹਾਂ ਸਰਕਾਰ ਪਾਸੋਂ ਬਕਾਇਆ ਇਕੱਠੇ ਦੇਣ ਦੀ ਮੰਗ ਵੀ ਕੀਤੀ | ਜਨਵਰੀ 2016 ਤੋਂ 30 ਜੂਨ 2021 ਦਰਮਿਆਨ ਸੇਵਾ ਮੁਕਤ ਹੋਏ ਪੈਨਸ਼ਨਰਾਂ ਨੂੰ ਸਾਢੇ ਪੰਜ ਸਾਲ ਦੇ ਬਕਾਏ ਅਜੇ ਵੀ ਨਹੀਂ ਮਿਲੇ, ਸਰਕਾਰ ਵਲੋਂ ਆਖ਼ਰੀ ਬਜਟ ਵਿਚ ਵੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਬਕਾਏ ਬਾਰੇ ਕੋਈ ਬਜਟ ਨਹੀਂ ਰੱਖਿਆ ਅਤੇ ਨਾ ਹੀ ਕੋਈ ਐਲਾਨ ਕੀਤਾ ਹੈ | ਮੈਡੀਕਲ ਭੱਤਾ 2 ਹਜ਼ਾਰ ਰੁਪਏ ਕੀਤਾ ਜਾਵੇ ਜਾਂ ਕੈਸ਼ਲੈੈੱਸ ਸਕੀਮ ਲਾਗੂ ਕੀਤੀ ਜਾਵੇ | ਮੀਟਿੰਗ ਵਿਚ ਸੰਦੇਹਪਾਲ ਸਿੰਘ ਸੀਨੀਅਰ ਉਪ ਪ੍ਰਧਾਨ, ਗੁਰਮੀਤ ਸਿੰਘ ਜਨਰਲ ਸਕੱਤਰ, ਨਰਿੰਦਰ ਸਿੰਘ ਚੀਮਾ ਸੂਬਾ ਮੀਤ ਪ੍ਰਧਾਨ, ਜਗਦੀਸ਼ ਸਿੰਘ ਬਹੇੜ, ਮਨਜੀਤ ਸਿੰਘ ਲਿਬੜਾ, ਅਸ਼ੋਕ ਕੁਮਾਰ ਸੰਘੋਲ, ਤੀਰਥ ਸਿੰਘ, ਫਤਿਹ ਸਿੰਘ ਨੌਗਾਵਾਂ, ਮੋਹਨ ਸਿੰਘ ਜਲਵੇੜਾ, ਸਾਵਨ ਸਿੰਘ, ਗੁਰਮੀਤ ਸਿੰਘ, ਪ੍ਰਦੀਪ ਸਿੰਘ, ਜਗਪਾਲ ਸਿੰਘ, ਪਰਮਜੀਤ ਸਿੰਘ, ਬਲਵੀਰ ਸਿੰਘ ਜੱਲ੍ਹਾ, ਭੁਪਿੰਦਰ ਸਿੰਘ, ਗੁਰਨਾਮ ਸਿੰਘ, ਸੁਖਪਾਲ ਸਿੰਘ ਬਾਜਵਾ, ਰਜਿੰਦਰ ਸਿੰਘ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਸ਼ਿਵਦਾਸਪੁਰ, ਸੁਖਵਿੰਦਰ ਸਿੰਘ, ਜਸਤੇਜਪਾਲ ਸਿੰਘ, ਕਰਨੈਲ ਸਿੰਘ ਗੜੌਲੀਆ, ਸਰਵਨ ਸਿੰਘ, ਨਿਰਮਲ ਕੁਮਾਰ, ਚੰਦ ਖਾਂ, ਨਾਜਰਦੀਨ, ਸੁੱਚਾ ਸਿੰਘ, ਨਰਿੰਦਰ ਕੁਮਾਰ, ਸੋਹਨ ਸਿੰਘ ਭਮਾਰਸੀ, ਦਵਿੰਦਰ ਸਿੰਘ, ਗੁਰਬਚਨ ਸਿੰਘ, ਰਾਜਭਿੰਦਰ ਸਿੰਘ, ਬਲਦੇਵ ਸਿੰਘ, ਦਰਸ਼ਨ ਸਿੰਘ, ਨਿਰਮਲ ਸਿੰਘ, ਮਲਕੀਤ ਸਿੰਘ, ਜਸਵੰਤ ਸਿੰਘ, ਬਲਵਿੰਦਰ ਸਿੰਘ, ਲਖਵੀਰ ਸਿੰਘ, ਸੱਜਣ ਸਿੰਘ, ਸਤਿੰਦਰ ਸਿੰਘ, ਜਗਰੂਪ ਸਿੰਘ, ਲਖਵਿੰਦਰ ਸਿੰਘ, ਨੇਤਰ ਸਿੰਘ, ਧਰਮ ਸਿੰਘ, ਅਵਤਾਰ ਸਿੰਘ, ਬਹਾਦਰ ਸਿੰਘ, ਪਾਲ ਸਿੰਘ, ਮੇਜਰ ਸਿੰਘ, ਪਰਮਜੀਤ ਕੁਮਾਰ, ਬਲਜੀਤ ਸਿੰਘ, ਹਾਕਮ ਸਿੰਘ, ਯਸ਼ਪਾਲ ਸਿੰਘ, ਪਿ੍ਤਪਾਲ ਸਿੰਘ, ਜਸਵੀਰ ਸਿੰਘ, ਪਾਲ ਸਿੰਘ ਨਲੀਨੀ, ਮਲਕੀਤ ਸਿੰਘ ਸਿਹਰਾ, ਗੁਰਮੁੱਖ ਸਿੰਘ, ਹਿੰਮਤ ਸਿੰਘ, ਗਫੂਰ ਮੁਹੰਮਦ, ਧਰਮਪਾਲ ਸਿੰਘ, ਤੇਜਿੰਦਰ ਸਿੰਘ, ਪਰਜਿੰਦਰ ਸਿੰਘ ਅਤੇ ਰਣਜੀਤ ਸਿੰਘ ਵੀ ਹਾਜ਼ਰ ਸਨ |